SBP GROUP

SBP GROUP

Search This Blog

Total Pageviews

Tuesday, September 13, 2022

ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹਾ ਸਕਿੱਲ ਕਮੇਟੀ ਦੇ ਅਧਿਕਾਰੀਆਂ ਨਾਲ ਮਹੀਨਾਂਵਾਰ ਮੀਟਿੰਗ

 ਐਸ.ਏ.ਐਸ ਨਗਰ 13 ਸਤੰਬਰ :  ਜਿਲ੍ਹਾ ਸਕਿੱਲ ਕਮੇਟੀ ਐਸ.ਏ.ਐਸ. ਨਗਰ ਦੀ ਮੀਟਿੰਗ ਮਿਤੀ 13 ਸਤੰਬਰ ਨੂੰ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ. ਨਗਰ ਵਿਖੇ ਕੀਤੀ ਗਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਮੀਟਿੰਗ ਵਿੱਚ ਮੌਜੂਦ ਜਿਲ੍ਹਾ ਸਕਿੱਲ ਕਮੇਟੀ ਦੇ ਮੈਂਬਰਾਂ ਨੂੰ ਪੰਜਾਬ ਸਕਿੱਲ ਹੁਨਰ ਵਿਕਾਸ ਮਿਸ਼ਨ ਵਲੋਂ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਸਬੰਧੀ ਬੈਨਰ, ਪੋਸਟਰ ਅਤੇ ਵੀਡੀਓ ਕਲਿੱਪਾਂ ਰਾਹੀਂ ਵੱਧ ਤੋਂ ਵੱਧ ਜਿਲ੍ਹੇ ਦੇ ਲੋਕਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ ਗਏ।


 ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵਲੋਂ ਐਨ.ਏ.ਪੀ.ਐਸ ਦੀ ਰਜਿਸਟ੍ਰੇਸ਼ਨ ਅਤੇ ਸਕਿੱਲ ਗੈਪ ਵਿਸਲੇਸ਼ਣ ਕਰਨ ਦੇ ਵੀ ਆਦੇਸ਼ ਦਿੱਤੇ ਗਏ। ਉਹਨਾਂ ਵਲੋਂ ਦੱਸਿਆ ਗਿਆ ਕਿ ਭਵਿੱਖ ਵਿੱਚ ਜਿਲ੍ਹਾ ਇੰਡਸਟਰੀ ਸੈਂਟਰ ਅਤੇ ਇੰਡਸਟਰੀ ਐਸੋਸੀਏਸ਼ਨਾਂ ਵਿੱਚ ਕੈਂਪ ਲਗਾ ਕੇ ਲੋੜੀਂਦੇ ਸਕਿੱਲ ਦੀ ਪਛਾਣ ਕੀਤੀ ਜਾਵੇਗੀ ਅਤੇ ਉਸ ਅਨੁਸਾਰ ਸਕਿੱਲ ਗੈਪ ਵਿਸਲੇਸ਼ਣ ਕਰਕੇ ਨਵੇਂ ਸਕਿੱਲ ਕੋਰਸ ਵੀ ਸ਼ੁਰੂ ਕੀਤੇ ਜਾਣਗੇ ਤਾਂ ਜੋ ਜਿਲ੍ਹੇ ਵਿੱਚ ਉਦਯੋਗਾਂ ਦੀ ਜਰੂਰਤ ਅਨੁਸਾਰ ਵੱਧ ਤੋਂ ਵੱਧ ਯੋਗ ਅਤੇ ਸਕਿੱਲਡ ਪ੍ਰਾਰਥੀ ਪ੍ਰਦਾਨ ਕੀਤੇ ਜਾ ਸਕਣ ਅਤੇ ਸਕਿੱਲ ਗੈਪ ਖਤਮ ਕੀਤਾ ਜਾ ਸਕੇ। ਇਸ ਸਬੰਧੀ ਡਿਪਟੀ ਕਮਿਸ਼ਨਰ ਵਲੋਂ ਮੌਜੂਦ ਸਮੂਹ ਮੈਂਬਰਾਂ ਨੁੰ ਇਸ ਸਬੰਧੀ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ

No comments:


Wikipedia

Search results

Powered By Blogger