SBP GROUP

SBP GROUP

Search This Blog

Total Pageviews

Friday, January 14, 2022

ਸੰਯੁਕਤ ਸਮਾਜ ਮੋਰਚਾ ‘ਆਪ’ ਦੇ ਆਗੂਆਂ ਨੂੰ ਤੋੜਨ ਲਈ ਚੋਣ ਖਰਚ ਕਰਨ ਦਾ ਦੇ ਰਿਹਾ ਲਾਲਚ: ਮੀਤ ਹੇਅਰ

 ਸ੍ਰੀ ਅੰਮ੍ਰਿਤਸਰ , 14 ਜਨਵਰੀ : ਆਮ ਆਦਮੀ ਪਾਰਟੀ (ਆਪ) ਨੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੇ ਸੰਯੁਕਤ ਸਮਾਜ ਮੋਰਚੇ ’ਤੇ ‘ਆਪ’ ਆਗੂਆਂ ਨੂੰ ਤੋੜਨ ਦਾ ਦੋਸ ਲਾਇਆ ਹੈ। ਸ੍ਰੀ ਅੰਮ੍ਰਿਤਸਰ ਵਿੱਚ ਸ਼ੁੱਕਰਵਾਰ ਨੂੰ ਮੀਡੀਆ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ ਗੁਰਮੀਤ ਸਿੰੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚਾ ਨੇ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਨਾਲ ਚੋਣਾ ਲੜਨ ਲਈ ਸੰਪਰਕ ਕੀਤਾ ਅਤੇ ਚੋਣਾ ਲੜਨ ’ਤੇ ਸਾਰਾ ਖਰਚ ਕਰਨ ਦਾ ਵੀ ਲਾਲਚ ਦਿੱਤਾ ਹੈ। ਹੇਅਰ ਨੇ ਸਵਾਲ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੂੰ ਫੰਡਿੰਗ ਆਖਰ ਕੌਣ ਕਰ ਰਿਹਾ ਹੈ?
ਹੇਅਰ ਨੇ ਪਾਰਟੀ ਆਗੂ ਜਸਪ੍ਰੀਤ ਸਿੰਘ (ਜੋ ਪ੍ਰੈਸ ਕਾਨਫਰੰਸ ਵਿੱਚ ਹਾਜ਼ਰ ਸਨ)  ਦਾ ਨਾਂਅ ਲੈ ਕੇ ਦਾਅਵਾ ਕੀਤਾ ਕਿ ਸੰਯੁਕਤ ਸਮਾਜ ਮੋਰਚੇ ਨੇ ਉਸ (ਜਸਪ੍ਰੀਤ ਸਿੰਘ) ਨਾਲ ਚੋਣ ਲੜਨ ਲਈ ਸੰਪਰਕ ਕੀਤਾ ਅਤੇ ਚੋਣਾ ਦਾ ਸਾਰਾ ਖਰਚ ਅਦਾ ਕਰਨ ਦੀ ਪੇਸ਼ਕਸ਼ ਵੀ ਕੀਤੀ। ਉੁਨ੍ਹਾਂ ਦੋਸ਼ ਲਾਇਆ ਕਿ ਭਾਵੇਂ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਦੇਵ ਸਿੰਘ ਢੀਂਡਸਾ ਨਾਲ ਪ੍ਰਤੱਖ ਗਠਬੰਧਨ  ਕੀਤਾ ਹੈ, ਪਰ ਇਸ ਤੋਂ ਇਲਾਵਾ ਹੋਰ ਕਈ ਗੁਪਤ ਗਠਬੰਧਨ ਵੀ ਕੀਤੇ ਹਨ।  ਆਪ ਦਾ ਵੋਟ ਕੱਟਣ ਲਈ ਭਾਜਪਾ ਵੱਲੋਂ ਵੋਟ ਕੱਟਣ ਵਾਲੇ ਆਗੂਆਂ ਅਤੇ ਪਾਰਟੀਆਂ ਨੂੰ ਫੰਡਿੰਗ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਚੋਣਾ ਵਿੱਚ ਖੜਾ ਕਰਨ ਦੀਆਂ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ। 



ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਦੇਖ ਕੇ ਸਾਰੀਆਂ ਵਿਰੋਧੀ ਪਾਰਟੀਆਂ ਘਬਰਾ ਗਈਆਂ ਹਨ ਅਤੇ ‘ਆਪ’ ਦੀ ਸਰਕਾਰ ਰੋਕਣ ਲਈ ਸਾਰੀਆਂ ਅੰਦਰ ਤੋਂ ਇੱਕ ਹੋ ਗਈਆਂ ਹਨ। ਰਿਵਾਇਤੀ ਪਾਰਟੀਆਂ ਨਹੀਂ ਚਾਹੁੰਦੀਆਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ, ਕਿਉਂਕਿ ਦਿੱਲੀ ਵਿੱਚ ਆਪ ਦੀ ਸਰਕਾਰ ਬਣਨ ਤੋਂ ਬਾਅਦ ਹੋਰਨਾਂ ਪਾਰਟੀਆਂ ਦਾ ਸਫ਼ਾਇਆ ਹੋ ਗਿਆ। ਅਰਵਿੰਦ ਕੇਜਰੀਵਾਲ ਨੇ ਦਿੱਲੀ ਦੀ ਜਨਤਾ ਨਾਲ ਜਿਹੜੇ ਵਾਅਦੇ ਕੀਤੇ, ਉਹ ਸਾਰੇ ਦੇ ਸਾਰੇ ਪੂਰੇ ਕੀਤੇ ਹਨ। ਦਿੱਲੀ ਸਰਕਾਰ ਦਾ ਖਜ਼ਾਨਾ 30 ਹਜ਼ਾਰ ਕਰੋੜ ਤੋਂ ਵਧਾ ਕੇ 70 ਹਜ਼ਾਰ ਕਰੋੜ ਤੱਕ ਪਹੁੰਚਾਇਆ ਹੈ। ਕੇਜਰੀਵਾਲ ਸਰਕਾਰ ਦੇ ਕੰਮ ਦੇਖ ਕੇ ਦਿੱਲੀ ਦੇ ਲੋਕਾਂ ਨੇ ਸਾਰੀਆਂ ਰਿਵਾਇਤੀ ਪਾਰਟੀਆਂ ਨੂੰ ਭੁਲਾ ਦਿੱਤਾ ਹੈ। ਇਸ ਲਈ ਸਾਰੀਆਂ ਪਾਰਟੀਆਂ ਮਿਲ ਕੇ ਆਮ ਆਦਮੀ ਪਾਰਟੀ ਨੂੰ ਪੰਜਾਬ ਦੀ ਸੱਤਾ ਵਿੱਚ ਆਉਣ ਤੋਂ ਰੋਕਣਾ ਚਾਹੁੰਦੀਆਂ ਹਨ। 
ਵਿਧਾਇਕ ਹੇਅਰ ਨੇ ਅੱਗੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ। ਦਿੱਲੀ ਵਿੱਚ ਹੋਏ ਬਦਲਾਅ ਨੂੰ ਦੇਖ ਕੇ ਪੰਜਾਬ ਦਾ ਬੱਚਾ- ਬੱਚਾ ਚਾਹੁੰਦਾ ਹੈ ਕਿ ਇਸ ਵਾਰ ਰਾਜ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ। ਪਿਛਲੀਆਂ ਸਰਕਾਰਾਂ ਦੇ ਭ੍ਰਿਸ਼ਟਾਚਾਰ ਅਤੇ ਲੁੱਟ- ਘਸੁੱਟ ਤੋਂ ਲੋਕ ਤੰਗ ਆ ਚੁਕੇ ਹਨ। ਪੰਜਾਬ ਦੇ ਲੋਕਾਂ ਨੇ ਪ੍ਰਸ਼ਾਸਨ ਵਿੱਚ ਫ਼ੈਲੇ ਭ੍ਰਿਸ਼ਟਾਚਾਰ ਅਤੇ ਮਾਫੀਆ ਨੂੰ ਬੰਦ ਕਰਨ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਪ੍ਰਭਵੀਰ ਬਰਾੜ ਆਦਿ ਆਗੂ ਵੀ ਹਾਜ਼ਰ ਸਨ।

No comments:


Wikipedia

Search results

Powered By Blogger