Wednesday, September 7, 2022

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ ਦੇ ਘੇਰੇ ਅੰਦਰ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਸੁੱਟਣ ਤੇ ਪੂਰਨ ਤੌਰ ਤੇ ਪਾਬੰਦੀ ਦੇ ਹੁਕਮ ਜਾਰੀ

ਐਸ.ਏ.ਐਸ.ਨਗਰ, 07 ਸਤੰਬਰ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀ ਅਮਿਤ ਤਲਵਾੜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦਿਆ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲੇ ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ ਨੂੰ ਸੁੱਟਣ ਤੇ ਪੂਰਨ ਤੌਰ ਤੇ ਪਾਬੰਦੀ ਲਗਾਉਂਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ,ਕੋਈ ਜਾਨੀ-ਮਾਲੀ ਨੁਕਸਾਨ ਨਾਂ ਹੋ ਸਕੇ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਕਾਇਮ ਰੱਖੀ ਜਾ ਸਕੇ । ਇਹ ਹੁਕਮ 29 ਅਕਤੂਬਰ 2022 ਤੱਕ ਲਾਗੂ ਰਹਿਣਗੇ ।

          ਸ੍ਰੀ ਤਲਵਾੜ ਨੇ ਦੱਸਿਆ ਕਿ ਏਅਰ ਫੋਰਸ ਸਟੇਸ਼ਨ ਅਥਾਰਟੀਜ਼ ਚੰਡੀਗੜ੍ਹ ਨੇ ਧਿਆਨ ਵਿੱਚ ਲਿਆਂਦਾ ਹੈ ਕਿ ਏਅਰ ਫੋਰਸ ਸਟੇਸ਼ਨ ਦੇ ਆਲੇ-ਦੁਆਲੇ ਆਮ ਜਨਤਾ ਵੱਲੋਂ ਕਈ ਖਾਣ-ਪੀਣ ਦੀਆਂ ਦੁਕਾਨਾ ਖੋਲੀਆ ਹੋਈਆ ਹਨ, ਉਨ੍ਹਾਂ ਵੱਲੋਂ ਇਨ੍ਹਾਂ ਵਸਤਾ ਦੀ ਰਹਿੰਦ ਖੁੱਲੇ ਵਿੱਚ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿੱਚ ਮਾਸਾਹਾਰੀ ਪੰਛੀ ਉੱਡਦੇ ਰਹਿੰਦੇ ਹਨ । ਇਨ੍ਹਾਂ ਦੇ ਉੱਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਫੌਜ਼ ਵੱਲੋਂ ਦਿੱਤੀਆ ਜਾ ਰਹੀਆਂ ਸੇਵਾਵਾਂ ਵਿੱਚ ਵੀ ਵਿਘਨ ਪੈਦਾ ਕਰਦਾ ਹੈ । ਇਸ ਦੇ ਫਲਸਰੂਪ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਉਕਤ ਹੁਕਮ ਲਾਗੂ ਕੀਤੇ ਗਏ ਹਨ।


No comments:

Post a Comment