Thursday, June 9, 2022

ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਸਮੀਖਿਆ ਮੀਟਿੰਗ

ਐਸ.ਏ.ਐਸ ਨਗਰ 09 ਜੂਨ : ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਵੱਲੋਂ ਅੱਜ ਜ਼ਿਲ੍ਹੇ ਦੇ ਸ਼ਹਿਰੀ ਵਿਕਾਸ ਕਾਰਜਾਂ ਸਬੰਧੀ ਵੱਖ- ਵੱਖ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ । ਮੀਟਿੰਗ ਦੀ ਪ੍ਰਧਾਨਗੀ ਕਰਦਿਆ ਉਨ੍ਹਾਂ ਅਧਿਕਾਰੀਆਂ ਤੋਂ ਪਿਛਲੇ ਮਹੀਨੇ ਦੀ ਕਾਰਗੁਜਾਰੀ ਬਾਰੇ ਪ੍ਰਗਤੀ ਰਿਪੋਰਟ ਅਤੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਆਦਿ ਦਾ ਜਾਇਜ਼ਾ ਲਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀਮਤੀ ਪੂਜਾ ਐਸ ਗਰੇਵਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।


ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਤਲਵਾੜ ਨੇ ਦੱਸਿਆ ਕਿ ਜਿਲ੍ਹੇ ਦੇ ਵਿਕਾਸ ਕਰਾਜਾਂ ਬਾਰੇ ਹੋਈ ਪ੍ਰਗਤੀ ਅਤੇ  ਮਹੀਨਾਵਾਰ ਸਮੀਖਿਆ ਮੀਟਿੰਗ ਵਿੱਚ ਸੀਵਰੇਜ, ਪੀਣ ਵਾਲੇ ਪਾਣੀ,ਟਿਊਬਵੈਲ,ਅਤੇ ਜਿਲ੍ਹੇ ਦੀਆਂ ਕਲੋਨੀਆਂ ਵਿੱਚ ਚੱਲ ਰਹੇ ਕੰਮਾ ਦੀ ਸਮੀਖਿਆ ਕੀਤੀ ਗਈ ਹੈ । ਉਨ੍ਹਾਂ ਜਿਲ੍ਹੇ ਦੀਆਂ ਨਗਰ ਕੌਸਲਾਂ ਦੇ ਕਾਰਜ਼ ਸਾਧਕ ਅਫ਼ਸਰਾ ਨੂੰ ਨਿਰਦੇਸ਼ ਦਿੱਤੇ ਕਿ ਆਪਣੇ-ਆਪਣੇ ਖੇਤਰ ਵਿੱਚ ਸੀਵਰੇਜ ਅਤੇ ਪੀਣ ਵਾਲੇ ਪਾਣੀ ਵੱਲ ਖ਼ਾਸ ਧਿਆਨ ਦੇਣ ਤਾਂ ਜੋ ਇਸ ਭਿਆਨਕ ਗਰਮੀ ਦੇ ਮੌਸਮ ਅਤੇ  ਬਰਸਾਤੀ ਸੀਜ਼ਨ ਵਿਚ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਪੈਂਡਿੰਗ ਪਏ ਕੰਮਾਂ ਨੂੰ ਰਫਤਾਰ ਨਾਲ ਕਰਨ ਅਤੇ ਮਿੱਥੇ ਸਮੇਂ ਵਿਚ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਕੰਮ ਕਰਨ ਵਿੱਚ ਕਿਸੇ ਤਰ੍ਰਾਂ ਦੀ ਮੁਸ਼ਕਲ ਆ ਰਹੀ ਹੈ ਤਾ ਪ੍ਰਸ਼ਾਸਨ ਦੇ ਧਿਆਨ ਵਿੱਚ ਲਿਆਦਾ ਜਾਵੇ । 


ਇਸ ਮੌਕੇ ਐਸ.ਡੀ.ਐਮ ਮੋਹਾਲੀ ਸ੍ਰੀ ਹਰਬੰਸ ਸਿੰਘ,ਐਸ.ਡੀ.ਐਮ ਖਰੜ੍ਹ ਸ੍ਰੀ ਰਵਿੰਦਰ ਸਿੰਘ,ਐਸ.ਡੀ .ਐਮ ਡੇਰਾਬਸੀ ਸ੍ਰੀ ਹਿਮਾਂਸ਼ੂ ਗੁਪਤਾ ਅਤੇ ਸ਼ਹਿਰੀ ਵਿਕਾਸ ਨਾਲ ਸਬੰਧਿਤ ਅਧਿਕਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger