SBP GROUP

SBP GROUP

Search This Blog

Total Pageviews

Thursday, October 20, 2022

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਕਾਨੂੰਨ ਤੇ ਵਿਵਸਥਾ ਸਬੰਧੀ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ

ਐਸ.ਏ.ਐਸ ਨਗਰ 19 ਅਕਤੂਬਰ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਉਨ੍ਹਾਂ ਕਾਨੂੰਨ ਤੇ ਵਿਵਸਥਾ,ਟ੍ਰੈਵਲ ਏਜੰਟਾ ਅਤੇ ਰੋਡ ਸੇਫਟੀ ਸਬੰਧੀ ਚਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਨਿਰਦੇਸ਼ ਦਿੱਤੇ ਕਿ ਲੰਬਿਤ ਪਏ ਮਾਮਲਿਆਂ ਨੂੰ ਮਿੱਥੇ ਸਮੇਂ ਵਿੱਚ ਨੇਪਰੇ ਚਾੜਿਆ ਜਾਵੇ ।

 
     ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਮੀਟਿੰਗ ਦਾ ਮਨੋਰਥ ਸਬੰਧਿਤ ਅਧਿਕਾਰੀਆਂ ਦੁਆਰਾ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ ਨਾਲ ਸ਼ਹਿਰੀਆਂ ਵੱਲੋਂ ਇਨ੍ਹਾਂ ਵੱਲ ਦਿੱਤੀਆਂ ਗਈਆਂ ਦਰਖਾਸਤਾਂ ਨੂੰ ਮਿੱਥੇ ਸਮੇਂ ਵਿਚ ਹੱਲ ਕਰਨ ਨੂੰ ਯਕੀਨੀ ਬਣਾਉਣਾ ਸੀ।


 
         ਕਾਨੂੰਨ ਤੇ ਵਿਵਸਥਾ ਦੇ ਸਬੰਧ ਵਿੱਚ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆ ਕਿਹਾ ਕਿ ਜਿਲ੍ਹੇ ਅੰਦਰ ਸੁਰੱਖਿਆ ਨੂੰ ਲੈ ਕੇ ਸਖ਼ਤੀ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜਿਨ੍ਹਾਂ ਸੜਕ ਪੁਆਇੰਟਾਂ ਤੇ ਸੜਕੀ ਆਵਾਜਾਈ ਵਧੇਰੇ ਹੈ, ਉਸ ਜਗ੍ਹਾਂ ਆਵਾਜਾਈ ਨੂੰ ਕੰਟਰੋਲ ਕਰਨ ਲਈ ਰੋਡ ਮੈਪ ਬਣਾ ਆਵਾਜਾਈ ਤਬਦੀਲ ਕੀਤੀ ਜਾਵੇ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਸੜਕੀ ਜਾਮ ਜਾਂ ਹਾਦਸੇ ਤੋਂ ਬਚਿਆ ਜਾ ਸਕੇ।  ਇਸ ਦੇ ਨਾਲ ਹੀ ਸੜਕੀ ਖਤਰਨਾਕ (ਜਿਗ ਜੈਗ) ਮੋੜਾਂ ਦੀ ਵੀ ਪਛਾਣ ਕਰ ਸਾਈਨ ਬੋਰਡ ਅਤੇ ਸਪੀਡ ਬੋਰਡ ਲਗਾਏ ਜਾਣ। ਉਨ੍ਹਾਂ ਕਿਹਾ ਕਿ ਸੜਕੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਨੂੰ ਯਕੀਨੀ ਬਣਾਉਣ ਦੇ ਲਈ ਸਖਤੀ ਨਾਲ ਓਵਰ ਸਪੀਡ ਵਾਹਨ ਅਤੇ ਜੈਬਰਾ ਕਰਾਸਿੰਗ ਕਰਨ ਵਾਲਿਆਂ ਦੇ ਮੌਕੇ ਤੇ ਚਲਾਨ ਕੀਤੇ ਜਾਣ ਅਤੇ  ਸ਼ੱਕੀ ਵਾਹਨਾ ਦੀ ਨਾਕਿਆਂ ਦੌਰਾਨ ਚੈਕਿੰਗ ਕੀਤੀ ਜਾਵੇ ।
         
           ਰੋਡ ਸੇਫਟੀ ਨਾਲ ਸਬੰਧਿਤ ਅਧਿਕਾਰੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ ਨੇ ਆਦੇਸ਼ ਦਿੰਦਿਆ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਨਾਖਤ ਕੀਤੇ ਗਏ ਬਲੈਕਸਪੋਟਾ ਨੂੰ ਛੇਤੀ ਤੋਂ ਛੇਤੀ ਠੀਕ ਕੀਤਾ ਜਾਵੇ ਤਾਂ ਜੋ ਕੋਈ ਵੀ ਦੁਰਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਸੜਕਾ ਦੀ ਮੁਰੰਮਤ ਲਈ ਚੱਲ ਰਹੇ ਕੰਮਾਂ ਵਿੱਚ ਤੇਜੀ ਲਿਆਦੀ ਜਾਵੇ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਵਿਚਾਰੇ ਗਏ ਕੰਮਾਂ ਨੂੰ ਅਗਲੀ ਮੀਟਿੰਗ ਤੱਕ ਮੁਕੰਮਲ ਕਰਨ ਨੂੰ ਵੀ ਯਕੀਨੀ ਬਣਾਇਆ ਜਾਵੇ ।
     
         ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਤਰਸੇਮ ਚੰਦ, ਸਹਾਇਕ ਕਮਿਸ਼ਨਰ (ਸ਼ਿ) ਸ੍ਰੀ ਇੰਦਰ ਪਾਲ, ਐਸ.ਪੀ. ਹੈਡਕੁਆਰਟਰ ਲਾਅ ਐਂਡ ਆਰਡਰ ਸ੍ਰੀ ਅਜਿੰਦਰ ਸਿੰਘ, ਆਰ.ਟੀ.ਏ. ਸ੍ਰੀ ਪ੍ਰਦੀਪ ਸਿੰਘ ਢਿੱਲੋਂ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।

--

No comments:


Wikipedia

Search results

Powered By Blogger