SBP GROUP

SBP GROUP

Search This Blog

Total Pageviews

Monday, October 25, 2021

ਖਰੜ ਦੇ ਪੰਜ ਖਰੀਦ ਕੇਂਦਰ ਪੂਰੀ ਤਰ੍ਹਾਂ ਚਾਲੂ

 ਮੋਹਾਲੀ, 25 ਅਕਤੂਬਰ : ਬੀਤੇ ਦਿਨ ਪਏ ਭਾਰੀ ਮੀਂਹ ਤੋਂ ਬਾਅਦ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਹਰੇਕ ਖਰੀਦ ਕੇਂਦਰ ਵਿੱਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਦੱਸਿਆ ਕਿ ਖਰੜ ਦੇ ਪੰਜ ਕੇਂਦਰਾਂ ਵਿੱਚੋਂ ਪਾਣੀ ਦੀ ਨਿਕਾਸੀ ਹੋ ਚੁੱਕੀ ਹੈ ਅਤੇ ਹੋਰ ਕੇਂਦਰਾਂ ਵਿੱਚ ਵੀ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਸਾਨਾਂ ਨੂੰ ਬੇਮੌਸਮੀ ਮੀਂਹ ਕਾਰਨ ਖੇਤਾਂ ਵਿੱਚ ਖੜ੍ਹੀ ਝੋਨੇ ਦੀ ਫ਼ਸਲ ਦੇ ਹੋਏ ਨੁਕਸਾਨ ਦੀ ਭਰਪਾਈ ਦਾ ਭਰੋਸਾ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਸਾਰੇ ਕੇਂਦਰਾਂ ਵਿੱਚ ਪੁਖਤਾ ਪ੍ਰਬੰਧ ਕੀਤੇ ਗਏ ਸਨ, ਜਿਸ ਕਾਰਨ ਮੀਂਹ ਕਾਰਨ ਕੋਈ ਵੱਡੀ ਸਮੱਸਿਆ ਨਹੀਂ ਆਈ। ਜੇਕਰ ਇੱਕਾ-ਦੁੱਕਾ ਥਾਵਾਂ 'ਤੇ ਕੋਈ ਸਮੱਸਿਆ ਆਈ ਤਾਂ ਉੱਥੇ ਨਿਰਵਿਘਨ ਖਰੀਦ ਦੇ ਪ੍ਰਬੰਧ ਕੀਤੇ ਗਏ ਹਨ।

ਸ੍ਰੀਮਤੀ ਕਾਲੀਆ ਨੇ ਕਿਸਾਨਾਂ ਨੂੰ ਖਰੀਦ ਕੇਂਦਰਾਂ ਵਿਚ ਸੁੱਕਾ ਝੋਨਾ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਮੀਂਹ ਨਾਲ ਝੋਨੇ ਵਿਚ ਨਮੀ ਦੀ ਮਾਤਰਾ ਵਧੇਗੀ ਪਰ ਕਿਸਾਨ ਫਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਤਰਪਾਲਾਂ ਅਤੇ ਬਾਰਦਾਨੇ ਦਾ ਪੂਰਾ ਪ੍ਰਬੰਧ ਹੈ ਅਤੇ ਪ੍ਰਸ਼ਾਸਨ ਇਹ ਯਕੀਨੀ ਬਣਾ ਰਿਹਾ ਹੈ ਕਿ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ ਤਾਂ ਜੋ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਮੇਂ ਸਿਰ ਖਰੀਦ, ਅਦਾਇਗੀ ਅਤੇ ਲਿਫਟਿੰਗ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

No comments:


Wikipedia

Search results

Powered By Blogger