ਚੰਡੀਗੜ੍ਹ, 06 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਵੀਰਵਾਰ ਨੂੰ ਵਿਆਹ ਕਰਵਾਉਣਗੇ। ਉਨ੍ਹਾਂ ਦਾ ਵਿਆਹ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਵੇਗਾ। ਗੁਰਪ੍ਰੀਤ ਕੌਰ ਪੇਸ਼ੇ ਵਜੋਂ ਡਾਕਟਰ ਹਨ। ਮੁੱਖ ਮੰਤਰੀ ਦੇ ਵਿਆਹ ਦਾ ਚੰਡੀਗੜ੍ਹ ਦੇ ਵਿੱਚ ਇਕ ਛੋਟਾ ਪ੍ਰੋਗਰਾਮ ਰੱਖਿਆ ਗਿਆ ਹੈ,
ਸਮਾਗਮ ਵਿੱਚ ਪਰਿਵਾਰਕ ਮੈਂਬਰ ਹਿੱਸਾ ਲੈਣ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ।
ਜ਼ਿਕਰਯੋਗ ਹੈ ਕਿ ਭਗਵੰਤ ਮਾਨ ਦਾ ਕੁਝ ਸਾਲ ਪਹਿਲਾਂ ਤਲਾਕ ਹੋ ਗਿਆ ਸੀ। ਉਨ੍ਹਾਂ ਜਦੋਂ ਮੁੱਖ ਮੰਤਰੀ ਦੇ ਅਹੁੱਦੇ ਦੀ ਸਹੁੰ ਚੁੱਕੀ ਸੀ ਤਾਂ ਉਸ ਸਮੇਂ ਉਨ੍ਹਾਂ ਦੇ ਬੱਚੇ ਵੀ ਵਿਦੇਸ਼ ਤੋਂ ਸਮਾਗਮ ਵਿੱਚ ਹਿੱਸਾ ਲੈਣ ਪਹੁੰਚੇ ਸਨ।

No comments:
Post a Comment