SBP GROUP

SBP GROUP

Search This Blog

Total Pageviews

Thursday, December 16, 2021

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਨੇ ਜ਼ਿਲ੍ਹਾ ਜੇਲ੍ਹ ਰੂਪਨਗਰ ਦਾ ਕੀਤਾ ਦੌਰਾ

ਐਸ.ਏ.ਐਸ ਨਗਰ, 16 ਦਸੰਬਰ : ਸ੍ਰੀ ਆਰ.ਐਸ. ਰਾਏ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਜੇਲ੍ਹ ਦਾ ਦੌਰਾ ਕਰਨ ਉਪਰੰਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਸ੍ਰੀ ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਲ੍ਹਾ ਜੇਲ੍ਹ ਰੂਪਨਗਰ ਵਿਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਲੋੜਵੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੌਕੇ ਤੇ ਹੀ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। 


ਉਨ੍ਹਾਂ ਵਲੋਂ ਜੇਲ੍ਹ ਵਿਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਉਨ੍ਹਾਂ ਦੇ ਅਦਾਲਤਾਂ ਵਿਚ ਚਲਦੇ ਕੇਸਾਂ ਸਬੰਧੀ ਕਾਨੂੰਨੀ ਜਾਣਕਾਰੀ ਦਿੱਤੀ ਗਈ ਅਤੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਜੇਲ੍ਹ ਮੈਨੂਅਲ ਅਨੁਸਾਰ ਹਵਾਲਾਤੀਆਂ ਅਤੇ ਕੈਦੀਆਂ ਨੂੰ ਜਰੂਰੀ ਸਹੂਲਤਾਂ ਮੁਹੱਈਆ ਕਰਨੀਆਂ ਯਕੀਨੀ ਬਣਾਉਣ। ਇਸ ਮੌਕੇ ਉਨ੍ਹਾਂ ਦੇ ਨਾਲ ਟਰੇਨਿੰਗ ਤੇ ਆਏ ਨਵੇਂ ਨਿਯੁਕਤ ਜੁਡੀਸ਼ੀਅਲ ਅਧਿਕਾਰੀ ਸ੍ਰੀਮਤੀ ਨੋਹਾ ਜਿੰਦਲ ਅਤੇ ਸ੍ਰੀਮਤੀ ਜੈਸਿਕਾ ਵਿੱਜ ਵੀ ਮੌਜ਼ੂਦ ਸਨ।

No comments:


Wikipedia

Search results

Powered By Blogger