ਮੁਹਾਲੀ , 16 ਜੂਨ : ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਵਿਧਾਨ ਸਭਾ ਹਲਕਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਭੇਜੇ ਗਏ ਜਥੇ ਵੱਲੋਂ ਘਰ-ਘਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ।ਇਸੇ ਲੜੀ ਦੇ ਤਹਿਤ ਬੀਤੇ ਦਿਨੀਂ
ਆਪ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਨਾਲ ਨੁੱਕੜ ਮੀਟਿੰਗਾਂ ਨੂੰ ਸੰਬੋਧਨ ਕੀਤਾ ਜਾ ਰਿਹਾ ਹੈ ।ਇਸ ਮੌਕੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਆਪ ਨੇਤਾ - ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਸਰਕਾਰ ਬਣਿਆਂ ਹਾਲੇ ਕੁਝ ਸਮਾਂ ਹੀ ਬੀਤਿਆ ਹੈ ਪ੍ਰੰਤੂ ਵਿਕਾਸ ਦੀ ਰਫ਼ਤਾਰ ਨੇ ਤੇਜ਼ੀ ਫੜ ਲਈ ਹੈ ਅਤੇ ਹਰ ਵਰਗ ਦੇ ਲੋਕਾਂ ਲਈ ਨਵੀਆਂ ਸਕੀਮਾਂ ਅਤੇ ਨਵੇਂ ਪ੍ਰਾਜੈਕਟ ਲਿਆਂਦੇ ਜਾ ਰਹੇ ਹਨ ।ਆਪ ਵੱਲੋਂ ਕੀਤੇ ਗਏ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ ।
ਲੋਕਾਂ ਦਾ ਦਿਨ ਪ੍ਰਤੀ ਦਿਨ "ਆਪ" ਪ੍ਰਤੀ ਵਿਸ਼ਵਾਸ ਪੱਕਾ ਹੁੰਦਾ ਦਿਖਾਈ ਦੇ ਰਿਹਾ ਹੈ ।ਆਪ ਨੇਤਾ ਅਤੇ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਲੋਕਾਂ ਨੂੰ "ਆਪ" ਵੱਲੋਂ ਹਰ ਮੁਸ਼ਕਿਲ ਨੂੰ ਹੱਲ ਕਰਨ ਦੇ ਨਾਲ- ਨਾਲ ਹੋਰ ਨਵੀਂਆਂ ਸੁਵਿਧਾਵਾਂ ਵੀ ਉਪਲੱਬਧ ਕੀਤੀਆਂ ਜਾਣਗੀਆਂ ।ਇਹ ਸਭ ਦੇਖ ਕੇ ਘਰ- ਘਰ ਆਪ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ।ਵਿਰੋਧੀ ਪਾਰਟੀਆਂ ਵੱਲੋਂ ਆਪ ਦੇ ਉਮੀਦਵਾਰਾਂ ਨੂੰ ਤਰ੍ਹਾਂ ਤਰ੍ਹਾਂ ਦੇ ਸਵਾਲ ਕਰਕੇ ਗੁੰਮਰਾਹ ਕਰਨ ਦੀ ਕੋਸ਼ਿਸ਼ ਵੀ ਕੀਤੀ ਜਾ ਰਹੀ ਹੈ ।ਪਰ ਕਿਸੇ ਵਿਰੋਧੀ ਪਾਰਟੀ ਦਾ ਆਪ ਦੇ ਉਮੀਦਵਾਰ ਤੇ ਕੋਈ ਅਸਰ ਨਹੀਂ ਦਿਖਾਈ ਦੇ ਰਿਹਾ ।
ਇਸ ਮੌਕੇ ਸੰਬੋਧਨ ਕਰਦਿਆਂ ਕੌਂਸਲਰ ਸਰਬਜੀਤ ਸਿੰਘ ਸਮਾਣਾ ਨੇ ਕਿਹਾ ਕਿ ਇਹ ਇਤਿਹਾਸਕ ਮੌਕਾ ਹੈ ਜਦੋਂ ਪੰਜਾਬ ਸਰਕਾਰ ਨੇ ਪ੍ਰਾਈਵੇਟ ਟਰਾਂਸਪੋਰਟਰਾਂ ਦੀ ਰਾਜ਼ਦਾਰੀ ਨੂੰ ਖਤਮ ਕਰ ਉਨ੍ਹਾਂ ਨੇ ਲੋਕਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਕਰ ਦਿੱਤਾ ਹੈ ।ਉਨ੍ਹਾਂ ਨੇ ਕਿਹਾ ਕਿ ਆਪ ਵੱਲੋਂ ਹਰ ਤਰ੍ਹਾਂ ਦੇ ਕੀਤੇ ਗਏ ਵਾਅਦਿਆਂ ਨੂੰ ਪੂਰਾ ਕੀਤਾ ਜਾ ਰਿਹਾ ਹੈ ।


No comments:
Post a Comment