SBP GROUP

SBP GROUP

Search This Blog

Total Pageviews

Thursday, January 14, 2021

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਰੈਵਨਿਊ ਬਾਰ ਐਸੋਸੀਏਸ਼ਨ ਮੈਂਬਰਾਂ ਨਾਲ ਮਿਲਕੇ ਲੜਕੀਆਂ ਦੀ ਮਨਾਈ ਲੋਹੜੀ

 ਐਸ.ਏ.ਐਸ ਨਗਰ, 13 ਜਨਵਰੀ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਸਥਾਨਿਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਮੈਦਾਨ ਚ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮਿਲਕੇ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਇਆ ਅਤੇ ਲੜਕੀਆਂ ਨੂੰ ਉਪਹਾਰ ਅਤੇ ਲੋਹੜੀ ਵੰਡਕੇ ਮਾਣ ਦਿੱਤਾ । ਸ. ਸਿੱਧੂ ਨੇ ਲੋਕਾਂ ਨੂੰ ਲੋਹੜੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਹਰ ਵਰਗ ਦੇ ਲੋਕਾਂ ਲਈ ਭਲਾਈ ਸਕੀਮਾਂ ਲਾਗੂ ਕਰਕੇ ਚੋਣ ਮੈਨੀਫੈਸਟੋ 'ਚ ਕੀਤੇ ਆਪਣੇ ਸਾਰੇ ਵਾਅਦੇ ਪੂਰੇ ਕੀਤੇ ਹਨ। 


               ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਇਸ ਲੋਹੜੀ ਦੇ ਤਿਉਹਾਰ ਨੂੰ ਸਾਡੀਆਂ ਧੀਆਂ ਦੇ ਸਮਰਪਿਤ ਕਰਦਿਆਂ, ਲਾਗੂ ਕੀਤੀ ਇੱਕ ਮਹੀਨਾ ਚੱਲਣ ਵਾਲੀ ਸਕੀਮ 'ਧੀਆਂ ਦੀ ਲੋਹੜੀ' ਤਹਿਤ ਪਿਛਲੇ ਇੱਕ ਸਾਲ ਦੌਰਾਨ ਪੈਦਾ ਹੋਈਆਂ ਰਾਜ ਦੀਆਂ 1.5 ਲੱਖ ਤੋਂ ਵੱਧ ਬੱਚੀਆਂ, ਜਿਹੜੀਆਂ ਕਿ ਆਪਣੀ ਪਹਿਲੀ ਲੋਹੜੀ ਮਨਾ ਰਹੀਆਂ ਹਨ, ਦੇ ਮਾਪਿਆਂ ਨੂੰ ਸ਼ਗਨ, ਹਰੇਕ ਬੱਚੀ ਲਈ ਸਾਜ਼ੋ-ਸਾਮਾਨ ਤੇ ਮੁੱਖ ਮੰਤਰੀ ਵੱਲੋਂ ਲਿਖੇ ਤੇ ਹਸਤਾਖ਼ਰਿਤ ਪੱਤਰ ਸੌਂਪੇ ਜਾਣਗੇ। ਉਨ੍ਹਾਂ ਨੇ ਹੋਰ ਦੱਸਿਆ ਕਿ ਪੰਜਾਬ ਸਰਕਾਰ ਨੇ ਇੱਕ ਹੋਰ ਇਤਿਹਾਸਕ ਫੈਸਲਾ ਲੈਂਦਿਆਂ ਸਾਡੀਆਂ ਧੀਆਂ ਨੂੰ ਨੌਕਰੀਆਂ ਦੇਣ ਲਈ ਵੀ 33 ਫੀਸਦੀ ਰਾਖਵਾਂਕਰਨ ਕੀਤਾ ਹੈ ਜਦਕਿ ਸਥਾਨਕ ਸਰਕਾਰਾਂ ਤੇ ਪੰਚਾਇਤੀ ਚੋਣਾਂ 'ਚ ਵੀ ਮਹਿਲਾਵਾਂ ਨੂੰ 50 ਫੀਸਦੀ ਰਾਖਵਾਂਕਰਨ ਦਿੱਤਾ ਗਿਆ ਹੈ।
             ਧੀਆਂ ਦੇ ਸ਼ਸਕਤੀਕਰਨ ਤਹਿਤ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ ਬਾਰੇ ਸ. ਸਿੱਧੂ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਸਰਕਾਰ ਬਣਦਿਆਂ ਹੀ ਅਸ਼ੀਰਵਾਦ ਸਕੀਮ ਤਹਿਤ ਧੀਆਂ ਨੂੰ ਦਿੱਤੇ ਜਾਂਦੇ ਸ਼ਗਨ ਦੀ ਰਕਮ 'ਚ ਵਾਧਾ ਕਰਕੇ ਇਸ ਦਾ ਘੇਰਾ ਹੋਰ ਵਿਸ਼ਾਲ ਕੀਤਾ ਗਿਆ ਸੀ । ਉਨ੍ਹਾਂ ਨੇ ਲੜਕੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਬੱਚੀਆਂ ਨੂੰ ਬਰਾਬਰ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਦੁਨੀਆਂ ਦੇ ਹਾਣ ਦਾ ਬਣਾਉਣ, ਜੋਕਿ ਸਾਡੇ ਵੱਲੋਂ ਸਾਡੀਆਂ ਬੱਚੀਆਂ ਨੂੰ ਸਭ ਤੋਂ ਅਨਮੋਲ ਤੋਹਫ਼ਾ ਸਾਬਤ ਹੋਵੇਗਾ।
             ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਖਰੜ ਦੇ ਪ੍ਰਧਾਨ ਹਰਕੇਸ਼ ਚੰਦ ਸ਼ਰਮਾ, ਰੈਵਨਿਊ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਰਵਿੰਦਰਪਾਲ ਸਿੰਘ ਅਨੰਦ ਐਡਵੋਕੇਟ, ਵਾਇਸ ਪ੍ਰਧਾਨ ਐਡਵੋਕੇਟ ਸਵਿੰਦਰ ਸਿੰਘ, ਸੈਕਟਰੀ ਐਡਵੋਕੇਟ ਰਕੇਸ਼ ਡੇਵਿਟ, ਜੁਆਇੰਟ ਸੈਕਟਰੀ ਯਸ਼ਪਾਲ ਸ਼ਰਮਾ, ਕੈਸ਼ੀਅਰ ਰਾਜੇਸ਼ ਮੋਹਨ, ਪ੍ਰੈਸ ਸੈਕਟਰੀ ਹੰਸ ਰਾਜ ਸ਼ਰਮਾ, ਬਲਜਿੰਦਰ ਸਿੰਘ, ਜਤਿੰਦਰ ਸਿੰਘ, ਅਗਜੈਕਟਿਵ ਮੈਂਬਰ ਅਨੂਸ਼ਰਮਾ ਦਰਸ਼ਨ ਲਾਲ ਸ਼ਰਮਾ, ਦਲਜੀਤ ਸਿੰਘ ਸਿੱਧੂ , ਅਤੇ ਰਾਜਾ ਕੰਵਰਜੋਤ ਸਿੰਘ ਮੁਹਾਲੀ ਤੇ ਹੋਰ ਪਤਵੰਤੇ ਮੌਜੂਦ ਸਨ ।

No comments:


Wikipedia

Search results

Powered By Blogger