ਬੂਥਗੜ੍ਹ, 24 ਅਗਸਤ : ਕੋਵਿਡ-19 ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਦੌਰਾਨ ਬੱਚਿਆਂ ਦੀ ਸਿਹਤ ਦਾ ਖ਼ਿਆਲ ਰਖਣਾ ਖ਼ਾਸ ਤੌਰ ’ਤੇ ਜ਼ਰੂਰੀ ਹੈ ਕਿਉਂਕਿ ਚੋਟੀ ਦੇ ਸਿਹਤ ਮਾਹਰਾਂ ਦਾ ਅਨੁਮਾਨ ਹੈ ਕਿ ਇਸ ਲਹਿਰ ਦਾ ਸਭ ਤੋਂ ਜ਼ਿਆਦਾ ਅਸਰ ਬੱਚਿਆਂ ਉਤੇ ਪਵੇਗਾ।’ ਇਹ ਗੱਲ ਸਥਾਨਕ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਕਿਰਨਦੀਪ ਕੌਰ ਨੇ ਵਿਸ਼ੇਸ਼ ਟਰੇਨਿੰਗ ਪ੍ਰੋਗਰਾਮ ਦੌਰਾਨ ਆਸ਼ਾ ਫ਼ੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਜੇ ਉਹ ਜਾਗਰੂਕ ਹੋਣਗੇ ਤਾਂ ਉਹ ਸ਼ਹਿਰਾਂ ਅਤੇ ਪਿੰਡਾਂ ਦੇ ਲੋਕਾਂ ਨੂੰ ਵੀ ਸਹੀ ਤੇ ਸੁਚੱਜੀ ਜਾਣਕਾਰੀ ਦੇ ਸਕਣਗੇ। ਡਾ. ਜਸਕਿਰਨਦੀਪ ਕੌਰ ਨੇ ਆਖਿਆ ਕਿ ਬੱਚਿਆਂ ਦਾ ਕੋਵਿਡ ਰੋਕੂ ਟੀਕਾਕਰਨ ਹਾਲੇ ਸ਼ੁਰੂ ਨਹੀਂ ਹੋਇਆ ਜਿਸ ਕਾਰਨ ਬੱਚੇ ਇਸ ਬੀਮਾਰੀ ਦੀ ਲਪੇਟ ਵਿਚ ਸਹਿਜੇ ਹੀ ਆ ਸਕਦੇ ਹਨ। ਇਸ ਲਈ ਉਨ੍ਹਾਂ ਦੀ ਸਿਹਤ ’ਤੇ ਲਗਾਤਾਰ ਨਿਗਰਾਨੀ ਰਖਣਾ ਸਿਹਤ ਵਿਭਾਗ ਦਾ ਫ਼ਰਜ਼ ਅਤੇ ਜ਼ਿੰਮੇਵਾਰੀ ਹੈ।
Menu Footer Widget
SBP GROUP
Search This Blog
Total Pageviews
Tuesday, August 24, 2021
ਕੋਵਿਡ ਦੀ ਸੰਭਾਵੀ ਤੀਜੀ ਲਹਿਰ ਦੌਰਾਨ ਬੱਚਿਆਂ ਦੀ ਦੇਖਭਾਲ ਬੇਹੱਦ ਜ਼ਰੂਰੀ : ਡਾ. ਜਸਕਿਰਨਦੀਪ ਕੌਰ
ਮੈਡੀਕਲ ਅਫ਼ਸਰ ਡਾ. ਹਰਮਨ ਮਾਹਲ ਅਤੇ ਮੋਹਾਲੀ ਦੇ ਮੈਡੀਕਲ ਕਾਲਜ ਵਿਚ ਅਸਿਸਟੈਂਟ ਪ੍ਰੋਫ਼ੈਸਰ ਡਾ. ਅਨੁਰਾਧਾ ਨੱਡਾ ਨੇ ਅਪਣੇ ਸੰਬੋਧਨ ਵਿਚ ਆਸ਼ਾ ਵਰਕਰਾਂ ਨੂੰ ਬਹੁਤ ਹੀ ਵਿਸਥਾਰ ਅਤੇ ਸਰਲ ਤਰੀਕੇ ਨਾਲ ਸਮਝਾਇਆ ਕਿ ਉਹ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਦੌਰਾਨ ਬੱਚਿਆਂ ਦੀ ਕਿਸ ਤਰ੍ਹਾਂ ਦੇਖਭਾਲ ਕਰ ਸਕਦੀਆਂ ਹਨ। ਉਨ੍ਹਾਂ ਕੋਵਿਡ ਮਹਾਂਮਾਰੀ ਦੇ ਬੱਚਿਆਂ ’ਤੇ ਪੈਣ ਵਾਲੇ ਸੰਭਾਵੀ ਅਸਰ, ਲੱਛਣਾਂ, ਬਚਾਅ ਅਤੇ ਇਲਾਜ ਤੋਂ ਇਲਾਵਾ ਬੱਚਿਆਂ ਨੂੰ ਆਮ ਤੌਰ ’ਤੇ ਹੋਣ ਵਾਲੀਆਂ ਬੀਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਵੀ ਜਾਣਕਾਰੀ ਦਿਤੀ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਕੋਵਿਡ ਮਹਾਂਮਾਰੀ ਤੋਂ ਬੱਚਿਆਂ ਦੇ ਬਚਾਅ ’ਚ ਅਹਿਮ ਰੋਲ ਨਿਭਾ ਸਕਦੀ ਹੈ ਕਿਉਂਕਿ ਉਸ ਨੂੰ ਸ਼ਹਿਰ ਅਤੇ ਪਿੰਡ ਦੇ ਹਰ ਘਰ ਦੀ ਪੂਰੀ ਜਾਣਕਾਰੀ ਹੁੰਦੀ ਹੈ। ਜੇ ਕਿਸੇ ਘਰ ਵਿਚ ਬੱਚਾ ਮਾੜਾ-ਮੋਟਾ ਬੀਮਾਰ ਹੈ ਤਾਂ ਉਹ ਅਪਣੇ ਬੁਨਿਆਦੀ ਸਿਹਤ ਗਿਆਨ ਨਾਲ ਉਸ ਨੂੰ ਠੀਕ ਕਰਨ ਅਤੇ ਜੇ ਬੱਚੇ ਦੀ ਸਿਹਤ ਵਿਗੜਦੀ ਹੈ ਤਾਂ ਉਸ ਨੂੰ ਵੱਡੇ ਹਸਪਤਾਲ ਵਿਚ ਭੇਜਣ ਜਿਹੇ ਕੰਮ ਬਾਖ਼ੂਬੀ ਕਰ ਸਕਦੀ ਹੈ। ਇਸ ਤੋਂ ਇਲਾਵਾ ਸਮੇਂ ਸਿਰ ਬੱਚੇ ਦਾ ਟੈਸਟ ਕਰਾਉਣ, ਉਸ ਨੂੰ ਇਕਾਂਤਵਾਸ ਕਰਨ ਅਤੇ ਉਸ ਦੀ ਸਿਹਤ ’ਤੇ ਲਗਾਤਾਰ ਨਿਗਰਾਨੀ ਰੱਖਣ ਜਿਹੇ ਕੰਮਾਂ ਨਾਲ ਵੀ ਬੱਚੇ ਦੀ ਚੰਗੀ ਤਰ੍ਹਾਂ ਦੇਖਭਾਲ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਆਸ਼ਾ ਵਰਕਰ ਕੋਵਿਡ ਮਹਾਂਮਾਰੀ ਬਾਰੇ ਫੈਲੀਆਂ ਅਫ਼ਵਾਹਾਂ ਸਬੰਧੀ ਵੀ ਲੋਕਾਂ ਨੂੰ ਅਫ਼ਵਾਹਾਂ ਵਲ ਧਿਆਨ ਨਾ ਦੇਣ ਅਤੇ ਸਹੀ ਗਿਆਨ ਦੇਣ ਲਈ ਅਪੀਲ ਕਰ ਸਕਦੀ ਹੈ।
ਟਰੇਨਿੰਗ ਦੇ ਅਖ਼ੀਰ ਵਿਚ ਆਸ਼ਾ ਵਰਕਰਾਂ ਨੇ ਸਵਾਲ ਵੀ ਪੁੱਛੇ ਜਿਨ੍ਹਾਂ ਦਾ ਸਿਹਤ ਅਧਿਕਾਰੀਆਂ ਨੇ ਸੁਚੱਜੇ ਢੰਗ ਨਾਲ ਜਵਾਬ ਦਿਤਾ। ਇਸ ਮੌਕੇ ਡਾ. ਹਰਮਨ ਮਾਹਲ, ਡਾ. ਅਨੁਰਾਧਾ ਨੱਡਾ, ਡਾ. ਅਰੁਣ ਬਾਂਸਲ, ਬੀ.ਈ.ਈ. ਬਲਜਿੰਦਰ ਸੈਣੀ, ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਪ੍ਰਿਤਪਾਲ ਸਿੰਘ, ਸਟਾਫ਼ ਨਰਸ ਨੇਹਾ ਕਪੂਰ, ਬੀ.ਐਸ.ਏ. ਗੁਰਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ।
Subscribe to:
Post Comments (Atom)
Wikipedia
Search results


No comments:
Post a Comment