SBP GROUP

SBP GROUP

Search This Blog

Total Pageviews

Friday, October 29, 2021

ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਰਕਾਰ ਵਚਨਬੱਧ: ਬਲਬੀਰ ਸਿੰਘ ਸਿੱਧੂ

ਮੋਹਾਲੀ, 29 ਅਕਤੂਬਰ : ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਲੋਕ ਭਲਾਈ ਸਕੀਮਾਂ ਦਾ ਲਾਭ ਹਰੇਕ ਲੋੜਵੰਦ ਤੱਕ ਪੁੱਜਦਾ ਕਰਨ ਲਈ ਪੰਜਾਬ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਗਰੂਕ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਲੱਗੇ ਸੁਵਿਧਾ ਕੈਂਪ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਸ. ਸਿੱਧੂ ਨੇ ਖ਼ਾਸ ਤੌਰ ਉਤੇ ਲੋੜਵੰਦਾਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਦੇਣ ਦੀ ਸਕੀਮ ਦਾ ਜ਼ਿਕਰ ਕਰਦਿਆਂ ਆਖਿਆ ਕਿ ਉਨ੍ਹਾਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਇਸ ਸਕੀਮ ਦੀਆਂ ਸ਼ਰਤਾਂ ਨਰਮ ਕਰਨ ਦੀ ਮੰਗ ਕੀਤੀ ਹੈ ਤਾਂ ਕਿ ਵੱਧ ਤੋਂ ਵੱਧ ਲੋਕਾਂ ਨੂੰ ਇਸ ਸਕੀਮ ਦਾ ਲਾਭ ਮਿਲ ਸਕੇ। ਸਰਬੱਤ ਸਿਹਤ ਬੀਮਾ ਯੋਜਨਾ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਸਕੀਮ ਲੋਕਾਂ ਨੂੰ ਰਾਹਤ ਦੇਣ ਦਾ ਵੱਡਾ ਜ਼ਰੀਆ ਬਣੀ ਹੈ ਕਿਉਂਕਿ ਇਸ ਰਾਹੀਂ ਲਾਭਪਾਤਰੀਆਂ ਨੂੰ ਪ੍ਰਤੀ ਪਰਿਵਾਰ ਪੰਜ ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਮਿਲਦਾ ਹੈ। ਭਾਵੇਂ ਇਹ ਇਲਾਜ ਸਰਕਾਰੀ ਹਸਪਤਾਲ ਵਿੱਚ ਹੋਵੇ ਜਾਂ ਪ੍ਰਾਈਵੇਟ ਹਸਪਤਾਲ ਵਿੱਚ।


ਲੋਕਾਂ ਨੂੰ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਜਾਗਰੂਕ ਹੋਣ ਉਤੇ ਜ਼ੋਰ ਦਿੰਦਿਆਂ ਵਿਧਾਇਕ ਨੇ ਆਖਿਆ ਕਿ ਸਰਕਾਰ ਨੇ ਸੁਵਿਧਾ ਕੈਂਪ ਲਾਉਣ ਦੀ ਵੱਡੀ ਪਹਿਲਕਦਮੀ ਕੀਤੀ ਹੈ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਇਕੋ ਜਗ੍ਹਾ ਤੋਂ ਮਿਲ ਸਕੇ ਅਤੇ ਲੋਕਾਂ ਦੀ ਖੱਜਲ-ਖੁਆਰੀ ਘਟੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਸਬ ਡਿਵੀਜ਼ਨ ਪੱਧਰ ਉਤੇ ਲੱਗੇ ਸੁਵਿਧਾ ਕੈਂਪਾਂ ਵਿੱਚ 28 ਅਕਤੂਬਰ ਤੱਕ ਤਕਰੀਬਨ 4 ਹਜ਼ਾਰ ਲਾਭਪਾਤਰੀਆਂ ਨੇ ਵੱਖ ਵੱਖ ਸਕੀਮਾਂ ਦਾ ਲਾਭ ਲਿਆ। ਸ. ਸਿੱਧੂ ਨੇ ਇਸ ਮੌਕੇ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਮਨਰੇਗਾ ਸਕੀਮ ਦੇ ਜੌਬ ਕਾਰਡ, ਪੈਨਸ਼ਨ ਮਨਜ਼ੂਰੀ ਪੱਤਰ, ਆਵਾਸ ਯੋਜਨਾ ਦੇ ਮਨਜ਼ੂਰੀ ਪੱਤਰ ਅਤੇ ਵੱਖ ਵੱਖ ਕੰਪਨੀਆਂ ਵਿੱਚ ਰੋਜ਼ਗਾਰ ਹਾਸਲ ਕਰਨ ਵਾਲਿਆਂ ਨੂੰ ਪੱਤਰ ਵੰਡੇ। ਸੁਵਿਧਾ ਕੈਂਪ ਦੌਰਾਨ ਵੱਖ ਵੱਖ ਵਿਭਾਗਾਂ ਨੇ ਸਟਾਲ ਲਾ ਕੇ ਲੋਕਾਂ ਨੂੰ ਕਈ ਲੋਕ ਭਲਾਈ ਸੇਵਾਵਾਂ ਦਾ ਮੌਕੇ ਉਤੇ ਹੀ ਲਾਭ ਦਿੱਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿੱਤਲ, ਕਮਿਸ਼ਨਰ ਨਗਰ ਨਿਗਮ ਸ੍ਰੀ ਕਮਲ ਕੁਮਾਰ ਗਰਗ ਅਤੇ ਐਸ.ਡੀ.ਐਮ. ਹਰਬੰਸ ਸਿੰਘ ਹਾਜ਼ਰ ਸਨ।

No comments:


Wikipedia

Search results

Powered By Blogger