Tuesday, August 16, 2022

ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ।

ਐਸ.ਏ.ਐਸ ਨਗਰ 16 ਅਗਸਤ : ਜਿਲ੍ਹੇ ਦੇ ਨੋਜਵਾਨਾਂ ਨੂੰ ਰੋਜਗਾਰ ਦੇ ਅਵਸਰ ਮੁੱਹਈਆ ਕਰਵਾਉਣ ਲਈ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਓਰੋ ਵਲੋਂ ਮਿਤੀ 17 ਅਗਸਤ ਨੂੰ ਸਵੇਰੇ 9.30 ਵਜੇ ਪਲੇਸਮੈਂਟ ਕੈਂਪ ਦਾ ਆਯੋਜਨ ਕਰਵਾਇਆ ਜਾਵੇਗਾ। ਵਧੇਰੇ ਜਾਣਕਾਰੀ ਦਿੰਦਿਆਂ ਮੀਨਾਕਸ਼ੀ ਗੋਇਲ, ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਉਕਤ ਕੈਂਪ ਵਿੱਚ ਆਈ.ਸੀ.ਆਈ.ਬੈਂਕ ਵਲੋਂ ਰਿਲੇਸ਼ਨਸ਼ਿਪ ਮੈਨੇਜਰ ਦੀ ਅਸਾਮੀ ਲਈ ਯੋਗ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। 


ਉਨ੍ਹਾ ਕਿਹਾ ਕਿ ਉਕਤ ਅਸਾਮੀਂ ਲਈ ਗ੍ਰੈਜੂਏਟ ਪ੍ਰਾਰਥੀ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੂੰ 2.4-3.12 ਲੱਖ/ਸਲਾਨਾ ਪੈਕੇਜ ਦੀ ਨੌਕਰੀ ਚੰਡੀਗੜ੍ਹ/ਮੋਹਾਲੀ ਵਿਖੇ ਦਿੱਤੀ ਜਾਵੇਗੀ। ਉਨ੍ਹਾ ਜਿਲ੍ਹੇ ਦੇ ਨੋਜਵਾਨਾਂ ਨੂੰ ਉਕਤ ਪਲੇਸਮੈਂਟ ਕੈਂਪ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਹੈਲਪਲਾਇਨ ਨੰ 78142-59210 ਤੇ ਸੰਪਰਕ ਕਰ ਸਕਦੇ ਹਨ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger