ਮੋਹਾਲੀ, 28 ਅਕਤੂਬਰ : ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਪਿੰਡ ਦਾਊਂ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਅਹਿਮ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ ਜਿਸ ’ਤੇ 5 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਉਣੀ ਹੈ। ਇਹ ਸੜਕ ਬਣਨ ਨਾਲ ਆਲੇ-ਦੁਆਲੇ ਦੇ ਹਜ਼ਾਰਾਂ ਪਿੰਡ ਵਾਸੀਆਂ ਨੂੰ ਆਉਣ-ਜਾਣ ਵਿਚ ਭਾਰੀ ਸੌਖ ਹੋਵੇਗੀ। ਇਸ ਮੌਕੇ ਗੱਲਬਾਤ ਕਰਦਿਆਂ ਸ. ਸਿੱਧੂ ਨੇ ਆਖਿਆ ਕਿ ਹਲਕਾ ਮੋਹਾਲੀ ਦੇ ਲਗਭਗ ਸਾਰੇ ਪਿੰਡਾਂ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਵਾਸਤੇ ਉਹ ਹੁਣ ਤਕ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਦੇ ਚੁੱਕੇ ਹਨ। ਉਨ੍ਹਾਂ ਦਸਿਆ ਕਿ ਦਾਊਂ-ਰਾਏਪੁਰ-ਬਹਿਲੋਲਪੁਰ-ਝਾਮਪੁਰ-
ਇਸ ਤੋਂ ਇਲਾਵਾ, ਹਲਕਾ ਵਿਧਾਇਕ ਸਿੱਧੂ ਨੇ ਪਿੰਡ ਦਾਊਂ ਵਿਚ ਗੰਦੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਪਾਈ ਗਈ ਪਾਈਪ ਲਾਈਨ ਦਾ ਉਦਘਾਟਨ ਕੀਤਾ ਜਿਸ ’ਤੇ ਲਗਭਗ 25 ਲੱਖ ਰੁਪਏ ਦੀ ਲਾਗਤ ਆਈ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਪਿੰਡ ਦਾਊਂ ਵਿਚ ਵੱਖ-ਵੱਖ ਥਾਵਾਂ ਤੋਂ ਭਾਰੀ ਗਿਣਤੀ ਵਿਚ ਲੋਕ ਨਤਮਸਤਕ ਹੋਣ ਆਉਂਦੇ ਹਨ ਜਿਸ ਕਾਰਨ ਇਸ ਸੜਕ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ ਅਤੇ ਇਸ ਸੜਕ ਦਾ ਨੀਂਹ ਪੱਥਰ ਰੱਖ ਕੇ ਉਨ੍ਹਾਂ ਅਪਣਾ ਧਾਰਮਕ ਫ਼ਰਜ਼ ਵੀ ਪੂਰਾ ਕੀਤਾ ਹੈ। ਉਨ੍ਹਾਂ ਦਸਿਆ ਕਿ ਉਹ ਇਸ ਇਤਿਹਾਸਕ ਪਿੰਡ ਵਿਚ ਵੱਖ ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਡੇਢ ਕਰੋੜ ਰੁਪਏ ਦੀਆਂ ਗ੍ਰਾਂਟਾਂ ਜਾਰੀ ਕਰ ਚੁੱਕੇ ਹਨ ਜਿਸ ਨਾਲ ਪਿੰਡ ਵਿਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਨੇਪਰੇ ਚੜ੍ਹੇ ਹਨ। ਇਸ ਤੋਂ ਇਲਾਵਾ ਹਲਕੇ ਦੀਆਂ ਹੋਰ ਅਹਿਮ ਸੜਕਾਂ ਨੂੰ ਚੌੜਾ ਕਰਨ ਲਈ ਲਗਭਗ 10 ਕਰੋੜ ਰੁਪਏ ਦੀਆਂ ਹੋਰ ਗ੍ਰਾਂਟਾਂ ਮਨਜ਼ੂਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਦੇ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿਚ ਬਰਾਬਰ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਸਦਕਾ ਸਾਰੇ ਪਿੰਡਾਂ ਦਾ ਮੂੰਹ-ਮੁਹਾਂਦਰਾ ਬਦਲ ਗਿਆ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ ਕਦੇ ਵੀ ਫ਼ੰਡਾਂ ਦੀ ਕਮੀ ਨਹੀਂ ਆਉਣ ਦਿਤੀ ਅਤੇ ਅੱਗੇ ਤੋਂ ਵੀ ਇਹੋ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਹੀ ਪੂਰੀ ਪ੍ਰਤੀਬੱਧਤਾ ਨਾਲ ਯਤਨਸ਼ੀਲ ਰਹੇ ਹਨ ਅਤੇ ਪਿੰਡਾਂ ਦੇ ਲੋਕਾਂ ਨੇ ਵੀ ਉਨ੍ਹਾਂ ਦਾ ਪੂਰਾ ਸਾਥ ਦਿਤਾ ਹੈ।

No comments:
Post a Comment