SBP GROUP

SBP GROUP

Search This Blog

Total Pageviews

Sunday, October 30, 2022

ਸਿਹਤ ਵਿਭਾਗ ਵਲੋਂ ਪਿੰਡ ਜੁਝਾਰਨਗਰ ਵਿਚ ਡੇਂਗੂ ਜਾਗਰੂਕਤਾ ਰੈਲੀ ਡੇਂਗੂ ਤੋਂ ਬਚਾਅ ਲਈ ਘਰਾਂ ਦੇ ਆਲੇ-ਦੁਆਲੇ ਪਾਣੀ ਨਾ ਖੜਾ ਹੋਣ ਦੇਣ ਦੀ ਅਪੀਲ

ਐਸ ਏ ਐਸ ਨਗਰ 30 ਅਕਤੂਬਰ : ਡੇਂਗੂ ਜਿਹੀ ਜਾਨਲੇਵਾ ਬੀਮਾਰੀ ਦੀ ਰੋਕਥਾਮ ਲਈ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮਾਂ ਅਤੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਪਿੰਡ ਜੁਝਾਰਨਗਰ ਵਿਚ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੇ ਪਿੰਡ ਦੇ ਵੱਖ ਵੱਖ ਹਿੱਸਿਆਂ ਵਿਚ ਜਾ ਕੇ ਜਾਗਰੂਕਤਾ ਦਾ ਹੋਕਾ ਦਿਤਾ। ਰੈਲੀ ਦੌਰਾਨ ਵਿਦਿਆਰਥੀਆਂ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਕਿਰਨਦੀਪ ਕੌਰ ਨੇ ਆਖਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਇਸ ਬੀਮਾਰੀ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਅੱਜਕੁਲ ਡੇਂਗੂ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ ਜਿਸ ਕਾਰਨ ਜਾਗਰੂਕਤਾ ਬਹੁਤ ਜ਼ਰੂਰੀ ਹੈੇ।



 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਤੋਂ ਬਚਾਅ ਲਈ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਆਰ.ਐਮ.ਓ. ਡਾ. ਕਿਰਨਦੀਪ ਕੌਰ, ਡਾ. ਜੋਤੀ, ਵਰਕਰ ਰਣਜੀਤ ਕੌਰ, ਕੁਲਵਿੰਦਰ ਕੌਰ, ਜਤਿੰਦਰ ਸਿੰਘ, ਜਸਪਾਲ ਸਿੰਘ, ਮੀਨਾਕਸ਼ੀ ਤੇ ਹੋਰ ਸਟਾਫ਼ ਮੌਜੂਦ ਸੀ।


*ਡੇਂਗੂ ਬੁਖ਼ਾਰ ਦੇ ਲੱਛਣ*
 
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚਦਰਦ, ਅੱਖ ਦੇ ਪਿਛਲੇ ਹਿੱਸੇ ਵਿਚਦਰਦ, ਹਾਲਤਖ਼ਰਾਬਹੋਣ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀਵਾਲੇ ਢੋਲਾਂ ਆਦਿਵਿਚ।ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।



No comments:


Wikipedia

Search results

Powered By Blogger