SBP GROUP

SBP GROUP

Search This Blog

Total Pageviews

Friday, October 28, 2022

ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਅਰਜ਼ੀਆਂ ਦੀ ਮੰਗ

ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਨੂੰ ਦਿੱਤਾ ਜਾਵੇਗਾ ਸਨਮਾਨ

 ਐਸ.ਏ.ਐਸ ਨਗਰ 28 ਅਕਤੂਬਰ : ਡਾਇਰੈਕਟੋਰੇਟ ਆਫ ਯੁਵਕ ਸੇਵਾਵਾਂ, ਪੰਜਾਬ ਵੱਲੋਂ ਅਪਣੇ ਅਧੀਨ ਦਫਤਰਾਂ ਪਾਸੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2021-22 ਦੇਣ ਲਈ ਅਰਜ਼ੀਆਂ ਮੰਗ ਕੀਤੀ ਗਈ ਹੈ । ਇਸ ਸਬੰਧੀ ਯੁਵਕ ਸੇਵਾਵਾਂ ਵਿਭਾਗ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਯੁਵਕ/ਯੁਵਤੀਆਂ ਨੂੰ ਦਿੱਤਾ ਜਾਣਾ ਹੈ, ਜਿਨ੍ਹਾ ਦੀ ਉਮਰ  31 ਮਾਰਚ 2022 ਨੂੰ 15-35 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ ਦੋ ਸਾਲਾਂ ਦੌਰਾਨ ਯੁਵਕ ਗਤੀਵਿਧੀਆਂ ਜਿਵੇਂ ਕਿ ਯੁਵਕ ਭਲਾਈ ਗਤੀਵਿਧੀਆਂ ,ਕੌਮੀ ਸੇਵਾ ਯੋਜਨਾ, ਐਨ.ਸੀ.ਸੀ, ਸਭਿਆਚਾਰਕ ਗਤੀਵਿਧੀਆਂ, ਹਾਈਕਿੰਗ-ਟਰੇਕਿੰਗ, ਪਰਬਤਾ-ਰੋਹਣ , ਯੂਥ ਲੀਡਰਸਿ਼ਪ ਟਰੇਨਿੰਗ ਕੈਂਪ, ਸਮਾਜ ਸੇਵਾ, ਖੇਡਾਂ, ਰਾਸ਼ਟਰੀ ਏਕਤਾ, ਖੂਨਦਾਨ ਕੈਂਪ, ਨਸਿ਼ਆਂ ਵਿਰੁੱਧ ਜਾਗਰੂਕਤਾ ਮੁਹਿੰਮ, ਵਿਦਿਅਕ ਯੋਗਤਾ, ਬਹਾਦਰੀ ਦੇ ਕਾਰਨਾਮੇ, ਸਕਾਊਟਿੰਗ ਐਡ ਗਾਈਡਿੰਗ ਅਤੇ ਸਾਹਸੀ ਗਤੀਵਿਧੀਆਂ ਵਿੱਚ ਉੱਘਾ ਅਤੇ ਸਲਾਘਾਯੋਗ ਕੰਮ ਕੀਤਾ ਹੋਵੇ ।



ਵਧੇਰੇ ਜਾਣਕਾਰੀ ਦਿੰਦੇ ਹੋਏ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੇਕਟਰ ਯੁਵਕ ਸੇਵਾਵਾਂ, ਐਸ.ਏ.ਐਸ. ਨਗਰ ਅਤੇ ਵਾਧੂ ਚਾਰਜ ਨਵਾਂ ਸ਼ਹਿਰ ਨੇ ਦੱਸਿਆ ਕਿ ਉਮੀਦਵਾਰ ਵੱਲੋਂ ਕੀਤੀਆਂ ਗਈਆਂ ਗਤੀਵਿਧੀਆਂ ਸਵੈ-ਇਛੁੱਕ ਅਤੇ ਬਿਨਾਂ ਕਿਸੇ ਸੇਵਾਫਲ ਤੋਂ ਕੀਤੀਆਂ ਹੋਣੀਆਂ ਚਾਹੀਦੀਆਂ ਹਨ। ਇਸ ਸਟੇਟ ਐਵਾਰਡ ਵਿੱਚ ਚੁਣੇ ਜਾਣ ਵਾਲੇ ਨੌਜਵਾਨਾਂ ਨੂੰ ਵਿਭਾਗ ਵੱਲੋਂ ਇੱਕ ਮੈਡਲ, ਸਰਟੀਫਿਕੇਟ, ਇੱਕ ਸਕਰੋਲ ਅਤੇ 51000/-ਰੁਪਏ ਦੀ ਰਾਸ਼ੀ ਨਕਦ ਰੂਪ ਵਿੱਚ ਇਨਾਮ ਵੱਜੋਂ ਦਿੱਤੀ ਜਾਵੇਗੀ ।  ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਨੌਜਵਾਨ ਇਸ ਪੁਰਸਕਾਰ ਲਈ 30 ਨਵੰਬਰ 2022 ਤੱਕ ਆਪਣੀਆਂ ਅਰਜ਼ੀਆਂ ਇਸ ਦਫਤਰ ਵਿਖੇ ਭੇਜ ਸਕਦੇ ਹਨ। ਪੁਰਸਕਾਰ ਸਬੰਧੀ ਨਿਰਧਾਰਿਤ ਪੋ੍ਫਾਰਮਾ ਦਫਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਕਮਰਾ ਨੰ: 511-512, ਚੌਥੀ ਮੰਜਿ਼ਲ ਜਿ਼ਲ੍ਹਾਂ ਪ੍ਰਬੰਧਕੀ ਕੰਪਲੈਕਸ ਸੈਕਟਰ 76 ਐਸ.ਏ.ਐਸ. ਨਗਰ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਵਧੇਰੇ ਜਾਣਕਾਰੀ ਲਈ ਮੋਬਾਇਲ ਨੰ: 98762-67001 ਤੇ ਸੰਪਰਕ ਕੀਤਾ ਜਾਵੇ । ਉਨ੍ਹਾਂ ਕਿਹਾ ਕਿ 30 ਨਵੰਬਰ 2022 ਤੋਂ ਬਾਅਦ ਅਤੇ ਅਧੂਰੀਆਂ  ਪ੍ਰਾਪਤ ਅਰਜ਼ੀਆਂ ਤੇ ਕੋਈ ਵੀ ਵਿਚਾਰ ਨਹੀਂ ਕੀਤਾ ਜਾਵੇਗਾ।

No comments:


Wikipedia

Search results

Powered By Blogger