Sunday, April 11, 2021

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 1663 ਮੀਟ੍ਰਿਕ ਟਨ ਕਣਕ ਦੀ ਖ਼ਰੀਦ

 ਐਸ ਏ ਐਸ ਨਗਰ,ਗੁਰਪ੍ਰੀਤ ਸਿੰਘ ਕਾਂਸਲ 10 ਅਪ੍ਰੈਲ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਹੋਈ ਤੇ ਪਹਿਲੇ ਦਿਨ ਮੰਡੀਆਂ ਵਿੱਚ ਕਰੀਬ 2505 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ, ਜਿਸ ਵਿੱਚੋਂ 1663 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ਿਫਾਲੀ ਚੋਪੜਾ ਨੇ ਕਿਹਾ ਕਿ 

ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਨੂੰ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ  ਹੈ। 


ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger