SBP GROUP

SBP GROUP

Search This Blog

Total Pageviews

Monday, February 1, 2021

ਹਰ ਕਿਸਾਨ ਨੂੰ ਖਰੀਦੇ ਸਮਾਨ ਦਾ ਬਿੱਲ ਜਰੂਰ ਦਿੱਤਾ ਜਾਵੇ , ਨਾ ਦੇਣ ਤੇ ਕੀਤੀ ਜਾਵੇ ਸਖਤ ਕਾਰਵਾਈ : ਖੇਤੀਬਾੜੀ ਅਫਸਰ ਬਲਾਕ ਡੇਰਾਬੱਸੀ

 

ਐਸ.ਏ.ਐਸ. ਨਗਰ 01 ਫਰਵਰੀ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਵਿਕਰੇਤਾਵਾਂ/ਡੀਲਰਾਂ ਦੀ ਚੈੱਕਿਗ ਡਾ. ਗੁਰਬਚਨ ਸਿੰਘ ਖੇਤੀਬਾੜੀ ਅਫਸਰ ਬਲਾਕ ਡੇਰਾਬੱਸੀ ਦੀ ਟੀਮ ਵੱਲੋਂ ਕੀਤੀ ਗਈ।
 ਇਸ ਮੌਕੇ ਉਨ੍ਹਾਂ ਖਾਦ,ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਨੂੰ ਕਿਹਾ ਕਿ ਵਿਭਾਗ ਦੇ ਧਿਆਨ ਵਿੱਚ ਕਿਸਾਨਾਂ ਨੇ ਲਿਆਂਦਾ ਹੈ ਕਿ ਕੁੱਝ ਦੁਕਾਨਦਾਰ ਖੇਤੀ ਸਮੱਗਰੀ ਦਾ ਬਿੱਲ ਮੰਗਣ ਤੇ ਵੀ ਨਹੀਂ ਦਿੰਦੇ। ਇਸ ਮੌਕੇ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਹਰ ਕਿਸਾਨ ਨੂੰ ਖਰੀਦੇ ਸਮਾਨ ਦਾ ਬਿੱਲ ਜਰੂਰ ਦਿੱਤਾ ਜਾਵੇ ਅਗਰ ਕੋਈ ਦੁਕਾਨਦਾਰ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। 

             ਇਸ ਤੋਂ ਇਲਾਵਾ ਡਾਂ ਗੁਰਬਚਨ ਸਿੰਘ ਨੇ ਦੁਕਾਨਦਾਰਾਂ ਨੂੰ ਕਿਹਾ ਕਿ ਖੇਤੀ ਸਮੱਗਰੀ ਖ੍ਰੀਦਣ ਅਤੇ ਵੇਚਣ ਸਬੰਧੀ ਸਾਰੇ ਦਸਤਾਵੇਜ਼ ਮੁਕੰਮਲ ਰੱਖੇ ਜਾਣ, ਕਿਸਾਨਾਂ ਨੂੰ ਉੱਚ ਮਿਆਰੀ ਖੇਤ ਸਮੱਗਰੀ ਉਪਲਬੱਧ ਕਰਵਾਈ ਜਾਵੇ ਅਤੇ ਹਰ ਕਿਸਾਨ ਨੂੰ ਵੇਚੀ ਖੇਤੀ ਸਮੱਗਰੀ ਦਾ ਪੱਕਾ ਬਿੱਲ ਜਰੂਰ ਦਿੱਤਾ ਜਾਵੇ।
 ਇਸ ਚੈੱਕਿਗ ਦੌਰਾਨ ਉਨ੍ਹਾਂ ਡੀਲਰਾਂ ਨੂੰ ਕਿਹਾ ਕਿ ਹੁਣ ਤੁਸੀਂ ਸਾਰਿਆਂ ਨੇ ਖੇਤੀਬਾੜੀ ਨਾਲ ਸੰਬੰਧਿਤ ਕੋਰਸ ਕੀਤੇ ਹੋਏ ਹਨ ਇਸ ਲਈ ਕਿਸਾਨਾਂ ਨੂੰ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੀ ਖੇਤੀ ਸਮੱਗਰੀ ਹੀ ਚੰਗੇ ਤਰ੍ਹਾਂ ਸਮਝਾ ਕੇ ਦਿੱਤੀ ਜਾਵੇ ਤਾਂ ਜੋ ਚੰਗੇ ਨਤੀਜੇ ਆਉਣ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਤੋਂ ਬਚਾਇਆ ਜਾ ਸਕੇ।
 ਇਸ ਮੌਕੇ ਡਾਂ ਗੁਰਬਚਨ ਸਿੰਘ ਖੇਤੀਬਾੜੀ ਅਫਸਰ ਨੇ ਡੀਲਰਾਂ ਨੂੰ ਕਿਹਾ ਕਿ ਖਾਦ ਅਤੇ ਕੀਟਨਾਸ਼ਕ ਦਵਾਈਆਂ ਦੇ ਨਵੇਂ ਲਾਇਸੈਂਸ, ਰੀਨਿਉਲ ਲਾਇਸੈਂਸ ਅਤੇ ਅਡੀਸ਼ਨਾਂ ਨੂੰ ਆਨ ਲਾਈਨ ਅਪਲਾਈ ਕੀਤਾ ਜਾਵੇ।ਉਨ੍ਹਾਂ ਅਖੀਰ ਵਿੱਚ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਅਗਰ ਕੋਈ ਖੇਤੀਬਾੜੀ ਸਬੰਧੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਜਾਂ ਕੇ.ਵੀ.ਕੇ ਵਿਭਾਗ ਦੇ ਖੇਤੀ ਮਾਹਿਰਾਂ ਨਾਲ ਤਾਲਮੇਲ ਕੀਤਾ ਜਾਵੇ। ਇਸ ਮੌਕੇ ਵਿਭਾਗ ਦੇ ਪੁਨੀਤ ਗੁਪਤਾ ਬੀ ਟੀ ਐਮ, ਮਨਜੀਤ ਸਿੰਘ, ਸਵਿੰਦਰ ਕੁਮਾਰ ਏ ਟੀ ਐਮ ਹਾਜਰ ਸਨ।

No comments:


Wikipedia

Search results

Powered By Blogger