ਐਸ.ਏ.ਐਸ ਨਗਰ, 13 ਜਨਵਰੀ : ਪੰਜਾਬ ਸਰਕਾਰ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਵਿਸ਼ੇਸ਼ ਕਦਮ ਚੁੱਕ ਕੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇ ਵੱਡੀ ਗਿਣਤੀ ਚ ਮੌਕੇ ਮੁਹੱਈਆ ਕਰਵਾਏ ਜਾ ਰਹੇ ਹਨ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵਿਸ਼ੇਸ ਕੇਂਦਰੀ ਸਹਾਇਤਾ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਦੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨਾਲ ਸਬੰਧਤ ਲਾਭਪਾਤਰੀਆਂ ਨੂੰ 10 ਹਜ਼ਾਰ ਰੁਪਏ ਤੱਕ ਦੀਆਂ 200 ( ਡਰੈਸ ਡੀਜ਼ਾਇਨਿੰਗ , ਟੇਲਰ ਟੂਲ ਕਿੱਟ , ਸਵਿੰਗ ਮਸ਼ੀਨ ਅਤੇ ਇੰਟਰਲੋਕਿੰਗ ਮਸ਼ੀਨ ਇਲੈਕਟ੍ਰੀਸ਼ਨ) ਟੂਲ ਕਿੱਟਾਂ ਵੰਡਣ ਉਪਰੰਤ ਕੀਤਾ ।
ਉਨ੍ਹਾਂ ਕਿਹਾ ਕਿ ਕੋਰੋਨਾ ਸੰਕਟ ਦੇ ਬਾਵਜੂਦ ਸਾਰੀਆਂ ਸਾਵਧਾਨੀਆਂ ਵਰਤਦਿਆਂ ਵਿਕਾਸ ਕਾਰਜ ਅਤੇ ਲੋਕ ਭਲਾਈ ਸਕੀਮਾਂ ਲਗਾਤਾਰ ਜਾਰੀ ਹਨ। ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਤਮ ਨਿਰਭਰ ਬਣਾਉਣ ਲਈ ਉਪਰਾਲੇ ਲਗਾਤਾਰ ਜਾਰੀ ਹਨ । ਜਿਨ੍ਹਾਂ ਤਹਿਤ ਹੀ ਇਹ ਟੂਲ ਕਿੱਟਾਂ ਵੰਡੀਆਂ ਗਈਆਂ ਹਨ ।


No comments:
Post a Comment