Thursday, August 18, 2022

ਦੁਕਾਨਦਾਰਾਂ ਤੇ ਰੇਹੜੀਆਂ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਗਰੂਕ ਵੀ ਕੀਤਾ ਗਿਆ : ਸਿਵਲ ਸਰਜਨ

ਐਸ.ਏ.ਐਸ ਨਗਰ  18 ਅਗੱਸਤ :   ਸ਼ਹਿਰ ਦੀਆਂ ਵੱਖ-ਵੱਖ ਥਾਵਾਂ ਤੇ ਤੰਬਾਕੂ ਰੋਕਥਾਮ ਕਾਰਵਾਈ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਨੇ ਲਗਭਗ 30 ਦੁਕਾਨਾਂ/ਰੇਹੜੀਆਂ-ਫੜ੍ਹੀਆਂ ਦੀ ਚੈਕਿੰਗ ਕੀਤੀ ਅਤੇ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਤੰਬਾਕੂ ਪਦਾਰਥ ਵਿਕਰੇਤਾਵਾ ਦੇ 20 ਚਾਲਾਨ ਕੱਟੇ।  ਸਿਵਲ ਸਰਜਨ ਡਾ.ਆਦਰਸ਼ਪਾਲ ਕੌਰ ਅਤੇ ਤੰਬਾਕੂ ਰੋਕਥਾਮ ਦੇ ਜ਼ਿਲ੍ਹਾ ਨੋਡਲ ਅਧਿਕਾਰੀ ਡਾ. ਨਵਦੀਪ ਸਿੰਘ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਸਿਗਰਟ ਅਤੇ ਹੋਰ ਤੰਬਾਕੂ ਪਦਾਰਥ ਰੋਕਥਾਮ ਕਾਨੂੰਨ, 2003 (ਕੋਟਪਾ) ਤਹਿਤ ਟੀਮ ਨੇ ਫ਼ੇਜ਼ 6, 1, 2 ਅਤੇ ਇੰਡਸਟਰੀਅਲ ਏਰੀਆ ਫ਼ੇਜ਼ 8 ਵਿਖੇ ਕਰਿਆਨਾ ਦੁਕਾਨਾਂ ਅਤੇ ਰੇਹੜੀਆਂ-ਫੜ੍ਹੀਆਂ ਦੀ ਜਾਂਚ ਕੀਤੀ ਅਤੇ ਜਿਥੇ ਕਿਤੇ ਵੀ ਇਸ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ, ਉਥੇ ਚਾਲਾਨ ਕਟਦਿਆਂ ਮੌਕੇ ’ਤੇ 3000 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ। 


 ਜਾਂਚ ਦੌਰਾਨ ਵੇਖਿਆ ਗਿਆ ਕਿ ਕੁਝ ਕਰਿਆਨਾ ਦੁਕਾਨਾਂ ’ਤੇ ਤੰਬਾਕੂ ਪਦਾਰਥ ਵੇਚੇ ਜਾ ਰਹੇ ਸਨ ਜੋ ਕਾਨੂੰਨ ਦੀ ਉਲੰਘਣਾ ਹੈ। ਕੁੱਝ ਥਾਈਂ ਚੇਤਾਵਨੀ ਰਹਿਤ ਇੰਪੋਰਟਡ ਸਿਗਰਟਾਂ, ਖ਼ੁਸ਼ਬੂਦਾਰ ਤੰਬਾਕੂ ਪਦਾਰਥ ਅਤੇ ਖੁਲ੍ਹੀਆਂ ਸਿਗਰਟਾਂ ਵੇਚੀਆਂ ਜਾ ਰਹੀਆਂ ਸਨ । ਚੈਕਿੰਗ ਕਾਰਵਾਈ ਸਿਹਤ ਵਿਭਾਗ ਦੇ ਨਾਨ-ਮੈਡੀਕਲ  ਅਫ਼ਸਰ ਗੁਰਜਿੰਦਰ ਸਿੰਘ ਅਤੇ ਇਕ ਗ਼ੈਰ-ਸਰਕਾਰੀ ਸੰਸਥਾ ਦੇ ਨੁਮਾਇੰਦਿਆਂ ਨੇ ਕੀਤੀ।  

        ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਜ਼ਿਲ੍ਹਾ ਤੰਬਾਕੂ ਵਿਰੋਧੀ ਸੈੱਲ ਜਿਥੇ ਲਗਾਤਾਰ ਚਾਲਾਨ ਅਤੇ ਜੁਰਮਾਨੇ ਦੀ ਕਾਰਵਾਈ ਕਰ ਰਿਹਾ ਹੈ, ਉਥੇ ਨਾਲੋ-ਨਾਲ ਲੋਕਾਂ ਨੂੰ ਤੰਬਾਕੂ ਦੀ ਵਰਤੋਂ ਦੇ ਨੁਕਸਾਨਾਂ ਅਤੇ ਤੰਬਾਕੂ ਵਿਰੋਧੀ ਕਾਨੂੰਨ ਬਾਰੇ ਵੀ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜਾਂਚ-ਪੜਤਾਲ ਦਾ ਮੰਤਵ ਦੁਕਾਨਦਾਰਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਨਹੀਂ ਸਗੋਂ ਉਨ੍ਹਾਂ ਨੂੰ ਦੱਸਣਾ ਹੈ ਕਿ ਕੋਟਪਾ ਕਾਨੂੰਨ ਦੀ ਪਾਲਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾਣ। ਚਾਲਾਨ ਦੀ ਕਾਰਵਾਈ ਕਰਦਿਆਂ ਇਕ ਗ਼ੈਰ-ਸਰਕਾਰੀ ਸੰਸਥਾ ਦੇ ਨੁਮਾਇੰਦਿਆਂ ਵਲੋਂ ਦੁਕਾਨਦਾਰਾਂ ਅਤੇ ਜਨਤਕ ਥਾਵਾਂ ’ਤੇ ਸਿਗਰਟਨੋਸ਼ੀ ਕਰਨ ਵਾਲਿਆਂ ਨੂੰ ਕੋਟਪਾ ਕਾਨੂੰਨ ਬਾਰੇ ਜਾਣਕਾਰੀ ਦਿਤੀ ਗਈ। ਸਿਵਲ ਸਰਜਨ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਥੇ ਕਿਤੇ ਵੀ ਤੰਬਾਕੂ ਰੋਕਥਾਮ ਕਾਨੂੰਨ ਦੀ ਉਲੰਘਣਾ ਕਰਦਿਆਂ ਤੰਬਾਕੂ ਪਦਾਰਥ ਵੇਚੇ ਜਾ ਰਹੇ ਹਨ ਤਾਂ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ ਤਾਂ ਕਿ ਬਣਦੀ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਤੰਬਾਕੂ ਵਿਰੋਧੀ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger