Friday, June 10, 2022

ਬਾਗਬਾਨੀ ਵਿਭਾਗ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫ਼ਸਲਾਂ ਦੀ ਕਾਸ਼ਤ ਲਈ ਉਤਸ਼ਾਹਤ ਕਰ ਰਿਹੈ :ਦਿਨੇਸ਼ ਕੁਮਾਰ

 ਐਸ.ਏ.ਐਸ ਨਗਰ 10 ਜੂਨ  : ਬਾਗਬਾਨੀ ਵਿਭਾਗ, ਪੰਜਾਬ ਰਾਜ ਵਿੱਚ ਕਿਸਾਨਾਂ ਨੂੰ ਰਵਾਇਤੀ ਫਸਲਾਂ ਦੇ ਬਦਲ ਵਜੋਂ ਬਾਗਬਾਨੀ ਫਸਲਾਂ ਜਿਵੇਂ ਕਿ ਫਲ, ਸਬਜ਼ੀਆਂ ਤੇ ਫੁੱਲਾਂ ਆਦਿ ਦੀ ਕਾਸ਼ਤ ਨੂੰ ਵਧਾਉਣ ਲਈ ਜਿਮੀਂਦਾਰਾਂ ਦੀ ਭਲਾਈ ਵਾਸਤੇ ਕਈ ਸਕੀਮਾਂ ਲਾਗੂ ਕਰਕੇ ਉਤਸ਼ਾਹਿਤ ਕਰਦਾ ਆ ਰਿਹਾ ਹੈ ਤਾਂ ਕਿ ਰਾਜ ਵਿੱਚ ਖੇਤੀ ਵਿਭਿੰਨਤਾ ਅਧੀਨ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾਈ ਜਾਵੇ, ਸਗੋ ਰਾਜ ਦੇ ਕੁਦਰਤੀ ਸੋਮਿਆਂ ਜਿਵੇਂ ਕਿ ਮਿੱਟੀ, ਪਾਣੀ ਆਦਿ ਦੀ ਸੰਭਾਲ ਵੀ ਕੀਤੀ ਜਾ ਸਕੇ। 



ਜਾਣਕਾਰੀ ਦਿੰਦੇ ਹੋਏ ਉਪ ਡਾਇਰੈਕਟਰ ਬਾਗਬਾਨੀ ਐਸ.ਏ.ਐਸ ਨਗਰ ਸ੍ਰੀ ਦਨੇਸ਼ ਕੁਮਾਰ ਨੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਫਸਲਾਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ ਲਈ ਖਾਸ ਤੌਰ ਤੇ ਛੋਟੇ ਅਤੇ ਸੀਮਾਂਤ ਜਿਮੀਦਾਰਾ ਲਈ ਉਨ੍ਹਾਂ ਦੇ ਖੇਤਾਂ ਵਿਚ ਹੀ ਛੋਟੇ ਕੋਲਡ ਰੂਮ (ਆਨ ਫਾਰਮ ਕੋਲਡ ਰੂਮ) ਸਕੀਮ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ ਅਧੀਨ ਪਾਸ ਕਰਵਾਈ ਗਈ ਹੈ।

 ਉਨ੍ਹਾਂ ਕਿਹਾ ਕਿ ਇਸ ਕੋਲਡ ਰੂਮ ਜਿਸ ਦੀ ਸਮਰੱਥਾ ਲਗਭਗ 3 ਮੀ.,ਟਨ ਹੈ, ਵਿੱਚ ਲਗਭਗ ਸਾਰੀਆਂ ਹੀ ਬਾਗਬਾਨੀ ਫ਼ਸਲਾਂ ਵੱਖ-ਵੱਖ ਤਾਪਮਾਨ ਅਤੇ ਨਮੀ ਤੇ ਸਟੋਰ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਦੱਸਿਆ ਇਨ੍ਹਾਂ ਕੋਲਡ ਰੂਮਾਂ ਦੀ ਸਹਾਇਤਾ ਨਾਲ ਕਿਸਾਨ ਆਪਣੀਆਂ ਫਸਲਾਂ ਨੂੰ ਤੁੜਾਈ ਉਪਰੰਤ ਲੋੜ ਅਨੁਸਾਰ ਮੰਡੀਕਰਨ ਲਈ ਲੈ ਕੇ ਜਾ ਸਕਦਾ ਹੈ, ਜਿਸ ਕਰਕੇ ਮਾਰਕੀਟ ਵਿੱਚ ਕਿਸਾਨ ਆਪਣੀ ਫਸਲ ਦਾ ਚੰਗਾ ਮੁੱਲ ਪਾ ਸਕਦਾ ਹੈ ਅਤੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦਾ ਹੈ।  ਉਨ੍ਹਾਂ ਕਿਹਾ  ਇਸ ਸਕੀਮ ਅਧੀਨ ਆਨ ਫਾਰਮ ਕੋਲਡ ਰੂਮ ਬਣਾਉਣ ਤੇ 1.50 ਲੱਖ ਰੁਪਏ ਦੀ ਸਬਸਿਡੀ ਦਾ ਉਪਬੰਧ ਹੈ।

 ਉਨ੍ਹਾਂ  ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਸਕੀਮ ਦਾ ਲਾਭ ਲੈਣ ਲਈ ਬਾਗਬਾਨੀ ਵਿਕਾਸ ਅਫਸਰ ਕੁਰਾਲੀ, ਖਰੜ, ਡੇਰਾਬੱਸੀ ਅਤੇ ਜਿਲ੍ਹਾ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger