ਖਰੜ,ਜਸਬੀਰ ਸਿੰਘ 11 ਅਪਰੈਲ : ਖੇਤੀਬਾੜੀ ਪੰਜਾਬ ਦਾ ਆਧਾਰ ਹੈ ਤੇ ਇਸ ਖੇਤਰ ਨਾਲ ਸਬੰਧਤ ਕਿਸਾਨ ਅਤੇ ਆੜ੍ਹਤੀ ਇੱਕ ਦੂਜੇ ਦੇ ਪੂਰਕ ਹਨ ਤੇ ਲੰਮੇ ਸਮੇਂ ਤੋਂ ਖੇੜੀਬਾੜੀ ਇਨ੍ਹਾਂ ਦੋਵਾਂ ਧਿਰਾਂ ਦੇ ਗੂੜ੍ਹੇ ਸਬੰਧ ਸਦਕਾ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ।ਪੰਜਾਬ ਸਰਕਾਰ ਦਿਨ ਰਾਤ ਇਕ ਕਰ ਕੇ ਪੰਜਾਬ ਦੀ ਖੁਸ਼ਹਾਲੀ ਲਈ ਕੰਮ ਕਰ ਰਹੀ ਹੈ, ਜਿਸ ਲਈ ਖੇੜੀਬਾੜੀ ਖੇਤਰ ਨਾਲ ਸਬੰਧਤ ਸਾਰੀਆਂ ਧਿਰਾਂ ਦਾ ਖੁਸ਼ਹਾਲ ਹੋਣਾ ਲਾਜ਼ਮੀ ਹੈ। ਇਸ ਲਈ ਚਾਹੇ ਕਿਸਾਨ ਹੋਣ ਚਾਹੇ ਆੜ੍ਹਤੀ ਜਾਂ ਫਿਰ ਮਜ਼ਦੂਰ, ਪੰਜਾਬ ਸਰਕਾਰ ਕਿਸੇ ਵੀ ਧਿਰ ਦਾ ਹੱਕ ਨਹੀਂ ਮਰਨ ਦੇਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਦੇ ਸਿਆਸੀ ਸਕੱਤਰ ਸ਼੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਕਿਸਾਨ ਆਗੂਆਂ ਤੇ ਆੜਤੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਖਰੜ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ।
Menu Footer Widget
SBP GROUP
Search This Blog
Total Pageviews
Sunday, April 11, 2021
ਮਾਰਕਿਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ ਨੇ ਖਰੜ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ
ਸ਼੍ਰੀ
ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ
ਦਾ ਇਹ ਰਿਕਾਰਡ ਰਿਹਾ ਹੈ ਕਿ ਕਦੇ ਵੀ ਕਿਸਾਨ, ਮਜ਼ਦੂਰ ਜਾਂ ਆੜ੍ਹਤੀ ਨੂੰ ਕੋਈ ਦਿੱਕਤ
ਨਹੀਂ ਆਉਣ ਦਿੱਤੀ ਗਈ। ਫਿਰ ਚਾਹੇ ਉਹ ਸਾਲ 2002 ਤੋਂ 2007 ਤੱਕ ਦੀ ਸਰਕਾਰ ਹੋਵੇ ਜਾਂ
ਫਿਰ ਮੌਜੂਦਾ ਸਰਕਾਰ, ਹਮੇਸ਼ਾਂ ਕਿਸਾਨ, ਆੜ੍ਹਤੀ ਤੇ ਮਜ਼ਦੂਰ ਖਿੜੇ ਚਿਹਰੇ ਲੈ ਕੇ ਹੀ
ਮੰਡੀਆਂ ਵਿੱਚੋਂ ਪਰਤੇ ਹਨ। ਸਮੇਂ ਸਿਰ ਫ਼ਸਲ ਚੁੱਕੀ ਜਾਂਦੀ ਰਹੀ ਹੈ ਤੇ ਸਮੇਂ ਸਿਰ ਪੈਸੇ
ਸਬੰਧਤ ਧਿਰਾਂ ਨੂੰ ਮਿਲਦੇ ਰਹੇ ਹਨ। ਇਸ ਵਾਰ ਵੀ ਖ਼ਰੀਦ ਸਬੰਧੀ ਕਿਸੇ ਵੀ ਧਿਰ ਨੂੰ ਦਿੱਕਤ
ਨਹੀਂ ਆਉਣ ਦਿੱਤੀ ਜਾਵੇਗੀ।
ਸ਼੍ਰੀ
ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਤੋਂ ਬਚਾਅ ਲਈ ਵੀ ਮੰਡੀਆਂ ਵਿੱਚ ਪੂਰੇ
ਪ੍ਰਬੰਧ ਕੀਤੇ ਹਨ। ਜਿੱਥੇ ਮੰਡੀਆਂ ਵਿੱਚ ਫ਼ਸਲ ਦੀਆਂ ਢੇਰੀਆਂ ਤੈਅ ਵਿੱਥ ਉਤੇ ਲਗਵਾਈਆਂ
ਜਾ ਰਹੀਆਂ ਹਨ, ਉਥੇ ਮਾਸਕ, ਸੈਨੇਟਾਈਜ਼ਰ ਅਤੇ ਹੱਥ ਧੋਣ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਤੇ
ਕੋਰੋਨਾ ਸਬੰਧੀ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।
ਮਾਰਕਿਟ
ਕਮੇਟੀ ਦੇ ਚੇਅਰਮੈਨ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੂਰੀ ਤਰਾਂ ਪੱਕੀ ਅਤੇ
ਸੁੱਕੀ ਫਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਖ਼ਰੀਦ ਸਬੰਧੀ ਕਿਸੇ
ਕਿਸਮ ਦੀ ਦਿੱਕਤ ਨਾ ਆਵੇ।
ਇਸ
ਮੌਕੇ ਮਾਰਕਿਟ ਕਮੇਟੀ ਦੇ ਸਕੱਤਰ ਇੰਦਰਜੀਤ ਸਿੰਘ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ,
ਮਾਰਕਿਟ ਕਮੇਟੀ ਦੇ ਮੈਂਬਰ ਤੇ ਆੜ੍ਹਤੀ ਰਜਿੰਦਰ ਕੁਮਾਰ, ਸ਼ਰਮਾ ਟ੍ਰੇਡਿੰਗ ਕੰਪਨੀ ਦੇ
ਮਾਲਕ ਨਰਿੰਦਰ ਸ਼ਰਮਾ, ਸ਼ੰਕਰ ਟ੍ਰੇਡਿੰਗ ਕੰਪਨੀ ਦੇ ਮਾਲਕ ਰਾਕੇਸ਼ ਮਿੱਤਲ, ਆੜ੍ਹਤੀ
ਰਾਜੇਸ਼ ਸੂਦ, ਕਿਸਾਨ ਆਗੂ ਦਵਿੰਦਰ ਸਿੰਘ ਦੇਹਕਲਾਂ, ਜਸਪਾਲ ਸਿੰਘ ਨਿਆਮੀਆਂ, ਬੀ ਜੇ
ਟ੍ਰੇਡਿੰਗ ਕੰਪਨੀ ਦੇ ਮਾਲਕ ਵਿਸ਼ਵ ਮਿੱਤਲ, ਮਿੱਤਲ ਟ੍ਰੇਡਿੰਗ ਕੰਪਨੀ ਦੇ ਮਾਲਕ ਰਿੰਪੂ
ਮਿੱਤਲ, ਜਸਵੀਰ ਸਿੰਘ ਘੋਗਾ, ਕੁਲਵੰਤ ਸਿੰਘ ਤ੍ਰਿਪੜੀ, ਜਸਵਿੰਦਰ ਸਿੰਘ ਮਦਨਹੇੜੀ,
ਸੀਨੀਅਰ ਕਾਂਗਰਸੀ ਆਗੂ ਮਾਸਟਰ ਪ੍ਰੇਮ ਸਿੰਘ, ਬੰਤ ਸਿੰਘ, ਹਰਬੰਸ ਲਾਲ ਸਰਪੰਚ ਮਦਨਪੁਰ,
ਅਸ਼ੋਕ ਧਿਮਾਨ ਖਰੜ ਸਮੇਤ ਪਿੰਡਾਂ ਦੇ ਕਿਸਾਨ ਤੇ ਆੜ੍ਹਤੀ ਹਾਜ਼ਰ ਸਨ।
Subscribe to:
Post Comments (Atom)
Wikipedia
Search results


No comments:
Post a Comment