Wednesday, April 13, 2022

ਜ਼ਿਲ੍ਹੇ ਚ ਹੁਣ ਤੱਕ 34 ਹਜ਼ਾਰ 42 ਮੀਟਰਕ ਟਨ ਕਣਕ ਦੀ ਆਮਦ ਹੋਈ : ਅਮਿਤ ਤਲਵਾੜ

ਐਸ.ਏ.ਐਸ ਨਗਰ , 13 ਅਪ੍ਰੈਲ :  ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 13 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 34 ਹਜ਼ਾਰ 42 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਹੁਣ ਤਕ 33 ਹਜਾਰ  952 ਮੀਟਰਿਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ  ਖਰੀਦੀ ਜਾ ਚੁੱਕੀ ਹੈ।


ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 9210 ਮੀਟਰਕ ਟਨ, ਮਾਰਕਫੈੱਡ ਵੱਲੋਂ 8232 ਮੀਟਰਕ ਟਨ, ਪਨਸਪ ਵੱਲੋਂ 5803 ਮੀਟਰਕ ਟਨ,  ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 4573 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 1007ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 19 ਹਜਾਰ 936 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 44 ਕਰੋੜ 99 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।

ਸ੍ਰੀ ਅਮਿਤ ਤਲਵਾੜ  ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।

No comments:

Post a Comment