Saturday, May 28, 2022

75ਵੀਂ ਅਜ਼ਾਦੀ ਦਿਵਸ ਨੂੰ ਸਮਰਪਿਤ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਗਏ

ਐਸ.ਏ.ਐਸ ਨਗਰ 28 ਮਈ : ਭਾਰਤ ਸਰਕਾਰ ਦੇ ਵਿਸ਼ੇਸ਼ ਪ੍ਰੋਗਰਾਮ 75ਵੀਂ ਅਜ਼ਾਦੀ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਅੱਜ ਬਲਾਕ ਪੱਧਰੀ ਵਿਦਿਅਕ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਸੁਸ਼ੀਲ ਨਾਥ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪ੍ਰਾਇਮਰੀ,ਮਿਡਲ ਅਤੇ ਸੈਕੰਡਰੀ ਵਰਗ ਦੇ ਵਿੱਦਿਅਕ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਦੋ ਵੰਨਗੀਆਂ ਕੋਲਾਜ ਮੇਕਿੰਗ ਅਤੇ ਕੋਰੀਓਗਰਾਫੀ। ਉਹਨਾਂ ਦੱਸਿਆ ਕਿ ਇਹਨਾਂ


 ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਕਿਉਂਕਿ ਇਹਨਾਂ ਪਿੱਛੇ ਸਾਡੇ ਅਧਿਆਪਕਾਂ ਦੀ ਮਿਹਨਤ ਝਲਕਦੀ ਹੈ, ਉਨ੍ਹਾਂ ਵੱਲੋਂ ਬਲਾਕ ਵਿੱਚ ਜੇਤੂ ਬੱਚਿਆਂ ਨੂੰ ਜਿੱਥੇ ਵਧਾਈ ਦਿੱਤੀ ਉੱਥੇ ਹੀ ਅਧਿਆਪਕਾਂ ਦੀ ਵੀ ਖੂਬ ਪ੍ਰਸੰਸਾ ਕੀਤੀ ਜਿਨ੍ਹਾਂ ਨੇ ਇਹਨਾਂ ਮੁਕਾਬਲਿਆਂ ਲਈ ਵਧੀਆ ਪ੍ਰਬੰਧ ਕੀਤਾ ਹੋਇਆ ਸੀ। 

   ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਸਿ ਡਾ.ਕੰਚਨ ਸ਼ਰਮਾਂ ਨੇ ਦੱਸਿਆ ਅੱਠ ਬਲਾਕਾਂ ਵਿੱਚ ਮੌਕੇ ਤੇ ਹੀ ਇਨਾਮ ਵੰਡ ਕੇ ਹੌਸਲਾ ਅਫ਼ਜ਼ਾਈ ਕੀਤੀ ਗਈ। ਇਨ੍ਹਾਂ ਵਿੱਚੋਂ ਜੇਤੂ ਵਿਦਿਆਰਥੀਆਂ ਦੇ ਤਹਿਸੀਲ ਪੱਧਰੀ ਮੁਕਾਬਲੇ ਮਿਤੀ 30 ਮਈ ਨੂੰ ਰੱਖੇ ਗਏ ਹਨ।

No comments:

Post a Comment