Wednesday, September 8, 2021

ਕੌਮਾਂਤਰੀ ਸਾਖਰਤਾ ਦਿਵਸ ਮੌਕੇ ਸੈਮੀਨਾਰ ਕਰਵਾਇਆ

ਐਸ.ਏ.ਐਸ. ਨਗਰ, 08 ਸਤੰਬਰ : ਕੌਮਾਂਤਰੀ ਸਾਖਰਤਾ ਦਿਵਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ, ਫੇਜ਼-3 ਬੀ1, ਐਸ.ਏ.ਐਸ. ਨਗਰ ਵਿੱਚ ਸੈਮੀਨਾਰ ਕਰਵਾਇਆ ਗਿਆ।


ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਬਲਜਿੰਦਰ ਸਿੰਘ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ ਸਬੰਧੀ ਦੱਸਿਆ। ਇਸ ਸਮੇਂ ਉਨ੍ਹਾਂ ਵਿਦਿਆਰਥੀਆਂ ਨੂੰ ਕਾਨੂੰਨ ਦੀ ਮੁੱਢਲੀ ਜਾਣਕਾਰੀ ਸਮੇਤ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਸਾਰਥਕ ਭੂਮਿਕਾ ਨਿਭਾਉਣ ਲਈ ਪ੍ਰੇਰਿਆ। ਸੈਮੀਨਾਰ ਦੌਰਾਨ ਸਕੂਲ ਪਿ੍ਰੰਸੀਪਲ ਸੁਖਵਿੰਦਰ ਕੌਰ ਧਾਲੀਵਾਲ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger