SBP GROUP

SBP GROUP

Search This Blog

Total Pageviews

Friday, September 24, 2021

ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੇੇ ਸੁਰੱਖਿਆ ਅਮਲੇ ਦੀ ਸਮੀਖਿਆ ਕਰਨ ਮੁੱਖ ਮੰਤਰੀ: ਅਮਨ ਅਰੋੜਾ

 ਚੰਡੀਗੜ੍ਹ, 24 ਸਤੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਦੇਸ਼ ਦੀ ਬਾਹਰੀ ਅਤੇ ਅੰਦਰੂਨੀ ਸੁਰੱਖਿਆ ਨੂੰ ਪ੍ਰਮੁੱਖ ਦੱਸਦਿਆਂ ਕਿਹਾ ਦੇਸ਼ ਦੀ ਸੁਰੱਖਿਆ ਦੇ ਨਾਲ ਕੋਈ ਸਮਝੌਤਾ ਨਹੀਂ ਹੋਣਾ ਚਾਹੀਦਾ। ਪਰ ਸੂਬੇ ਦੇ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਤਾਇਨਾਤ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਦੀ ਸਮੀਖਿਆ ਜ਼ਰੂਰ ਹੋਣੀ ਚਾਹੀਦੀ ਹੈ, ਕਿਉਂਕਿ  ਪੁਲੀਸ ਦੇ ਜ਼ਿਆਦਾਤਰ ਮੁਲਾਜ਼ਮ ਰਾਜਸੀ ਆਗੂਆਂ ਅਤੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ ਹਨ। ਥਾਣਿਆਂ ਵਿੱਚ ਪੁਲੀਸ ਮੁਲਾਜ਼ਮਾਂ ਦੀ ਗਿਣਤੀ ਘੱਟ ਹੋਣ ਕਾਰਨ ਆਮ ਲੋਕਾਂ ਦੀ ਸੁਰੱਖਿਆ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਅਰੋੜਾ ਨੇ ਮੁੱਖ ਮੰਤਰੀ ਵੱਲੋਂ ਆਪਣੇ ਸੁਰੱਖਿਆ ਅਮਲੇ ਨੂੰ ਘੱਟ ਕਰਨ ਬਾਰੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਇਹ ਐਲਾਨ ਕੇਵਲ ਮੁੱਖ ਮੰਤਰੀ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਤੁਰੰਤ ਪ੍ਰਭਾਵ ਨਾਲ ਹੋਈ ਕਾਰਵਾਈ ਦਿਖਣੀ ਵੀ ਚਾਹੀਦੀ ਹੈ। 
ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ਸਰਕਾਰ ਤੋਂ ਸਵਾਲ ਪੁੱਛਿਆ ਕਿ ਚੋਣਾ ਦੇ ਸਮੇਂ ਹੀ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਕਿਉਂ ਪੈਦਾ ਹੋ ਜਾਂਦਾ? ਉਨ੍ਹਾਂ ਕਿਹਾ ਕਿ ਜੇ ਆਮ ਲੋਕਾਂ ਦੀ ਸੁਰੱਖਿਆ ਨੂੰ ਕਿਤੇ ਵੀ ਰਾਸ਼ਟਰ ਵਿਰੋਧੀ ਅਸਮਾਜਿਕ ਤੱਤਾਂ ਤੋਂ ਖ਼ਤਰਾ ਹੈ ਤਾਂ ਫਿਰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਸੁਰੱਖਿਆ ਏਜੰਸੀਆਂ ਕੀ ਕਰ ਰਹੀਆਂ ਹਨ? ਅਰੋੜਾ ਨੇ ਚੋਣਾ ਤੋਂ ਠੀਕ ਪਹਿਲਾ ਸੀਮਾ ਪਾਰ ਦੇਸ਼ ਵਿਰੋਧੀ ਤੱਤਾਂ ਦੇ ਸਰਗਰਮ ਹੋਣ ਦੀਆਂ ਆ ਰਹੀਆਂ ਖ਼ਬਰਾਂ ’ਤੇ ਸਵਾਲ ਖੜੇ ਕਰਦੇ ਹੋਏ ਕਿਹਾ ਕਿ ਜੇ ਅਜਿਹਾ ਹੋ ਰਿਹਾ ਹੈ ਤਾਂ ਇਸ ਲਈ ਜ਼ਿੰਮੇਵਾਰ ਕੇਵਲ ਸੂਬਾ ਅਤੇ ਕੇਂਦਰ ਸਰਕਾਰਾਂ ਦੀਆਂ ਖੁਫ਼ੀਆ ਏਜੰਸੀਆਂ ਹਨ। 



ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ‘ਆਪ’  ਦੇਸ਼ ਦੀ ਅੰਦੂਰਨੀ ਅਤੇ ਬਾਹਰੀ ਸੁਰੱਖਿਆ ਨਾਲ ਛੇੜਛਾੜ ਕਦੇ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਦਲੀਲ ਦਿੱਤੀ, ‘‘ਜਦ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਈ ਖ਼ਤਰਾ ਮਹਿਸੂਸ ਨਹੀਂ ਕਰ ਰਹੇ ਤਾਂ ਅੱਤਵਾਦ ਕਿਉਂ ਅਤੇ ਕੌਣ ਪੈਦਾ ਕਰ ਰਿਹਾ? ਰੋਜ਼ ਰੋਜ਼ ਟਿਫਿਨ ਬੰਬ ਕਿਥੋਂ ਆ ਰਹੇ ਹਨ? ਕੀ ਕਾਂਗਰਸ, ਭਾਜਪਾ ਅਤੇ ਬਾਦਲ ਦਲ ਆਪਣੀ ਰਾਜਨੀਤਿਕ ਆਦਤ ਅਨੁਸਾਰ ਚੋਣਾ ਤੋਂ ਪਹਿਲਾਂ ਇੱਕ ਵਿਸ਼ੇਸ਼ ਵਰਗ ਨੂੰ ਡਰਾਉਣ- ਧਮਕਾਉਣ ਲਈ ਡਰ ਦਾ ਮਹੌਲ ਬਣਾ ਰਹੇ ਹਨ?’’
ਅਮਨ ਅਰੋੜਾ ਨੇ ਕਿਹਾ ਕਿ ਸਾਲ 2017 ਦੀਆਂ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਵੀ ਉਕਤ ਰਾਜਨੀਤਿਕ ਪਾਰਟੀਆਂ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਅਜਿਹੇ ਪੈਂਤਰੇ ਦੀ ਵਰਤੋਂ ਕੀਤੀ ਸੀ। ਮੌੜ ਬੰਬ ਧਮਾਕੇ ਦਾ ਮਾਮਲਾ ਇਸ ਦੀ ਸਾਫ਼- ਸਪੱਸ਼ਟ ਉਦਾਰਹਨ ਹੈ। ਜੇ ਇਸ ਮਾਮਲੇ ਵਿੱਚ ਕੋਈ ਸਚਾਈ ਹੈ ਤਾਂ ਪੰਜਾਬ ਅਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਮੌੜ ਬੰਬ ਧਮਾਕੇ ਦੀ ਹੁਣ ਤੱਕ ਜਾਂਚ ਕਿਹੜੇ ਕਾਰਨਾਂ ਕਰਕੇ ਪੂਰੀ ਨਹੀਂ ਕੀਤੀ ਗਈ? ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲੇ ਸਾਜਿਸ਼ਕਾਰੀਆਂ ਦੀ ਜਾਣਕਾਰੀ ਨੂੰ ਕਿਉਂ ਛੁਪਾ ਕੇ ਰੱਖਿਆ ਗਿਆ ਹੈ ? ‘ਆਪ’ ਨੇ ਚੰਨੀ ਤੋਂ ਮੌੜ ਬੰਬ ਧਮਾਕੇ ਦੀ ਜਾਂਚ ਦੀ ਤਾਜ਼ਾ ਸਥਿਤੀ ਲੋਕਾਂ ਅੱਗੇ ਰੱਖਣ ਦੀ ਮੰਗ ਵੀ ਕੀਤੀ।
ਵਿਧਾਇਕ ਅਰੋੜਾ ਨੇ ਸਵਾਲ ਕੀਤਾ ਕਿ ਸੂਬੇ ਵਿੱਚ ਹੁਣ ਕਥਿਤ ਸੁਪਰ ਮੁੱਖ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਚੰਨੀ ਸਰਕਾਰ ਹੈ, ਤਾਂ ਫਿਰ ਪੰਜਾਬ ਨੂੰ ਇਸ ਡਰ ਤੋਂ ਮੁੱਕਤ ਕਿਉਂ ਨਹੀਂ ਕੀਤਾ ਜਾ ਰਿਹਾ? ਇਹ ਸਵਾਲ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਦੋਵੇਂ ਉਪ ਮੁੱਖ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ. ਸੋਨੀ ਲਈ ਵੀ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਨਾਲ ਹੀ ਮੌੜ ਬੰਬ ਧਮਾਕੇ ਦੀ ਸਚਾਈ ਲੋਕਾਂ ਸਾਹਮਣੇ ਰੱਖੀ ਜਾਵੇਗੀ ਅਤੇ ਦੋਸ਼ੀਆਂ ਦੇ ਨਾਲ- ਨਾਲ ਸਾਜਿਸ਼ਕਾਰੀਆਂ ਨੂੰ ਵੀ ਸਜ਼ਾ ਦਿੱਤੀ ਜਾਵੇਗੀ।

No comments:


Wikipedia

Search results

Powered By Blogger