Tuesday, August 16, 2022

ਡਾ. ਦਲਜੀਤ ਸਿੰਘ ਗਿੱਲ ਨੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਦਾ ਸੰਭਾਲਿਆ ਅਹੁੱਦਾ

 ਐਸ.ਏ.ਐਸ ਨਗਰ  16 ਅਗਸਤ : ਡਾ.ਦਲਜੀਤ ਸਿੰਘ ਗਿੱਲ ਨੂੰ ਬਤੌਰ ਸੰਯੁਕਤ ਡਾਇਰੈਕਟਰ ਖੇਤੀਬਾੜੀ ਪਦ ਉਨਤ ਕੀਤਾ ਗਿਆ ਹੈ। ਇਨ੍ਹਾਂ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਸਾਲ 1988 ਨੂੰ ਬਤੌਰ ਖੇਤੀ ਵਿਕਾਸ ਅਫਸਰ ਜੁਆਇੰਨ ਕੀਤਾ ਗਿਆ ਇਸ ਉਪਰੰਤ ਮੱਕੀ ਵਿਕਾਸ ਅਫਸਰ, ਡਿਪਟੀ ਡਾਇਰੈਕਟਰ ਦਾਲਾਂ ਅਤੇ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵਿਖੇ ਵੱਖ-ਵੱਖ ਅਹਿਮ ਅਹੁਦਿਆਂ ਤੇ ਸੇਵਾ ਨਿਭਾਈ ਗਈ।



ਅਹੁੱਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਕਿਹਾ ਕਿ ਮੈਂ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਵੱਜੋਂ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਸੇਵਾਵਾਂ ਨਿਭਾਵਾਂਗਾ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾ ਦਾ ਲਾਭ ਪਹੁੰਚਾਉਣਾ ਯਕੀਨੀ ਬਣਾਇਆ ਜਾਵੇਗਾ।

No comments:

SBP GROUP

SBP GROUP

Search This Blog

Total Pageviews


Wikipedia

Search results

Powered By Blogger