ਐਸ.ਏ.ਐਸ. ਨਗਰ (ਮੋਹਾਲੀ) ਉੱਪ ਮੁੱਖ ਮੰਤਰੀ, ਪੰਜਾਬ ਸ਼੍ਰੀ ਓ.ਪੀ. ਸੋਨੀ ਵੱਲੋਂ ਐਚ.ਆਈ.ਵੀ./ਏਡਜ਼ ਜਨ ਜਾਗਰੂਕਤਾ ਮੁਹਿੰਮ ਅਧੀਨ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਤੇ ਸਕੱਤਰ ਸਿਹਤ ਸ਼੍ਰੀ ਵਿਕਾਸ ਗਰਗ ਤੇ ਵਿਸ਼ੇਸ਼ ਸਕੱਤਰ ਸਿਹਤ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੇ ਪ੍ਰੋਜੈਕਟ ਡਾਇਰੈਕਟਰ ਸ਼੍ਰੀ ਅਮਿਤ ਕੁਮਾਰ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦੁਆਰਾ ਚਲਾਈਆਂ ਗਈਆਂ ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦਿਖਾਉਣ ਲਈ ਵਿਸ਼ੇਸ਼ ਸਮਾਗਮ ਸਿਵਲ ਹਸਪਤਾਲ ਫੇਜ਼, 6 ਮੋਹਾਲੀ ਵਿੱਚ ਕਰਵਾਇਆ ਗਿਆ। ਇਸ ਦੌਰਾਨ ਉਪ ਮੁੱਖ ਮੰਤਰੀ, ਪੰਜਾਬ ਸ਼੍ਰੀ ਓ.ਪੀ. ਸੋਨੀ ਨੇ ਦੱਸਿਆ ਕਿ ਇਸ 30 ਦਿਨ ਦੀ ਮੁਹਿੰਮ ਅਧੀਨ ਲੋਕਾਂ ਨੂੰ ਐਚ.ਆਈ.ਵੀ./ਏਡਜ਼ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਵੈਨਾਂ ਦੇ ਨਾਲ-ਨਾਲ ਨੁੱਕੜ ਨਾਟਕ ਟੀਮਾਂ ਭੇਜੀਆਂ ਜਾ ਰਹੀਆਂ ਹਨ, ਜੋ ਕਿ ਨੁੱਕੜ ਨਾਟਕ ਰਾਹੀਂ ਲੋਕਾਂ ਨੂੰ ਐਚ.ਆਈ.ਵੀ/ਏਡਜ਼ ਬਾਰੇ ਜਾਗਰੂਕ ਕੀਤਾ ਜਾਵੇਗਾ।
Menu Footer Widget
SBP GROUP
Search This Blog
Total Pageviews
Thursday, October 28, 2021
ਸੋਨੀ ਨੇ ਐਚ.ਆਈ.ਵੀ./ਏਡਜ਼ ਜਨ ਜਾਗਰੂਕਤਾ ਮੁਹਿੰਮ ਅਧੀਨ 11 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਸ਼੍ਰੀ. ਓ.ਪੀ. ਸੋਨੀ ਨੇ ਦੱਸਿਆ ਕਿ ਇਨ੍ਹਾਂ ਵੈਨਾਂ ਦੇ ਨਾਲ ਲੈਬ ਟੈਕਨੀਸ਼ੀਅਨ ਤੇ ਕਾਉਂਸਲਰ ਦੀ ਡਿਊਟੀ ਲਗਾਈ ਗਈ ਹੈ, ਜੋ ਕਿ ਪਿੰਡ ਪਿੰਡ ਵਿੱਚ ਜਾ ਕੇ ਲੋਕਾਂ ਦੇ ਟੈਸਟ ਤੇ ਕਾਉਂਸਲਿੰਗ ਮੁਫ਼ਤ ਕਰਨਗੇ। ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਟੇਟ ਪੱਧਰ ਤੇ ਮੈਕਰੋ ਪਲਾਨ ਤਿਆਰ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰ ਤੇ ਵਿਸਥਾਰਪੂਰਵਕ ਮਾਈਕਰੋ ਪਲਾਨ/ਰੂਟ ਪਲਾਨ ਤਿਆਰ ਕੀਤਾ ਗਿਆ ਹੈ।
ਇਸ ਮੌਕੇ ਤੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅੰਦੇਸ਼ ਕੰਗ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਓ.ਪੀ. ਗੋਜਰਾ, ਅਡੀਸ਼ਨਲ ਪ੍ਰੋਜੈਕਟ ਡਾਇਰੈਕਟਰ ਡਾ. ਬੌਬੀ ਗੁਲਾਟੀ, ਸਿਵਲ ਸਰਜਨ ਐਸ.ਏ.ਐਸ. ਨਗਰ (ਮੋਹਾਲੀ) ਡਾ. ਆਦਰਸ਼ਪਾਲ ਕੌਰ, ਐਸ.ਐਮ.ਓ. ਸਿਵਲ ਹਸਪਤਾਲ ਮੋਹਾਲੀ ਡਾ. ਅਨੂੰ ਚੋਪੜਾ ਦੋਸਾਂਝ ਤੇ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਦਾ ਸਟਾਫ ਮੌਜੂਦ ਸੀ।
Subscribe to:
Post Comments (Atom)
Wikipedia
Search results

No comments:
Post a Comment