ਐਸ.ਏ.ਐਸ.ਨਗਰ, 18 ਅਕਤੂਬਰ : ਅੱਜ ਸਿਵਲ ਸਰਜਨ ਸਾਹਬਿਜਾਦਾ ਅਜੀਤ ਸਿੰਘ ਨਗਰ ਦੇ ਦਿਸਾ ਨਿਰਦੇਸਾ ਅਨੁਸਾਰ ਅਤੇ ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਸਬ ਡਵੀਜਨਲ ਹਸਪਤਾਲ ਡੇਰਾਬਸੀ ਦੀ ਅਗਵਾਈ ਹੇਠ ਡੇਰਾਬਸੀ ਵਿਚ ਜਾਗਰੂਕਤਾ ਰੈਲੀ ਕੀਤੀ ਗਈ। ਡਾ. ਧਰਮਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਨੇ ਦੱਸਿਆ ਕਿ ਸਿਹਤ ਵਿਭਾਗ ਡੇਂਗੂ ਦੇ ਪ੍ਰਕੋਪ ਨੂੰ ਰੋਕਣ ਲਈ ਢੁੱਕਵੇਂ ਕਦਮ ਚੁੱਕ ਰਿਹਾ ਹੈ, ਜਿਸ ਤਹਿਤ ਬਲਾਕ ਦੇ ਵੱਖ-ਵੱਖ ਸਰਕਾਰੀ ਦਫਤਰਾਂ ਸਮੇਤ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿਚ ਡੇਂਗੂ ਪ੍ਰਤੀ ਜਾਗਰੂਕਤਾ ਲਈ ਸਰਵੇ ਕੀਤਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰਾਂ ਵਿਚ ਜਾ ਕੇ ਡੇਂਗੂ ਦੇ ਲਾਰਵੇ ਦੀ ਜਾਂਚ ਕਰਨ ਦੇ ਨਾਲ-ਨਾਲ ਲੋਕਾਂ ਨੂੰ ਸਾਵਧਾਨੀਆਂ ਵਰਤਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਮੱਛਰ ਦੇ ਪੈਦਾ ਹੋਣ ਵਾਲੀਆਂ ਥਾਵਾਂ ਜਿਵੇਂ ਪਾਣੀ ਭਰੇ ਭਾਂਡੇ,ਗਮਲੇ,ਟਾਇਰ,ਕੂਲਰ ਆਦਿ ਵਿੱਚ ਪਾਣੀ ਜਮ੍ਹਾਂ ਹੋਣ ਤੋਂ ਰੋਕਣ ਲਈ ਉਤਸ਼ਾਹਿਤ ਕੀਤਾ ਜਾ ਸਕੇ।
ਮੱਛਰਾਂ ਦੇ ਪੈਦਾ ਹੋਣ ਦੇ ਸਰੌਤਾਂ ਨੂੰ ਖਤਮ ਕਰਨਾ ਡੇਂਗੂ ਵਿਰੋਧੀ ਮੁਹਿੰਮ ਦਾ ਅਹਿਮ ਹਿਸਾ ਹੈ। ਇਸ ਲਈ ਮੱਛਰਾਂ ਦੇ ਪੈਦਾ ਹੋਣ ਦੇ ਸਰੋਤਾਂ ਨੂੰ ਹਫਤੇ ਵਿੱਚ ਇਕ ਵਾਰੀ ਖਾਲੀ ਕਰਕੇ ਸੁੱਕਾ ਕੀਤਾ ਜਾਣਾ ਚਾਹੀਦਾ ਹੈ।
ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਇਸ ਲਈ ਦਿਨ ਵੇਲੇ ਪੂਰੀਆਂ ਬਾਹਾਂ ਦੇ ਕੱਪੜੇ ਪਾਏ ਜਾਣ। ਰਾਤ ਨੂੰ
ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਰੋਕੂ ਕਰੀਮਾਂ ਤੇ ਯੰਤਰਾਂ ਦੀ ਵਰਤੋਂ ਕਰਨੀ ਚਾਹੀਦੀ ਹੈ।
ਬੁਖਾਰ ਹੋਣ ਤੇ ਨੇੜੇ ਦੇ ਸਿਹਤ ਕੇਂਦਰ ਜਾਓ ਸਬ ਡਵੀਜਨਲ ਹਸਪਤਾਲ ਡੇਰਾਬਸੀ ਵਿਖੇ ਡੇਂਗੂ ਟੈਸਟ ਅਤੇ ਇਲਾਜ ਮੁਫਤ ਹੁੰਦਾ ਹੈ।
ਇਸ ਮੌਕੇ ਸ਼ਿਵ ਕੁਮਾਰ ਐਸ.ਆਈ,ਰਜਿੰਦਰ ਸਿੰਘ ਐਸ.ਆਈ, ਲਖਵਿੰਦਰ ਪਾਲ ਐਸ.ਆਈ, ਗੁਰਤੇਜ ਸਿੰਘ ਐਸ.ਆਈ , ਸੀਨਮ ਗਰੋਵਰ ਬੀ.ਈ.ਈ, ਤੋਂ ਇਲਾਵਾ ਸਾਰੇ ਸਿਹਤ ਕਰਮਚਾਰੀ ਅਤੇ ਬਰੀਡਿੰਗ ਚੈਕਰ ਵੀ ਸਾਮਲ ਸਨ।


No comments:
Post a Comment