SBP GROUP

SBP GROUP

Search This Blog

Total Pageviews

Sunday, October 2, 2022

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਨਾਇਆ ਗਿਆ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ

 ਐਸ.ਏ.ਐਸ ਨਗਰ 02 ਅਕਤੂਬਰ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਹਰ ਸਾਲ 2 ਅਕਤੂਬਰ ਨੂੰ ਪੂਰੇ ਦੇਸ਼ ਭਰ ਵਿੱਚ ਮਨਾਇਆ ਜਾਦਾ ਹੈ । ਜਿਲ੍ਹਾ ਪ੍ਰਸ਼ਾਸਨ ਐਸ.ਏ.ਐਸ ਨਗਰ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਹਾਤਮਾ ਗਾਂਧੀ ਦਾ ਜਨਮ ਦਿਹਾੜਾ ਮਨਾਇਆ ਗਿਆ । ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀ ਤਰਸੇਮ ਚੰਦ ਵੱਲੋਂ ਰਾਸਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਨੂੰ ਆਜਾਦ ਕਰਾਉਂਣ ਵਿੱਚ ਮਹਾਤਮਾ ਗਾਂਧੀ ਦਾ ਅਹਿਮ ਯੋਗਦਾਨ ਰਿਹਾ ਹੈ । ਉਨ੍ਹਾਂ ਕਿਹਾ ਕਿ ਮਹਾਂਤਮਾ ਗਾਂਧੀ  ਵੱਲ਼ੋ ਦਿੱਤੇ ਸ਼ਾਂਤੀ ਅਤੇ ਅਹਿੰਸਾ ਦੇ ਸਿਧਾਂਤ ਨੂੰ ਅਪਨਾਉਂਣਾ ਸਮੇਂ ਦੀ ਮੁੱਖ ਲੋੜ ਹੈ ।



ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਤਰਸੇਮ ਚੰਦ ਨੇ ਦੱਸਿਆ ਕਿ ਮਹਾਤਮਾ ਗਾਂਧੀ ਨੇ ਅਹਿੰਸਾ ਦੇ ਰਾਹ ਤੇ ਚੱਲਦੇ ਹੋਏ ਦੇਸ਼ ਦੀ ਆਜ਼ਾਦੀ ‘ਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਨੇ ਸਾਰਿਆ ਨੂੰ ਸੱਚ ਅਤੇ ਅਹਿੰਸਾ ਦਾ ਪਾਠ ਪੜ੍ਹਾਇਆ । ਉਨ੍ਹਾਂ ਦੱਸਿਆ ਕਿ ਦੇਸ਼ ਦੀ ਆਜਾਦੀ ਲਈ ਮਹਾਤਾਮਾ ਗਾਂਧੀ ਨੂੰ ਕਈ ਵਾਰ ਜੇਲ ਜਾਣਾ ਪਿਆ ਅਤੇ ਭੁੱਖ ਹੜਤਾਲ ਵੀ ਕਰਨੀ ਪਈ । ਉਨ੍ਹਾਂ ਕਿਹਾ ਕਿ ਗਾਂਧੀ ਜੀ ਨੇ ਸਮਾਜ ਵਿੱਚ ਬੁਰਈਆਂ ਜਿਵੇ ਛੂਤਛਾਤ ਅਤੇ ਰੰਗ ਭੇਦਭਾਵ ਖਿਲਾਫ ਹਮੇਸ਼ਾ ਆਵਾਜ਼ ਬੁਲੰਦ ਕੀਤੀ  । ਉਨ੍ਹਾਂ ਸਾਰੇ ਧਰਮਾਂ ਨੂੰ ਬਰਾਬਰ ਮੰਨਣ, ਸਾਰੀਆਂ ਭਾਸ਼ਾਵਾਂ ਦਾ ਸਤਿਕਾਰ ਕਰਨ,ਮਰਦਾਂ ਅਤੇ ਔਰਤਾਂ ਨੂੰ ਬਰਾਬਰ ਦਾ ਦਰਜਾ ਦੇਣ ਤੇ ਜ਼ੋਰ ਦਿੱਤਾ ਸੀ ।


ਇਸ ਮੌਕੇ ਵੱਖ ਵੱਖ ਦਫ਼ਤਰਾ ਦੇ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ ਤੌਰ ਤੇ ਹਾਜ਼ਰ ਸਨ ।

No comments:


Wikipedia

Search results

Powered By Blogger