ਐਸ ਏ ਐਸ ਨਗਰ , 30 ਅਕਤੂਬਰ : ਡੇਂਗੂ ਬੁਖ਼ਾਰ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਪਣੇ ਘਰਾਂ ਅਤੇ ਆਲੇ-ਦੁਆਲੇ ਕਿਤੇ ਵੀ ਪਾਣੀ ਖੜਾ ਨਾ ਹੋਣ ਦੇਣ ਅਤੇ ਸਰੀਰ ਨੂੰ ਪੂਰੀ ਤਰ੍ਹਾਂ ਢਕਣ ਵਾਲੇ ਕੱਪੜੇ ਪਾਉਣ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਜ਼ਿਲ੍ਹਾ ਐਪੀਡੀਮੋਲਜਿਸਟ ਡਾ. ਸ਼ਲੰਦਰ ਕੌਰ ਨੇ ਕਿਹਾ ਕਿ ਇਸ ਮਾਰੂ ਬੀਮਾਰੀ ਤੋਂ ਬਚਾਅ ਕਰਨ ਲਈ ਸਾਰਿਆਂ ਨੂੰ ਜਾਗਰੂਕ ਹੋਣ ਅਤੇ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ। ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਵਾਲਾ ਮੱਛਰ ਪੈਦਾ ਹੋਣ ਦਾ ਕੋਈ ਪੱਕਾ ਮੌਸਮ ਨਹੀਂ ਪਰ ਘੱਟੋ ਘੱਟ 30 ਨਵੰਬਰ ਤਕ ਸਾਰਿਆਂ ਨੂੰ ਮੁਸਤੈਦ ਰਹਿਣ ਦੀ ਲੋੜ ਹੈ। ਸਿਵਲ ਸਰਜਨ ਨੇ ਡੇਂਗੂ ਦੀ ਰੋਕਥਾਮ ਲਈ ਜ਼ਿਲ਼੍ਹਾ ਵਾਸੀਆਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਲੋਕਾਂ ਦੀ ਮਦਦ ਨਾਲ ਹੀ ਜ਼ਿਲ੍ਹੇ ਨੂੰ ਡੇਂਗੂ-ਮੁਕਤ ਬਣਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਡੇਂਗੂ ਦੇ ਕੇਸਾਂ ਨੂੰ ਕੰਟਰੋਲ ਕਰਨ ਲਈ ਅਪਣੀ ਪੂਰੀ ਵਾਹ ਲਾ ਰਿਹਾ ਹੈ ਪਰ ਲੋਕਾਂ ਨੂੰ ਵੀ ਇਸ ਮੁਹਿੰਮ ਵਿਚ ਵਿਭਾਗ ਦਾ ਸਾਥ ਦੇਣ ਦੀ ਲੋੜ ਹੈ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
Menu Footer Widget
SBP GROUP
Search This Blog
Total Pageviews
Sunday, October 30, 2022
*ਸਿਵਲ ਸਰਜਨ ਵਲੋਂ ਡੇਂਗੂ ਦੀ ਰੋਕਥਾਮ ਲਈ ਲੋਕਾਂ ਨੂੰ ਸਹਿਯੋਗ ਦੀ ਮੁੜ ਅਪੀਲ* *ਘਰ ਅਤੇ ਆਲੇ-ਦੁਆਲੇ ਕਿਤੇ ਵੀ ਸਾਫ਼ ਤੇ ਗੰਦਾ ਪਾਣੀ ਖੜਾ ਨਾ ਹੋਣ ਦਿਉ:. ਡਾ.ਆਦਰਸ਼ਪਾਲ ਕੌਰ* *ਸਾਰੇ ਜ਼ਿਲ੍ਹੇ ਵਿਚ ਜਾਂਚ, ਜਾਗਰੂਕਤਾ ਤੇ ਸਪਰੇਅ ਮੁਹਿੰਮ ਜੰਗੀ ਪੱਧਰ ’ਤੇ ਜਾਰੀ*
ਸਿਵਲ ਸਰਜਨ ਨੇ ਦੁਹਰਾਇਆ ਕਿ ਆਮ ਤੌਰ ’ਤੇ ਹਰ ਕਿਸਮ ਦੇ ਬੁਖ਼ਾਰ ਦੌਰਾਨ ਸਰੀਰ ਵਿਚਲੇ ਪਲੇਟਲੈੱਟਸ ਘੱਟ ਜਾਂਦੇ ਹਨ। ਬੱਕਰੀ ਦਾ ਦੁੱਧ, ਕੀਵੀ ਫਲ ਜਾਂ ਨਾਰੀਅਲ ਦਾ ਪਾਣੀ ਵਿਸ਼ੇਸ਼ ਤੌਰ ’ਤੇ ਪਲੇਟਲੈੱਟਸ ਵਧਾਉਣ ਵਿਚ ਸਹਾਈ ਨਹੀਂ ਹੁੰਦੇ। ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਰੋਜ਼ਾਨਾ ਘੱਟੋ-ਘੱਟ ਦੋ ਲੀਟਰ ਪਾਣੀ ਦਾ ਸੇਵਨ ਕੀਤਾ ਜਾਵੇ ਜੋ ਆਮ ਤੰਦਰੁਸਤ ਵਿਅਕਤੀ ਲਈ ਵੀ ਫ਼ਾਇੰਦੇਮੰਦ ਹੁੰਦਾ ਹੈ। ਤਰਲ ਪਦਾਰਥ ਜਿਥੇ ਸਰੀਰ ਵਿਚ ਪਾਣੀ ਦੀ ਕਮੀ ਨਹੀਂ ਹੋਣ ਦਿੰਦੇ, ਉਥੇ ਸਰੀਰ ਨੂੰ ਜ਼ਰੂਰੀ ਪੋਸ਼ਕ ਵੀ ਦਿੰਦੇ ਹਨ। ਸਿਹਤ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਲੋਕਾਂ ਨੂੰ ਇਸ ਬੀਮਾਰੀ ਤੋਂ ਬਚਾਉਣ ਅਤੇ ਇਸ ਦੇ ਫੈਲਾਅ ਨੂੰ ਰੋਕਣ ਲਈ ਪੂਰੀ ਤਰ੍ਹਾਂ ਡਟੀਆਂ ਹੋਈਆਂ ਹਨ। ਇਹ ਟੀਮਾਂ ਉਚ ਜੋਖਮ ਵਾਲੇ ਖੇਤਰਾਂ ਅਤੇ ਹੋਰ ਖੇਤਰਾਂ ਵਿਚ ਜਾ ਕੇ ਜਾਂਚ ਦਾ ਕੰਮ ਮਾਰਚ ਮਹੀਨੇ ਤੋਂ ਲਗਾਤਾਰ ਕਰ ਰਹੀਆਂ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਦੇ ਸਾਰੇ ਸਿਹਤ ਬਲਾਕਾਂ ਅਧੀਨ ਪੈਂਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਜਾਂਚ ਤੇ ਜਾਗਰੂਕਤਾ ਮੁਹਿੰਮ ਜੰਗੀ ਪੱਧਰ ’ਤੇ ਚੱਲ ਰਹੀ ਹੈ। ਟੀਮ ਨੇ ਪਿੰਡ ਬਲੌਂਗੀ ਵਿਚ ਘਰ-ਘਰ ਜਾਂਚ ਅਤੇ ਫ਼ੌਗਿੰਗ ਕੀਤੀ।
ਡੇਂਗੂ ਬੁਖ਼ਾਰ ਦੇ ਲੱਛਣ
ਡੇਂਗੂ ਇਕ ਬੁਖ਼ਾਰ ਹੈ ਜੋ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਡੇਂਗੂ ਦੇ ਆਮ ਲੱਛਣਾਂ ਵਿਚ ਤੇਜ਼ ਸਿਰਦਰਦ ਅਤੇ ਤੇਜ਼ ਬੁਖ਼ਾਰ, ਮਾਸਪੇਸ਼ੀਆਂ ਅਤੇ ਜੋੜਾਂ ਵਿਚ ਦਰਦ, ਅੱਖ ਦੇ ਪਿਛਲੇ ਹਿੱਸੇ ਵਿਚ ਦਰਦ, ਹਾਲਤ ਖ਼ਰਾਬ ਹੋਣ ’ਤੇ ਨੱਕ, ਮੂੰਹ ਅਤੇ ਮਸੂੜਿਆਂ ਵਿਚੋਂ ਖ਼ੂਨ ਵਗਣਾ, ਜੀ ਕੱਚਾ ਹੋਣਾ ਅਤੇ ਉਲਟੀਆਂ ਆਉਣਾ ਆਦਿ ਸ਼ਾਮਲ ਹਨ। ਡੇਂਗੂ ਫੈਲਾਉਣ ਵਾਲੇ ਮੱਛਰ ਖੜੇ ਸਾਫ਼ ਪਾਣੀ ਵਿਚ ਪਲਦੇ ਹਨ ਜਿਵੇਂ ਕੂਲਰਾਂ, ਪਾਣੀ ਦੀਆਂ ਟੈਕੀਆਂ, ਫੁੱਲਾਂ ਦੇ ਗਮਲਿਆਂ, ਫ਼ਰਿੱਜਾਂ ਪਿੱਛੇ ਲੱਗੀ ਟਰੇਅ, ਟੁੱਟੇ-ਭੱਜੇ/ਸੁੱਟੇ ਭਾਂਡਿਆਂ ਅਤੇ ਖ਼ਾਲੀ ਪਏ ਟਾਇਰਾਂ ਅਤੇ ਪਾਣੀ ਵਾਲੇ ਢੋਲਾਂ ਆਦਿ ਵਿਚ। ਇਨ੍ਹਾਂ ਵਿਚ ਪਾਣੀ ਨਾ ਖੜਾ ਹੋਣ ਦਿਤਾ ਜਾਵੇ।
Subscribe to:
Post Comments (Atom)
Wikipedia
Search results


No comments:
Post a Comment