Friday, April 9, 2021

ਜ਼ਿਲ੍ਹੇ ਵਿੱਚ 25 ਮੰਡੀਆਂ ਤੇ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ

 ਐਸ ਏ ਐਸ ਨਗਰ,ਗੁਰਪ੍ਰੀਤ ਸਿੰਘ ਕਾਂਸਲ 09 ਅਪਰੈਲ :ਜ਼ਿਲ੍ਹੇ ਵਿੱਚ 10 ਅਪਰੈਲ ਤੋਂ ਸ਼ੁਰੂ ਹੋਣ ਜਾ ਰਹੀ ਕਣਕ ਦੀ ਖ਼ਰੀਦ ਸਬੰਧੀ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਆਸ ਹੈ। ਮੰਡੀਆਂ ਵਿੱਚ ਹੱਥ ਥੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਕੀਤਾ ਜਾ ਰਿਹਾ ਹੈ। ਮੰਡੀਆਂ ਵਿੱਚ ਬਿਜਲੀ ਤੇ ਲਾਈਟਾਂ ਦੇ ਪ੍ਰਬੰਧ ਕਰ ਦਿੱਤੇ ਗਏ ਹਨ। ਵਿਭਾਗੀ ਅਧਿਕਾਰੀਆਂ ਵੱਲੋਂ ਲਾਗਤਾਰ ਮੰਡੀਆਂ ਵਿੱਚ ਵਿਚਰ ਕੇ ਪ੍ਰਬੰਧਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਸ਼੍ਰੀਮਤੀ ਸ਼ਿਫਾਲੀ ਚੋਪੜਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਖ਼ਰੀਦ ਪ੍ਰਬੰਧਾਂ ਦੀ ਸਮੀਖਿਆ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਕੀਤਾ।



ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚਲੀਆਂ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ।

ਮੰਡੀਆਂ ਵਿੱਚ ਮਾਰਕਿੰਗ ਤਹਿਤ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਹੀ ਲਗਵਾਈਆਂ ਜਾਣਗੀਆਂ ਤਾਂ ਜੋ ਸਮਾਜਕ ਵਿੱਥ ਯਕੀਨੀ ਬਣਾਈ ਜਾ ਸਕੇ।

ਜ਼ਿਲ੍ਹਾ ਖ਼ੁਰਾਕ ਸਪਲਾਈ ਕੰਟਰੋਲਰ ਨੇ ਕਿਸਾਨਾਂ, ਆੜ੍ਹਤੀਆਂ ਸਮੇਤ ਹਰ ਉਸ ਵਿਅਕਤੀ, ਜਿਸ ਨੇ ਮੰਡੀਆਂ ਵਿੱਚ ਆਉਣਾ ਹੈ ਜਾਂ ਖ਼ਰੀਦ ਨਾਲ ਸਬੰਧਤ ਹੈ, ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger