SBP GROUP

SBP GROUP

Search This Blog

Total Pageviews

Friday, April 22, 2022

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ/ਰੈਲੀਆਂ ਕਰਨ ਉਤੇ ਪਾਬੰਦੀ

ਐਸ.ਏ.ਐਸ. ਨਗਰ, 22 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। 

ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੰਗ ਪੱਤਰ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ।
ਇਹ ਹੁਕਮ ਮਿਤੀ 19 ਜੂਨ 2022 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

No comments:


Wikipedia

Search results

Powered By Blogger