SBP GROUP

SBP GROUP

Search This Blog

Total Pageviews

Saturday, May 28, 2022

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਣਜ ਅਤੇ ਉਦਯੋਗ ਵਿਭਾਗ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਦਾ ਦੌਰਾ

ਐਸ.ਏ.ਐਸ ਨਗਰ 28 ਮਈ  : ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵਣਜ ਅਤੇ ਉਦਯੋਗ ਵਿਭਾਗ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ । ਦੌਰੇ ਦੌਰਾਨ ਉਨ੍ਹਾਂ ਡੈਂਟਲ ਕਾਲਜ ਦੇ ਬੁਨਿਆਦੀ ਢਾਂਚੇ ਅਤੇ ਓ.ਪੀ.ਡੀ. ਦੀ ਸ਼ਲਾਘਾ ਕੀਤੀ ।

ਜਾਣਕਾਰੀ ਦਿੰਦੇ ਹੋਏ ਕਾਲਜ ਦੇ ਚੇਅਰਮੈਨ ਲੈਫਟੀਨੈਂਟ ਕਰਨਲ (ਸੇਵਾਮੁਕਤ) ਜੀ.ਐਸ.ਸੰਧੂ ਨੇ ਦੱਸਿਆ ਕਿ ਅੱਜ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਵੱਲੋਂ ਨੈਸ਼ਨਲ ਡੈਂਟਲ ਕਾਲਜ 'ਤੇ ਹਸਪਤਾਲ ਡੇਰਾਬੱਸੀ ਦਾ ਦੌਰਾ ਕੀਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਇਹ ਕਾਲਜ ਲਗਭਗ 22 ਸਾਲ ਪੁਰਾਨਾ ਹੈ ਅਤੇ ਇਸ ਕਾਲਜ ਵਿੱਚ ਬੀ. ਡੀ. ਐਸ. ਦੀਆਂ 100 ਸੀਟਾਂ ਅਤੇ ਐਮ.ਡੀ.ਐਸ. ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਵਿੱਚ 18 ਸੀਟਾਂ ਹਨ।


ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਇਹ ਉੱਤਰੀ ਭਾਰਤ ਦੇ ਸਭ ਤੋਂ ਵਧੀਆ ਡੈਂਟਲ ਕਾਲਜਾਂ ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਸੋਮ ਪ੍ਰਕਾਸ਼ ਵੱਲੋਂ ਕਾਲਜ ਦੇ ਪ੍ਰਿੰਸੀਪਲ ਡਾ. ਵਿਨ ਐਸ. ਦੂਆ ਦੀ ਨਿਗਰਾਨੀ ਹੇਠ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ ਗਈ ਹੈ। 

ਉਨ੍ਹਾਂ ਕਾਲਜ ਦੇ ਵਿਦਿਆਰਥੀਆਂ ਅਤੇ ਮੈਨੇਜਮੈਂਟ ਨੂੰ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਕਰੜੀ ਮਿਹਨਤ ਸਦਕਾ ਹੀ ਮਾਪਿਆਂ ਅਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਜਾ ਸਕਦਾ ਹੈ ।

ਇਸ ਮੌਕੇ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

No comments:


Wikipedia

Search results

Powered By Blogger