SBP GROUP

SBP GROUP

Search This Blog

Total Pageviews

Wednesday, September 14, 2022

ਸਿਹਤ ਵਿਭਾਗ ਵਲੋਂ ‘ਪੋਸ਼ਣ ਮਾਹ’ ਤਹਿਤ ਦੁੱਲਵਾਂ ਦੇ ਸਕੂਲ ਵਿਚ ਕਰਵਾਇਆ ਜਾਗਰੂਕਤਾ ਸਮਾਗਮ

 ਐਸ.ਏ.ਐਸ.ਨਗਰ, 14 ਸਤੰਬਰ : 1 ਸਤੰਬਰ ਤੋਂ 30 ਸਤੰਬਰ ਤਕ ਚੱਲ ਰਹੇ ‘ਪੋਸ਼ਣ ਮਾਹ’ ਤਹਿਤ ਸਿਹਤ ਵਿਭਾਗ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਦੁੱਲਵਾਂ ਵਿਖੇ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਸਰਕਾਰੀ ਮੈਡੀਕਲ ਕਾਲਜ ਮੋਹਾਲੀ ਤੋਂ ਡਾਕਟਰਾਂ ਦੀ ਟੀਮ ਵਿਸ਼ੇਸ਼ ਤੌਰ ’ਤੇ ਪਹੁੰਚੀ। ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਹੋਏ ਸਮਾਗਮ ਵਿਚ ਡਾਕਟਰਾਂ ਨੇ ‘ਪੋਸ਼ਣ ਮਾਹ’ ਸਬੰਧੀ ਵਿਸਤਿ੍ਰਤ ਜਾਣਕਾਰੀ ਦਿਤੀ ਅਤੇ ਦਸਿਆ ਕਿ  ‘ਸਹੀ ਪੋਸ਼ਣ ਦੇਸ਼ ਰੋਸ਼ਨ’ ਦੇ ਨਾਅਰੇ ਹੇਠ ਚਲਾਈ ਜਾ ਰਹੀ ਇਸ ਮੁਹਿੰਮ ਦਾ ਉਦੇਸ਼ ਬੱਚਿਆਂ, ਕਿਸ਼ੋਰਾਂ, ਮਹਿਲਾਵਾਂ ਨੂੰ ਕੁਪੋਸ਼ਣ ਮੁਕਤ ਬਣਾ ਕੇ ਸਿਹਤਮੰਦ ਰਾਸ਼ਟਰ ਦੀ ਸਿਰਜਣਾ ਹੈ। 


ਮੈਡੀਕਲ ਕਾਲਜ ਦੇ ਕਮਿਊਨਿਟੀ ਮੈਡੀਸਨ ਵਿਭਾਗ ਦੇ ਮੁਖੀ ਡਾ. ਅੰਮ੍ਰਿਤ ਕੌਰ ਵਿਰਕ ਨੇ ਆਪਣੇ ਸੰਬੋਧਨ ਵਿਚ ਆਖਿਆ ਕਿ ਇਸ ਅਭਿਆਨ ਦਾ ਮੁੱਖ ਮਕਸਦ 0-6 ਸਾਲ ਦੇ ਬੱਚਿਆਂ, ਗਰਭਵਤੀ ਔਰਤਾਂ, ਬੱਚੇ ਪਾਲ ਰਹੀਆਂ ਮਾਂਵਾਂ ਅਤੇ ਕਿਸ਼ੋਰੀਆਂ ਵਿੱਚ ਕੁਪੋਸ਼ਣ ਦੀ ਸਮੱਸਿਆਂ ਨੂੰ ਦੂਰ ਕਰਨਾ ਅਤੇ ਸਿਹਤ ਪੱਧਰ ਨੂੰ ਉੱਚਾ ਚੁੱਕਣਾ ਹੈ। ਉਨ੍ਹਾਂ ਕਿਹਾ ਕਿ ਇੱਕ ਸਿਹਤਮੰਦ ਸਮਾਜ ਦੀ ਸਿਰਜਨਾ ਤਾਂ ਹੀ ਕੀਤੀ ਜਾ ਸਕਦੀ ਹੈ ਜੇਕਰ ਗਰਭਵਤੀ ਮਾਂ ਅਤੇ ਬੱਚੇ ਦੀ ਸਿਹਤ ਤੇ ਖੁਰਾਕ ਦਾ ਗਰਭ ਧਾਰਨ ਦੇ ਸ਼ੁਰੂ ਤੋਂ ਹੀ ਧਿਆਨ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਸਹੀ ਅਤੇ ਸੰਤੁਲਿਤ ਪੋਸ਼ਣ ਹਰ ਤਰ੍ਹਾਂ ਦੀਆਂ ਬੀਮਾਰੀਆਂ ਤੋਂ ਬਚਾਅ ਕਰਦਾ ਹੈ। ਜਦੋਂ ਖਾਣ-ਪੀਣ ਦੀਆਂ ਆਦਤਾਂ ਵਿਚ ਵਿਗਾੜ ਆ ਜਾਂਦਾ ਹੈ ਜਾਂ ਪੌਸ਼ਟਿਕ ਭੋਜਣ ਨਹੀਂ ਮਿਲਦਾ ਤਾਂ ਸਰੀਰ ਨੂੰ ਕਈ ਤਰ੍ਹਾਂ ਦੀਆਂ ਬੀਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗਰਭਵਤੀ ਔਰਤਾਂ ਨੂੰ ਗਰਭ ਦੌਰਾਨ ਟੀ.ਟੀ. ਟੀਕਾਕਰਨ, ਆਇਰਨ-ਫ਼ੋਲਿਕਐਸਿਡ ਦੀਆਂ ਗੋਲੀਆਂ ਅਤੇ ਸੰਤੁਲਿਤ ਭੋਜਨ ਲੈਣਾ ਬਹੁਤ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਪੋਸ਼ਣ ਮਾਹ ਦਾ ਮੰਤਵ ਸਿਰਫ਼ ਪੌਸ਼ਟਿਕ ਭੋਜਣ ਬਾਰੇ ਹੀ ਲੋਕਾਂ ਨੂੰ ਜਾਣਕਾਰੀ ਦੇਣਾ ਨਹੀਂ ਸਗੋਂ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਬੰਧੀ ਵੱਖ-ਵੱਖ ਯੋਜਨਾਵਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਜਾਗਰੂਕ ਕਰਨਾ ਹੈ। ਹਰ ਡਾਕਟਰ ਨੇ ਆਪੋ-ਆਪਣੀ ਮੁਹਾਰਤ ਮੁਤਾਬਕ ਚੰਗੀ ਸਿਹਤ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਡਾ. ਅਨੂ ਭਾਰਦਵਾਜ, ਡਾ. ਅਨੁਰਾਧਾ ਨੱਢਾ, ਡਾ. ਧਰੁਵੇਂਦਰ ਲਾਲ, ਡਾ. ਸਾਹਿਲ ਸ਼ਰਮਾ, ਡਾ. ਪ੍ਰੇਜ਼ੀ ਭੰਡਾਰੀ, ਡਾ. ਅੰਮ੍ਰਿਤ ਪ੍ਰੀਤ, ਡਾ. ਵਿਕਾਸ ਰਣਦੇਵ, ਡਾ. ਅਨਾਮਿਕਾ, ਡਾ. ਰੋਹਿਨੀ, ਡਾ. ਸੁਬਿਨ , ਹੈਲਥ ਇੰਸਪੈਕਟਰ ਗੁਰਤੇਜ ਸਿੰਘ, ਐਲ.ਐਚ.ਵੀ ਕੁਲਦੀਪ ਕੌਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

No comments:


Wikipedia

Search results

Powered By Blogger