SBP GROUP

SBP GROUP

Search This Blog

Total Pageviews

Monday, June 13, 2022

ਭਾਵੇ ਕਿੰਨੀ ਵੀ ਅਪੰਗਤਾ ਹੋਵੇ, ਯੂ.ਡੀ.ਆਈ.ਡੀ ਕਾਰਡ ਸਾਰੇ ਦਿਵਿਆਂਗ ਵਿਅਕਤੀਆਂ ਦੇ ਬਣਾਏ ਜਾ ਰਹੇ ਹਨ : ਵਧੀਕ ਡਿਪਟੀ ਕਮਿਸ਼ਨਰ

 ਐਸ.ਏ.ਐਸ ਨਗਰ 13 ਜੂਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਸਕੀਮਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਵੱਖ-ਵੱਖ ਸਕੀਮਾ ਅਧੀਨ ਹੋਈ ਪ੍ਰਗਤੀ ਦਾ ਜਾਇਜਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋੜਵੰਦਾਂ ਤੱਕ ਪੁੱਜਦਾ ਕੀਤਾ ਜਾਵੇ ਅਤੇ ਸਮੇਂ ਸਮੇਂ ਤੇ ਲੋਕਾ ਨੂੰ ਲੋਕ ਭਲਾਈ ਸਕੀਮਾ ਬਾਰੇ ਜਾਣੂ ਵੀ ਕਰਾਉਂਣ ਲਈ  ਅਧਿਕਾਰੀਆਂ ਨੂੰ ਕਿਹਾ ।  



  ਵਧੇਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਜਿਲ੍ਹੇ ਵਿੱਚ ਸਾਰੇ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖਤੀ ਕਾਰਡ (ਯੂੀ.ਡੀ.ਆਈ.ਡੀ.) ਬਣਾਏ ਜਾ ਰਹੇ ਹਨ, ਉਨ੍ਹਾਂ ਦੱਸਿਆ ਅੰਗਹੀਣਤਾ ਦੀ ਪ੍ਰਤੀਸ਼ਤਤਾ ਭਾਵੇਂ ਕਿੰਨੇ ਵੀ ਪ੍ਰਤੀਸ਼ਤ ਕਿਉਂ ਨਾ ਹੋਵੇ ਇਹ ਸ਼ਨਾਖਤੀ ਕਾਰਡ ਸਾਰੇ ਦਿਵਿਆਂਗ ਵਿਅਕਤੀਆਂ ਦੇ ਬਣਾਏ ਜਾ ਰਹੇ ਹਨ।  ਦਿਵਿਆਂਗਤਾ ਦੀ ਪੁਸ਼ਟੀ ਕਰਨ ਲਈ ਇਹ ਇੱਕ ਅਜਿਹਾ ਦਸਤਾਵੇਜ਼ ਹੈ ਜੋ ਸਾਰੇ ਮੁਲਕ ਵਿੱਚ ਵੈਲਿਡ ਹੈ, ਜਿਸ ਰਾਹੀਂ ਦਿਵਿਦਆਂਗ ਵਿਅਕਤੀ ਉਨ੍ਹਾਂ ਨੂੰ ਮਿਲਣ ਵਾਲੇ ਕਈ ਪ੍ਰਕਾਰ ਦੇ ਲਾਭ ਲੈਣ ਲਈ ਇਸਦਾ ਇਸਤੇਮਾਲ ਕਰ ਸਕਦੇ ਹਨ।ਇਹ ਕਾਰਡ ਦਿਵਿਆਂਗ ਵਿਅਕਤੀਆਂ ਨੂੰ ਰੇਲਵੇ ਕਾਉਂਟਰਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਵੀ ਲਾਭ ਲੈਣ ਸਮੇਂ ਸਹਾਈ ਸਿੱਧ ਹੋਣਗੇ। ਕੋਈ ਵੀ ਦਿਵਿਆਂਗ ਵਿਅਕਤੀਆਂ ਦੇ ਵਿਲੱਖਣ ਅਪੰਗਤਾ ਸ਼ਨਾਖਤੀ ਕਾਰਡ (ਯੂੀ.ਡੀ.ਆਈ.ਡੀ) ਬਣਾਉਂਣ ਲਈ  ਸਰਕਾਰ ਦੀ ਵੈਬਸਾਈਟ http://www.swavlambancard.gov.in ਤੇ ਰਾਜਿਸਟ੍ਰੇਸ਼ਨ ਕਰ ਸਕਦਾ ਹੈ । 


ਇਸ ਤੋਂ ਇਲਾਵਾ ਸ੍ਰੀਮਤੀ ਬਾਰੜ ਵੱਲੋਂ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਸ਼ੀਰਵਾਦ ਸਕੀਮ, ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਤੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਆਦਿ ਦੀ ਪ੍ਰਗਤੀ ਦਾ ਵੀ ਜਾਇਜਾ ਲਿਆ । ਉਨ੍ਹਾਂ ਕਿਹਾ ਕਿ ਸਾਰੀਆਂ ਲੋਕ ਭਲਾਈ ਸਕੀਮਾਂ ਨੂੰ ਲਾਭਪਾਤਰੀਆਂ ਤੱਕ ਪਹੁੰਚਾਉਂਣ ਲਈ ਜਿਲ੍ਹਾ ਪ੍ਰਸ਼ਾਸਨ ਲਗਾਤਾਰ ਯਤੀਨਸ਼ੀਲ ਹੈ। 


ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਰਵਿੰਦਰ ਸਿੰਘ ਰਾਹੀ,  ਜਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਸੰਧੂ, ਜਿਲ੍ਹਾ ਕੰਟਰੋਲਰ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਡਾ.ਕਿੰਮੀ ਵਨੀਤ ਕੌਰ ਸੇਠੀ ਅਤੇ ਹੋਰ ਅਧਿਕਾਰੀ ਵਿਸ਼ੇਸ ਤੌਰ  ਤੇ ਹਾਜ਼ਰ ਸਨ ।

No comments:


Wikipedia

Search results

Powered By Blogger