ਐਸ.ਏ.ਐਸ. ਨਗਰ 29 ਅਕਤੂਬਰ : ਪਿਛਲੇ ਲੰਬੇ ਸਮੇਂ ਤੋਂ ਦੇਸ਼ ਦੇ ਖੇਡ ਖ਼ੇਤਰ ਵਿੱਚ ਮਾਣ ਮੱਤਾ ਸਥਾਨ ਰੱਖਣ ਵਾਲਾ ਪੰਜਾਬ ਪਿਛਲੀਆਂ ਸਰਕਾਰਾਂ ਦੀ ਗ਼ਲਤ ਨੀਤੀਆਂ ਕਰਨ ਬਾਕੀ ਸੂਬਿਆਂ ਤੋਂ ਪਿੱਛੇ ਚੱਲਿਆਂ ਗਿਆ ਸੀ।ਪਰ ਭਗਵੰਤ ਮਾਨ ਸਰਕਾਰ ਨੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਅੱਵਲ ਸੂਬਾ ਬਣਾਉਣ ਦਾ ਜੋ ਫੈਸਲਾ ਲਿਆ ਹੈ ਉਹ ਇੱਕ ਕ੍ਰਾਤੀਕਾਰੀ ਫੈਸਲਾ ਸਾਬਿਤ ਹੋਵੇਗਾ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੇ ਮਿਲਕਫ਼ੈਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਯੁਵਕ ਸੇਵਾਵਾਂ ਕਲੱਬ ਤੇ ਗਰਾਮ ਪੰਚਾਇਤ ਪਿੰਡ ਗੁਡਾਣਾਂ ਵੱਲੋਂ ਕਰਵਾਈਆਂ ਗਈਆਂ ਪੇਂਡੂ ਖੇਡਾਂ ਵਿੱਚ ਮੁੱਖ ਮਹਿਮਾਨ ਵਜੋਂ ਹਾਜ਼ਰੀ ਲਗਵਾਦਿਆਂ ਆਖੇਂ ਇਹਨਾਂ ਆਗੂਆਂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਖਿਡਾਰੀਆਂ ਵਿਚ ਨਵਾਂ ਜੋਸ਼ ਭਰ ਰਹੀਆਂ ਹਨ। ਬੱਬੀ ਬਾਦਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਵਧੀਆਂ ਸਟੇਡੀਅਮ, ਕੋਚ ਤੇ ਖਿਡਾਰੀਆਂ ਲਈ ਖੇਡਾਂ ਦਾ ਸਮਾਨ ਮੁਹੱਈਆਂ ਕਰਵਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ।
ਤਾਂ ਜੋ ਜ਼ਮੀਨੀ ਪੱਧਰ ਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਇਸੇ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਸ਼ਟਰ ਮੰਡਲ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ ਨੂੰ ਕਰੋੜਾਂ ਰੁਪਏ ਦੇ ਨਕਦ ਇਨਾਮਾਂ ਨਾਲ ਵੀ ਨਿਵਾਜਿਆ ਗਿਆ ਤਾਂ ਜੋ ਪੰਜਾਬ ਦੀ ਖੇਡਾਂ ਵਿਚ ਪੁਰਾਤਨ ਸ਼ਾਨ ਬਹਾਲ ਕੀਤੀ ਜਾ ਸਕੇ।ਇਸ ਮੌਕੇ ਹਰਿੰਦਰ ਸਿੰਘ ਜੋਨੀ ਸਰਪੰਚ, ਜਗਤਾਰ ਸਿੰਘ ਕਲੱਬ ਪ੍ਰਧਾਨ , ਧਰਮਿੰਦਰ ਸਿੰਘ,ਸੇਵਕ ਸਿੰਘ, ਗੁਰਚਰਨ ਸਿੰਘ, ਨਿਰਮਲ ਸਿੰਘ, ਕਰਮਜੀਤ ਸਿੰਘ, ਹਰਦੀਪ ਸਿੰਘ, ਜਸਵਿੰਦਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਗੁਰਦਿਆਲ ਸਿੰਘ, ਸੁਪਿੰਦਰ ਸਿੰਘ,ਬੰਤ ਸਿੰਘ, ਗੁਰਜੰਟ ਸਿੰਘ,ਸੱਤਾ, ਹਰਿੰਦਰ ਸਿੰਘ, ਬਲਦੇਵ ਸਿੰਘ, ਆਦਿ ਹਾਜ਼ਰ ਸਨ।


No comments:
Post a Comment