SBP GROUP

SBP GROUP

Search This Blog

Total Pageviews

Thursday, January 13, 2022

ਹਫ਼ਤੇ ਦੇ ਸਾਰੇ ਦਿਨਾਂ ਵਿੱਚ ਰਾਤ 10.00 ਵਜੇ ਤੱਕ ਹੋਮ ਡਿਲਵਰੀ ਦੀ ਇਜਾਜ਼ਤ ਹੋਵੇਗੀ: ਈਸ਼ਾ ਕਾਲੀਆ

ਐਸ.ਏ.ਐਸ ਨਗਰ 13 ਜਨਵਰੀ : ਕੋਵਿਡ 19 ਦੇ ਲਾਗਾਤਾਰ ਵੱਧ ਰਹੇ ਮਾਮਲਿਆਂ ਦੇ 'ਤੇ ਚਿੰਤਾ ਜਾਹਿਰ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਵੇ ਹੁਕਮ ਜਾਰੀ ਕੀਤੇ ਗਏ ਹਨ । ਨਵੇਂ ਹੁਕਮ ਜਾਰੀ ਕਰਦੇ  ਹੋਏ ਜਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਹਫ਼ਤੇ ਦੇ ਸਾਰੇ ਦਿਨਾਂ ਵਿੱਚ ਰਾਤ 10.00 ਵਜੇ ਤੱਕ ਹੋਮ ਡਿਲਵਰੀ ਦੀ ਇਜਾਜ਼ਤ ਹੋਵੇਗੀ l ਉਨ੍ਹਾਂ ਦੱਸਿਆ ਕਿ ਪਹਿਲਾਂ ਜਾਰੀ ਕੀਤੇ ਹੁਕਮ ਉਸੇ ਤਰ੍ਹਾਂ ਜਾਰੀ ਰਹਿਣਗੇ ਉਨ੍ਹਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ  l ਉਨ੍ਹਾਂ ਕਿਹਾ ਇਹ ਹੁਕਮ 15 ਜਨਵਰੀ ਤੱਕ ਲਾਗੂ ਰਹਿਣਗੇ। 


ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ   ਕਿ ਜੇਕਰ ਕੋਈ ਕੋਵਿਡ 19 ਦੇ ਚਲਦਿਆ ਇਨ੍ਹਾਂ ਹੁਕਮਾ ਦੀ ਉਲੰਘਣਾ ਕਰਦਾ ਹੈ ਤਾਂ ਉਨ੍ਹਾਂ ਤੇ ਆਫ਼ਤ ਪ੍ਰਬੰਧਨ ਐਕਟ, 2005 ਅਤੇ ਭਾਰਤੀ ਦੰਡਾਵਲੀ,1860 ਦੇ ਸੰਬੰਧਿਤ ਉਪਬੰਧਾ ਦੇ ਤਹਿਤ ਅਪਰਾਧਿਕ ਕਰਵਾਈ ਕੀਤੀ ਜਾਵੇਗੀ । ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਆਦਾ ਭੀੜ- ਭਾੜ ਵਾਲੀਆਂ ਥਾਂਵਾ ਤੇ ਜਾਣ ਤੋਂ ਗੁਰੇਜ਼ ਕੀਤਾ ਜਾਵੇ।

No comments:


Wikipedia

Search results

Powered By Blogger