Monday, May 23, 2022

ਬੱਬੀ ਬਾਦਲ ਫਾਊਂਡੇਸ਼ਨ ਨੇ ਸਰਕਾਰੀ ਸਕੂਲ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਕਿਤਾਬਾਂ ਤੇ ਸਟੇਸ਼ਨਰੀ ਦਾ ਸਮਾਨ ਦਿੱਤਾ

 ਮੇਰੀ ਜ਼ਿੰਦਗੀ ਦਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾਂ ਹੈ। : ਬੱਬੀ ਬਾਦਲ

ਮੋਹਾਲੀ, 23 ਮਈ : ਅੱਜ ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਮੋਹਾਲੀ ਦੇ ਸਪੈਸ਼ਲ ਬੱਚਿਆਂ ਨੂੰ ਕਾਪੀਆਂ, ਬੁੱਕ ਤੇ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ‌।ਇਸ ਮੌਕੇ ਬੋਲਦਿਆਂ ਬੱਬੀ ਬਾਦਲ ਨੇ ਕਿਹਾ ਕਿ  ਮੇਰੀ ਜ਼ਿੰਦਗੀ ਦਾ ਮਕਸਦ ਸਿਰਫ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਇਸ ਤਹਿਤ ਬੱਬੀ ਬਾਦਲ ਫਾਊਂਡੇਸ਼ਨ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ਕਿ ਕਾਪੀਆਂ ਕਿਤਾਬਾਂ ਅਤੇ ਸਕੂਲ ਨਾਲ ਸਬੰਧਿਤ ਕਿਸੇ ਵੀ ਸਮਾਨ ਕਰਕੇ ਕੋਈ ਬੱਚਾ ਪੜ੍ਹਾਈ ਤੋਂ ਵਾਝਾਂ ਨਾ ਰਹ ਸਕੇ‌।

 
 ਬੱਬੀ ਬਾਦਲ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਪਹਿਲਾਂ ਤੋਂ ਸਮਾਜਿਕ ਕਾਰਜ ਲਈ ਵੱਡੇ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ।ਇਸ ਮੌਕੇ ਉਨ੍ਹਾਂ ਨਾਲ ਗੱਜਣ ਸਿੰਘ, ਕਰਨੈਲ ਸਿੰਘ, ਇੰਦਰਜੀਤ ਕੌਰ, ਹਰਵਿੰਦਰ ਕੌਰ ਸੋਨੀਆਂ, ਤਰਨਪ੍ਰੀਤ ਸਿੰਘ ਪੱਪੂ, ਬਲਵਿੰਦਰ ਸਿੰਘ ਬਿੰਦਰ, ਕਰਤਾਰ ਸਿੰਘ, ਹਰਪਾਲ ਸਿੰਘ ਖਾਲਸਾ, ਲਖਵੀਰ ਸਿੰਘ, ਦਲਜੀਤ ਸਿੰਘ, ਰਣਜੀਤ ਸਿੰਘ, ਕੁਲਦੀਪ ਸਿੰਘ, ਰਘਬੀਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਕੁਲਵਿੰਦਰ ਸਿੰਘ, ਜਸਵੰਤ ਸਿੰਘ, ਗੁਰਵਿੰਦਰ ਸਿੰਘ, ਹਰਦੀਪ ਸਿੰਘ ਆਦਿ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger