SBP GROUP

SBP GROUP

Search This Blog

Total Pageviews

Friday, October 28, 2022

ਪਿੰਡ ਤਾਰਾਪੁਰ ਮਾਜਰੀ ਵਿਖੇ ਜਲਦ ਹੀ ਲਗਾਇਆ ਜਾਵੇਗਾ ਲੇਬਰ ਰਜਿਸਟ੍ਰੇਸ਼ਨ ਕੈਂਪ : ਅਨਮੋਲ ਗਗਨ ਮਾਨ

ਕੈਬਨਿਟ ਮੰਤਰੀ ਵੱਲੋਂ ਪਿੰਡ ਤਾਰਾਪੁਰ ਮਾਜਰੀ ਵਿਖੇ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ


 ਐਸ.ਏ.ਐਸ.ਨਗਰ, 28 ਅਕਤੂਬਰ : 
ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਨਿਵੇਸ਼ ਪ੍ਰਮੋਸ਼ਨ, ਕਿਰਤ ਅਤੇ ਸ਼ਿਕਾਇਤ ਨਿਵਾਰਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਵੀਰਵਾਰ ਨੂੰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਪਿੰਡ ਤਾਰਾਪੁਰ ਮਾਜਰੀ ਵਿਖੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕਰਵਾਏ ਗਏ 10ਵੇਂ ਵਿਸ਼ਾਲ ਕੁਸ਼ਤੀ ਮੁਕਾਬਲੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇੱਥੇ ਪਹੁੰਚਣ 'ਤੇ ਗ੍ਰਾਮ ਪੰਚਾਇਤ ਅਤੇ ਛਿੰਝ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਨਿੱਘਾ ਸਵਾਗਤ ਕੀਤਾ ਗਿਆ |



          ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਨੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲੋਕ ਹਿੱਤ ਵਿੱਚ ਕਈ ਫੈਸਲੇ ਲਏ ਹਨ। ਅਨਮੋਲ ਗਗਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ 'ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਵੱਲੋਂ ਭ੍ਰਿਸ਼ਟਾਚਾਰੀਆਂ ਵਿਰੁੱਧ ਸਖ਼ਤ ਕਦਮ ਚੁੱਕੇ ਗਏ ਹਨ।

 ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਤਾਰਾਪੁਰ ਮਾਜਰੀ ਵਿਖੇ ਕੈਂਪ ਲਗਾ ਕੇ ਲੇਬਰ ਕਾਰਡ ਬਣਾਏ ਜਾਣਗੇ ਤਾਂ ਜੋ ਕਿਰਤ ਵਿਭਾਗ ਅਧੀਨ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਦੱਸਿਆ ਕਿ ਖਰੜ ਹਲਕੇ ਲਈ ਸਰਕਾਰ ਵੱਲੋਂ 6 ਪੁਲਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ, ਜਿਨ੍ਹਾਂ ਦੀ ਉਸਾਰੀ ਜਲਦੀ ਹੀ ਸ਼ੁਰੂ ਕਰ ਦਿੱਤੀ ਜਾਵੇਗੀ।
 
           ਇਸ ਤੋਂ ਇਲਾਵਾ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਨੂੰ ਹੋਰ ਸਮੱਸਿਆਵਾਂ ਤੋਂ ਵੀ ਜਾਣੂ ਕਰਵਾਇਆ ਗਿਆ, ਜਿਸ ਨੂੰ ਸੁਣ ਕੇ ਕੈਬਨਿਟ ਮੰਤਰੀ ਨੇ ਜਲਦੀ ਹੀ ਸਾਰੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਤੋਂ ਬਾਅਦ ਉਨ੍ਹਾਂ ਤਾਰਾਪੁਰ ਮਾਜਰੀ ਵਿਖੇ ਸਥਿਤ ਧਾਰਮਿਕ ਸਥਾਨ ਲਾਲਾਂਵਾਲਾ ਪੀਰ ਦੀ ਦਰਗਾਹ 'ਤੇ ਵੀ ਮੱਥਾ ਟੇਕਿਆ ਅਤੇ ਅਸ਼ੀਰਵਾਦ ਲਿਆ |

No comments:


Wikipedia

Search results

Powered By Blogger