Saturday, April 2, 2022

ਵਿਧਾਇਕ ਕੁਲਵੰਤ ਸਿੰਘ ਵੱਲੋਂ ਪਿੰਡ ਤੜੌਲੀ ਦਾ ਧੰਨਵਾਦੀ ਦੌਰਾ

 ਲੋਕਾਂ ਨਾਲ ਕੀਤੇ ਗਏ ਵਾਅਦੇ ਜਲਦ ਪੂਰੇ ਕਰਾਂਗੇ :  ਕੁਲਵੰਤ ਸਿੰਘ 

ਮੋਹਾਲੀ , 02 ਅਪ੍ਰੈਲ  : ਵਿਧਾਨ ਸਭਾ ਹਲਕਾ ਮੁਹਾਲੀ ਤੋਂ ਵਿਧਾਇਕ  ਕੁਲਵੰਤ ਸਿੰਘ ਵੱਲੋਂ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨ  ਲਈ  ਪਿੰਡ  ਤੜੌਲੀ  ਦਾ ਧੰਨਵਾਦੀ ਦੌਰਾ ਕੀਤਾ ਗਿਆ, ਇਸ ਮੌਕੇ ਤੇ ਕੁਲਵੰਤ ਸਿੰਘ ਦੇ ਸਵਾਗਤ ਲਈ ਇਕ ਸੰਖੇਪ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ ,ਜਿਸ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਤੜੌਲੀ   ਨਿਵਾਸੀ  ਅਤੇ ਲਾਗਲੇ ਪਿੰਡਾਂ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ  । ਸਮਾਗਮ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਨੇ ਜਿਸ ਉਮੀਦਾਂ ਨਾਲ ਅਤੇ ਆਪ ਪਾਰਟੀ ਦੇ ਵਿੱਚ ਵਿਸਵਾਸ਼ ਜਤਾ ਕੇ ਪੰਜਾਬ ਵਿੱਚ ਆਪ ਦੀ ਸਰਕਾਰ ਲਿਆਂਦੀ ਹੈ ਅਤੇ ਭਗਵੰਤ ਸਿੰਘ ਮਾਨ ਹੁਰਾਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਹੈ  । ਮੈਂ ਅੱਜ  ਇਹ ਸਭ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਅਤੇ ਦਾਅਵਿਆਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ  । 


ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ   ਸ਼ਹਿਰ ਦੇ ਨਾਲ- ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਦੇ ਲਈ ਅਤੇ ਲਮਕਦੀਆਂ ਮੰਗਾਂ ਦੇ ਸਥਾਈ ਹੱਲ ਦੇ ਲਈ ਲੋਕਾਂ ਨਾਲ ਵਿਚਾਰ ਵਟਾਂਦਰਾ ਚੱਲ ਰਿਹਾ ਹੈ ਅਤੇ ਉਨ੍ਹਾਂ ਦੀ ਸਲਾਹ ਦੇ ਨਾਲ ਅਤੇ ਇਲਾਕੇ ਦੇ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਮ ਆਦਮੀ ਪਾਰਟੀ ਵੱਲੋਂ ਮੁਹਾਲੀ ਵਿਚ ਵੀ ਪ੍ਰੋਜੈਕਟ ਲਿਆਂਦੇ ਜਾਣਗੇ ਜਿਸ ਨਾਲ ਮੁਹਾਲੀ ਹਲਕੇ ਦੇ ਨੌਜਵਾਨਾਂ ਨੂੰ ਵੱਡੇ ਪੱਧਰ ਤੇ ਰੁਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ  । ਕੁਲਵੰਤ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੀ ਜਵਾਨੀ ਡਿਗਰੀਆਂ ਲੈ ਕੇ ਸੜਕਾਂ ਉੱਤੇ ਧਰਨੇ ਅਤੇ ਮੁਜ਼ਾਹਰਿਆਂ ਵਿਚ ਡਟੇ  ਹੋਏ ਹਨ, ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿਚੋਂ ਬੇਰੁਜ਼ਗਾਰੀ ਦੇ ਖਾਤਮੇ ਲਈ ਕੰਮ ਸ਼ੁਰੂ ਕਰ ਰਹੀ ਹੈ  । 

 ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਚੋਣਾਂ ਦੌਰਾਨ ਉਨ੍ਹਾਂ ਵੱਲੋਂ ਜੋ ਵੀ ਵਾਅਦੇ ਕੀਤੇ ਗਏ ਸਨ ਉਨ੍ਹਾਂ ਨੂੰ ਜਲਦੀ ਹੀ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ  । ਇਸੇ ਦੌਰਾਨ ਪੱਤਰਕਾਰਾਂ ਵੱਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਚ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ  ਪੜਾਅ ਦਰ ਪੜਾਅ ਪਿੰਡਾਂ ਵਿੱਚ ਰਹਿੰਦੇ ਅਧੂਰੇ ਕੰਮਾਂ ਨੂੰ ਲਗਾਤਾਰ ਪੂਰਾ ਕੀਤਾ ਜਾਵੇਗਾ  ।

ਇਸ ਮੌਕੇ ਪਿੰਡ ਤੜੌਲੀ ਵਿਖੇ ਹਰਜੋਤ ਗੱਬਰ, ਰਾਕੇਸ਼ ਰਾਣਾ, ਮਲਖਾਨ ਸਿੰਘ, ਸ਼ੀਸ਼ਪਾਲ, ਕਮਰਪਾਲ ,ਪ੍ਰਲਾਦ, ਅਮਨਦੀਪ, ਅਵਤਾਰ ਸਿੰਘ ਮੌਲੀ, ਅਕਵਿੰਦਰ ਸਿੰਘ ਗੋਸਲ, ਤਰਲੋਚਨ ਸਿੰਘ ਮਟੌਰ, ਸਤਵਿੰਦਰ ਸਿੰਘ ਮਿੱਠੂ   ਅਤੇ ਵਿੱਕੀ ਹਾਜ਼ਰ ਸਨ  ।



No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger