SBP GROUP

SBP GROUP

Search This Blog

Total Pageviews

Monday, December 21, 2020

ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 160 ਮਰੀਜ਼ ਠੀਕ ਹੋਏ ਅਤੇ 74 ਨਵੇਂ ਪਾਜੇਟਿਵ ਕੇਸ ਆਏ ਸਾਹਮਣੇ : ਵਧੀਕ ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ, 21 ਦਸੰਬਰ : ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 17572 ਪਾਜੇਟਿਵ ਕੇਸ ਮਿਲ ਹਨ ਜ਼ਿਨ੍ਹਾ ਵਿੱਚੋਂ 15527 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 1717 ਐਕਟਿਵ ਹਨ ਜਦਕਿ 328 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 


         ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 160 ਮਰੀਜ਼ ਠੀਕ ਹੋਏ ਹਨ ਅਤੇ 74 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਹਨ । ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਲਈ ਇਹ ਰਾਹਤ ਦੀ ਖ਼ਬਰ ਹੈ ਕਿ ਅੱਜ ਕੋਵਿਡ ਦੇ ਕਿਸੇ ਮਰੀਜ਼ ਦੀ ਮੌਤ ਨਹੀਂ  ਹੋਈ। ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਡੇਰਾਬਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 11 ਕੇਸ,  ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 4 ਕੇਸ,  ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 54 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger