Wednesday, July 6, 2022

ਪੰਜਾਬ ਨੂੰ ਤਰੱਕੀ ਦੇ ਰਾਹ ਦੇ ਲਿਜਾ ਕੇ ਮੁੜ ਤੋਂ ਰੰਗਲਾ ਬਣਾਇਆਂ ਜਾਵੇਗਾ- ਕੈਬਿਨਟ ਮੰਤਰੀ

 ਖਰੜ, 06 ਜੁਲਾਈ  : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ ਅਤੇ ਆਪਣੀਆਂ ਲੋਕ ਪੱਖੀ ਅਤੇ ਪਾਰਦਰਸ਼ੀ ਨੀਤੀਆਂ ਨਾਲ ਸੈਰ-ਸਪਾਟੇ ਨੂੰ ਅਗਲੇ ਪੱਧਰ ਤੱਕ ਲੈ ਕੇ ਜਾਵੇਗੀ। ਦੇਸ਼ ਅਤੇ ਵਿਦੇਸ਼ ਦੇ ਸ਼ਹਿਰਾਂ ਤੋਂ ਵੱਧ ਤੋਂ ਵੱਧ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਵਿਭਾਗ ਵਲੋਂ ਤਾਲਮੇਲ ਬਣਾ ਕੇ ਕੰਮ ਕੀਤਾ ਜਾਵੇਗਾ।


                  ਉਕਤ ਸਬਦਾ ਦਾ ਪ੍ਰਗਟਾਵਾ ਮੈਡਮ ਅਨਮੋਲ ਗਗਨ ਮਾਨ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਇੰਨਵੈਸਟਮੈਂਟ ਪ੍ਰਮੋਸ਼ਨ, ਲੇਬਰ, ਸ਼ਿਕਾਇਤਾਂ ਦਾ ਨਿਵਾਰਣ ਵਿਭਾਗਾਂ ਦੇ ਮੰਤਰੀ ਨੇ ਮੁੰਡੀ ਖਰੜ ਦਫਤਰ ਵਿਖੇ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਪੰਜਾਬ ਵਿਚ ਲੇਬਰ ਵਿਭਾਗ ਨੂੰ ਪ੍ਰੋਸਾਹਿਤ ਕਰਨ ਲਈ ਵੱਖ ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਲੇਬਰ ਵਰਗ ਤੱਕ ਪਹੁੰਚਾਇਆਂ ਜਾਵੇਗਾ।ਉਨਾਂ ਕਿਹਾ ਕਿ ਪੰਜਾਬ ਨੂੰ ਤਰੱਕੀ ਦੇ ਰਾਹ ਦੇ ਲਿਜਾ ਕੇ ਮੁੜ ਤੋਂ ਰੰਗਲਾ ਪੰਜਾਬ ਬਣਾਇਆਂ ਜਾਵੇਗਾ।ਕੈਬਿਨਟ ਮੰਤਰੀ ਬਣਨ ਤੋਂ ਬਾਅਦ ਦਫਤਰ ਵਧਾਇਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।
ਇਸ ਮੌਕੇ ਐਸ.ਡੀ.ਐਮ ਖਰੜ ਰਵਿੰਦਰ ਸਿੰਘ , ਸਬ ਰਜਿਸਟ੍ਰਾਰ ਅਮਰਜੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵਲੰਟੀਅਰ ਹਾਜ਼ਰ ਸਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger