SBP GROUP

SBP GROUP

Search This Blog

Total Pageviews

Sunday, January 9, 2022

ਸਰਕਾਰ ਬਣਨ ਤੇ ਪਿੰਡ ਵਾਸੀਆਂ ਨੂੰ ਪਹਿਲ ਦੇ ਆਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ।

ਖਰੜ, 08 ਜਨਵਰੀ : ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਧਿਆਨ ਸਿੰਘ ਦੀ ਅਗਵਾਈ ਵਿੱਚ ਪਿੰਡ ਪੜਛ ਵਿਖੇ ਇਕ ਮੀਟਿੰਗ ਰੱਖੀ ਗਈ। ਜਿਸ ਵਿੱਚ ਖਰੜ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਰਦਾਰ ਰਣਜੀਤ ਸਿੰਘ ਗਿੱਲ ਪਿੰਡ ਪੜਛ ਦੇ ਵਾਸੀਆਂ ਦੀਆਂ ਮੁਸ਼ਕਲਾਂ ਸੁਣਨ ਪਹੁੰਚੇ ਅਤੇ ਸਰਕਾਰ ਬਣਨ ਤੇ ਪਿੰਡ ਵਾਸੀਆਂ ਨੂੰ ਪਹਿਲ ਦੇ ਆਧਾਰ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਵਾਉਣ ਦਾ ਵਿਸ਼ਵਾਸ ਦਿਵਾਇਆ। 


     ਇਸ ਮੀਟਿੰਗ ਦੌਰਾਨ ਰਣਜੀਤ ਸਿੰਘ ਗਿੱਲ ਵੱਲੋਂ ਸਾਬਕਾ ਸਰਪੰਚ ਪਿੰਡ ਪੜਛ ਦੇ ਸੁਰਜੀਤ ਸਿੰਘ ਨੂੰ ਮੁੱਲਾਂਪੁਰ ਕਿਸਾਨ ਵਿੰਗ ਦਾ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਮੌਕੇ ਸਰਦਾਰ ਰਣਜੀਤ ਸਿੰਘ ਗਿੱਲ ਨਾਲ ਸਰਕਲ ਪ੍ਰਧਾਨ ਪਾਲ ਸਿੰਘ, ਸੰਮਤੀ ਮੈਂਬਰ ਰਵਿੰਦਰ ਸਿਉਂਕ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਲਵੀਰ ਸਿੰਘ ਹਾਜ਼ਰ ਰਹੇ।

ਇਸ ਮੀਟਿੰਗ ਦੌਰਾਨ ਸਥਾਨਕ ਲੋਕਾਂ ਸਮੇਤ ਵਿਸ਼ੇਸ਼ ਤੌਰ ਤੇ  ਰਮਾ ਗੋਪਾਲ, ਰਾਜ ਰਾਣੀ, ਓਮਕਾਰ ਚੰਦ, ਹਰਜਿੰਦਰ ਲਾਡੀ, ਦੀਵਾਨ ਸਿੰਘ ਨੇ ਸਰਦਾਰ ਰਣਜੀਤ ਸਿੰਘ ਗਿੱਲ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਜਿਤਾਉਣ ਦਾ ਵਿਸ਼ਵਾਸ ਦਿਵਾਇਆ।

No comments:


Wikipedia

Search results

Powered By Blogger