SBP GROUP

SBP GROUP

Search This Blog

Total Pageviews

Friday, October 7, 2022

ਆਮ ਪਬਲਿਕ ਨੂੰ ਸਾਫ ਸੁਥਰੀਆਂ ਅਤੇ ਉਚ-ਕੁਆਲਟੀ ਦੀਆਂ ਖਾਣ-ਪੀਣ ਵਾਲੀਆਂ ਵਸਤੂਆਂ ਸਬੰਧੀ ਸੈਂਪਲ ਭਰਨ ਦੀ ਹਦਾਇਤ ਜਾਰੀ

ਐਸ.ਏ.ਐਸ. ਨਗਰ 07 ਅਕਤੂਬਰ : ਜ਼ਿਲ੍ਹਾ ਪੱਧਰੀ ਫੂਡ ਸੇਫਟੀ ਸਲਾਹਕਾਰ ਕਮੇਟੀ ਦੀ ਪਲੇਠੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ । ਖਾਧ ਪਦਾਰਥ ਤਿਆਰ ਕਰਨ ਤੋਂ ਲੈ ਕੇ ਵੇਚਣ ਤੱਕ ਦੀ ਪ੍ਰਕਿਰਿਆ ਵਿੱਚ ਨਿੱਜੀ ਸਫ਼ਾਈ, ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਦੀ ਸਾਫ਼ ਸਫ਼ਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਜਾਗਰੂਕ ਕਰਨ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਵਿੱਚ ਸੁਝਾਅ ਸਾਂਝੇ ਕੀਤੇ ਗਏ ।



ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਖਾਣ-ਪੀਣ ਦੀਆਂ ਚੀਜ਼ਾ ਦਾ ਮਿਆਰੀ ਹੋਣਾ ਜਨਤਕ ਸਿਹਤ ਲਈ ਅਤਿ ਜਰੂਰੀ ਹੈ । ਇਸ ਲਈ ਇਸ ਦੀ ਕੁਆਲਟੀ, ਪੋਸ਼ਟਿਕਤਾ ਵੱਲ ਵੱਧ ਧਿਆਨ ਦੇਣ ਦੀ ਲੋੜ ਹੈ । ਉਨ੍ਹਾਂ ਜਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਨੁਮਾਇਦਿਆਂ ਨੂੰ ਕਿਹਾ ਕਿ ਸਾਡਾ ਉਦੇਸ਼ ਭੋਜਨ ਕਾਰਨ ਪੈਦਾ ਹੋਣ ਵਾਲੇ ਜੋਖਮ ਨੂੰ ਰੋਕਣ, ਖੋਜਣ ਅਤੇ ਪ੍ਰਬੰਧਤ ਕਰਨ ਲਈ ਕਾਰਵਾਈ ਨੂੰ ਪ੍ਰੇਰਿਤ ਕਰਨਾ ਹੈ ਅਤੇ ਅਜਿਹਾ ਕਰਕੇ ਅਸੀਂ ਭੋਜਨ ਸੁਰੱਖਿਆ, ਮਨੁੱਖੀ ਸਿਹਤ, ਆਰਥਿਕ ਖੁਸ਼ਹਾਲੀ, ਮਾਰਕੀਟ ਤੱਕ ਪਹੁੰਚ ਅਤੇ ਸਥਿਰ ਵਿਕਾਸ ਵੱਲ ਯੋਗਦਾਨ ਪਾ ਸਕਦੇ ਹਾਂ ।

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਮ ਪਬਲਿਕ ਨੂੰ ਸਾਫ ਸੁਥਰੀਆਂ ਅਤੇ ਉਚ-ਕੁਆਲਟੀ ਦੀਆਂ ਖਾਣ-ਪੀਣ ਵਾਲੀਆਂ ਵਸਤਾਂ ਉਪਲੱਬਧ ਕਰਵਾਉਣ ਦੇ ਮੰਤਵ ਨਾਲ ਜਿਲ੍ਹਾ ਵਿੱਚ ਫੂਡ ਸੇਫਟੀ ਐਕਟ ਦੀ ਹਦਾਇਤਾਂ ਅਨੁਸਾਰ ਫਰਮਾਂ ਦੀ ਚੈਕਿੰਗ ਨੂੰ ਯਕੀਨੀ ਬਣਾਉਣ ਅਤੇ ਜੋ ਸੈਂਪਲ ਗੈਰ ਮਿਆਰੀ, ਐਕਸਪਾਇਰ ਅਤੇ ਮਿਸਬ੍ਰਾਂਡਡ ਪਾਏ ਜਾਂਦੇ ਹਨ, ਉਨ੍ਹਾਂ ਦੋਸ਼ੀਆਂ ਦੇ ਖਿਲਾਫ਼ ਫੂਡ ਸੇਫਟੀ ਅਤੇ ਸਟੈਂਡਰਡ ਐਕਟ ਅਧੀਨ ਕਾਰਵਾਈ ਕਰਨ ਨੂੰ ਯਕੀਨੀ ਬਣਾਇਆ ਜਾਵੇ ।

ਉਨ੍ਹਾਂ ਵੱਖ ਵੱਖ ਵਪਾਰਿਕ ਅਦਾਰਿਆਂ ਦੇ ਨੁਮਾਇੰਦਿਆ ਨੂੰ ਅਪੀਲ ਕੀਤੀ ਕਿ ਖਾਣ ਪੀਣ ਵਾਲੀਆਂ ਵਸਤਾਂ ਦੀ ਕੁਆਲਟੀ, ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ । ਉਨ੍ਹਾਂ ਕਿਹਾ ਕਿ ਖਾਣ ਪੀਣ ਦੇ ਵਪਾਰੀਆ ਨੂੰ ਫੂਡ ਸੇਫ਼ਟੀ ਅਤੇ ਸਟੈਂਡਰਡ ਐਕਟ ਦੇ ਨਿਯਮਾਂ ਤੋਂ ਪੂਰੀ ਤਰ੍ਹਾ ਜਾਣੂ ਕਰਵਾਇਆ ਜਾਵੇ ਅਤੇ ਖਾਧ ਪਦਾਰਥ ਤਿਆਰ ਕਰਨ ਤੋਂ ਲੈ ਕੇ ਵੇਚਣ ਤੱਕ ਦੀ ਪ੍ਰਕਿਰਿਆ ਵਿੱਚ ਨਿੱਜੀ ਸਫ਼ਾਈ, ਅਦਾਰੇ ਵਿੱਚ ਕੰਮ ਕਰਨ ਵਾਲੀਆਂ ਥਾਵਾਂ ਦੀ ਸਾਫ਼ ਸਫ਼ਾਈ ਅਤੇ ਖਾਧ ਪਦਾਰਥਾਂ ਦੇ ਮਿਆਰ ਅਤੇ ਗੁਣਵੱਤਾ ਨੂੰ ਕਾਇਮ ਰੱਖਣ ਲਈ ਜਾਗਰੂਕ ਕੀਤਾ ਜਾਵੇ ।

ਉਨ੍ਹਾਂ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਨੂੰ ਹਦਾਇਤ ਕੀਤੀ ਕਿ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਸ਼ੁੱਧ ਅਤੇ ਸਾਫ਼ ਸੁਥਰੀਆਂ ਮਿਠਾਈਆਂ ਮੁਹੱਈਆ ਕਰਾਉਣ ਦੇ ਮੰਤਵ ਨਾਲ ਮਿਠਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇ । ਫੂਡ ਸੇਫਟੀ ਟੀਮ ਵੱਲੋਂ ਚੈਕਿੰਗ ਦੌਰਾਨ ਸਾਫ਼ ਸੁਥਰੇ ਢੰਗ ਨਾਲ ਮਿਠਾਈਆਂ ਬਣਾਉਣ, ਫੂਡ ਸੇਫਟੀ ਅਥਾਰਿਟੀ ਵੱਲੋਂ ਮਾਨਤਾ ਪ੍ਰਾਪਤ ਰੰਗਾਂ ਦੀ ਵਰਤੋਂ ਕਰਨ ਅਤੇ ਮਿਠਾਈਆਂ ਉਤੇ ਬੈਸਟ ਬਿਫੋਰ ਤਰੀਕ ਲਿਖਣ ਸਬੰਧੀ ਦੁਕਾਨਦਾਰਾਂ ਨੂੰ ਪ੍ਰੇਰਤ ਕਰਨ ਲਈ ਕਿਹਾ ।

ਇਸ ਜ਼ਿਲ੍ਹਾ ਪੱਧਰੀ ਸਲਾਹਕਾਰੀ ਕਮੇਟੀ ਵਿੱਚ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ, ਜ਼ਿਲ੍ਹਾ ਹੈਲਥ ਅਫ਼ਸਰ ਡਾ: ਸੁਭਾਸ਼ ਕੁਮਾਰ ਐਫਐਸਓ ਰਵੀਨੰਦਨ ਗੋਇਲ ਅਤੇ ਐਫਐਸਓ ਅਨਿਲ ਕੁਮਾਰ, ਐਸ.ਡੀ.ਐਮ. ਖਰੜ ਸ੍ਰੀ ਰਵਿੰਦਰ ਸਿੰਘ, ਐਸ.ਡੀ.ਐਮ.ਡੇਰਾਬੱਸੀ ਸ੍ਰੀ ਹਿੰਮਾਸ਼ੂ ਗੁਪਤਾ , ਡਾ: ਰੇਣੂ, ਐਫ.ਐਸ.ਓ ਲਵਪ੍ਰੀਤ ਸਿੰਘ ਵੀ ਹਾਜ਼ਰ ਸਨ।

No comments:


Wikipedia

Search results

Powered By Blogger