Friday, August 12, 2022

ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਸਿਖਲਾਈ ਦਾ ਪੰਜਵਾ ਬੈਚ 22 ਅਗਸਤ 2022 ਤੋਂ ਸ਼ੁਰੂ

ਐਸ.ਏ.ਐਸ ਨਗਰ 12 ਅਗਸਤ : ਟਰਾਂਸਪੋਰਟ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ: ਕੁਲਦੀਪ ਸਿੰਘ ਜੱਸਵਾਲ ਦੀ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ, ਪੰਜਾਬ ਡੇਅਰੀ ਵਿਕਾਸ ਬੋਰਡ ਵੱਲ ਡੇਅਰ ਉੱਦਮ ਸਿਖਲਾਈ ਕੋਰਸ ਦਾ ਪੰਜਵਾ ਬੈਚ 22 ਅਗਸਤ 2022  ਨੂੰ ਡੇਅਰੀ ਸਿਖਲਾਈ ਕੇਂਦਰ, ਚਤਾਮਲੀ ਵਿਖੇ ਚਲਾਇਆ ਜਾ ਰਿਹਾ ਹੈ। 



ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ ਗੁਰਿਦਰ ਪਾਲ ਸਿੰਘ ਕਾਹਲੋ ਨੇ ਦੱਸਿਆ ਕਿ ਚਾਹਵਾਨ ਫਾਰਮਰ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਮਾਰਫਤ ਜਿਲਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ ਨਗਰ ਦੇ ਕਮਰਾ ਨੰਬਰ 434, ਤੀਜੀ ਮੰਜਿਲ ਵਿਖੇ ਅਪਲਾਈ ਕਰ ਸਕਦੇ ਹਨ। ਇਸ ਸਿਖਲਾਈ ਸਕੀਮ ਤਹਿਤ ਸਿਖਲਾਈ ਉਨ੍ਹਾਂ ਵਿਅਕਤੀਆਂ ਨੂੰ ਹੀ ਦਿੱਤੀ ਜਾਵੇਗੀ ਜਿਨ੍ਹਾਂ ਦੀ ਉਮਰ 18 ਸਾਲ ਤੋਂ 50 ਸਾਲ ਦੇ ਦਰਮਿਆਨ ਹੋਵੇ, ਘੱਟ ਘੱਟ ਪੰਜਵੀ ਪਾਸ ਹੋਵੇ।


 ਉਨ੍ਹਾਂ ਨੇ ਖਾਸ ਤੌਰ ਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਡੇਅਰੀ ਸਿਖਲਾਈ ਨੂੰ ਪ੍ਰਾਪਤ ਕਰਕੇ ਆਪਣੇ ਡੇਅਰੀ ਧੰਦੇ ਨੂੰ ਵਪਾਰਕ ਲੀਹਾ ਤੇ ਲੈ ਕੇ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਅੱਜ ਦੇ ਸਮੇਂ ਦੌਰਾਨ ਖੇਤੀਬਾੜੀ ਦੇ ਫਸਲੀ ਚੱਕਰ ਦੇ ਬਦਲਾਅ ਲਈ ਡੇਅਰੀ ਦਾ ਧੰਦਾ ਅਪਨਾਉਣਾ ਚਾਹੀਦਾ ਹੈ। ਵਧੇਰੇ ਜਾਣਕਾਰੀ ਲਈ ਹੈਲਪਲਾਈਨ ਨੂੰ 95928– 13411 ਤੇ ਸੰਪਰਕ ਕਰ ਸਕਦੇ ਹੋ ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger