SBP GROUP

SBP GROUP

Search This Blog

Total Pageviews

Wednesday, December 30, 2020

ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 94 ਨਵੇਂ ਪਾਜੇਟਿਵ ਕੇਸ ਆਏ ਸਾਹਮਣੇ ਅਤੇ 106 ਮਰੀਜ਼ ਠੀਕ ਹੋਏ: ਵਧੀਕ ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ, 30 ਦਸੰਬਰ :  ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਕੁਲ 18143 ਪਾਜੇਟਿਵ ਕੇਸ ਮਿਲ ਹਨ ਜ਼ਿਨ੍ਹਾ ਵਿੱਚੋਂ 16651 ਕੋਰੋਨਾ ਮਰੀਜ਼ ਸਿਹਤਯਾਬ ਹੋ ਗਏ ਹਨ ਅਤੇ 1152 ਐਕਟਿਵ ਕੇਸ ਹਨ ਜਦਕਿ 340 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। 


         ਵਧੀਕ ਡਿਪਟੀ ਕਮਿਸ਼ਨਰ ਨੇ ਕੋਵਿਡ ਸਬੰਧੀ ਦੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 94 ਨਵੇਂ ਪਾਜੇਟਿਵ ਕੇਸ  ਸਾਹਮਣੇ ਆਏ ਅਤੇ 106 ਮਰੀਜ਼ ਠੀਕ ਹੋਏ ਹਨ । ਉਨ੍ਹਾਂ ਦੱਸਿਆ ਕਿ ਅੱਜ ਕੋਵਿਡ ਦੇ  ਕਿਸੇ ਮਰੀਜ਼ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 3 ਕੇਸ, ਢਕੌਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 13 ਕੇਸ, ਘੜੂੰਆਂ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਖਰੜ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 65 ਕੇਸ ਸ਼ਾਮਲ ਹਨ।

No comments:


Wikipedia

Search results

Powered By Blogger