SBP GROUP

SBP GROUP

Search This Blog

Total Pageviews

Tuesday, November 22, 2022

- ਪੰਜਾਬ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ 04 ਬੱਸਾਂ ਦੇ ਚਲਾਣ ਕੀਤੇ

 ਮਾਨਸਾ, 22 ਨਵੰਬਰ : ਡਿਪਟੀ ਕਮਸ਼ਿਨਰ ਸ੍ਰੀਮਤੀ ਬਲਦੀਪ ਕੌਰ ਦੀਆਂ ਹਦਾਇਤਾਂ ’ਤੇ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਹਿੱਤ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਚੈਕਿੰਗ ਦੌਰਾਨ 12 ਸਕੂਲੀ ਬੱਸਾਂ ਚੈੱਕ ਕੀਤੀਆਂ ਗਈਆਂ ਅਤੇ 04 ਬੱਸਾਂ ਦੇ ਚਲਾਣ ਕੀਤੇੇ ਗਏ।


ਉਨ੍ਹਾਂ ਦੱਸਿਆ ਕਿ ਸਕੂਲੀ ਬੱਸਾਂ ਦੇ ਡਰਾਈਵਰ ਅਤੇ ਕੰਡਕਟਰਾਂ ਦੇ ਕੋਵਿਡ ਵੈਕਸੀਨੇਸ਼ਨ ਲੱਗੀ ਹੋਣੀ ਲਾਜ਼ਮੀ ਹੈ ਅਤੇ ਭਵਿੱਖ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਵੀ ਚੈੱਕ ਕੀਤਾ ਜਾਵੇਗਾ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲੀ ਬੱਸਾਂ ਵਿਚ ਲੇਡੀਜ਼ ਅਟੈਂਡੈਟ, ਸੀ.ਸੀ.ਟੀ.ਵੀ ਕੈਮਰਾ, ਅੱਗ ਬੁਝਾਊ ਯੰਤਰ, ਫਸਟ ਏਡ ਕਿੱਟ ਅਤੇ ਜੀ.ਪੀ.ਐਸ ਲੱਗੇ ਹੋਏ ਲਾਜ਼ਮੀ ਹਨ।
ਇਸ ਮੌਕੇ ਪ੍ਰੋਟੈਕਸ਼ਨ ਅਫ਼ਸਰ ਨਤੀਸ਼ਾ ਅੱਤਰੀ, ਬਲਜੀਤ ਸਿੰਘ, ਜ਼ਿਲ੍ਹਾ ਸਿੱਖਿਆ ਦਫਤਰ ਸੈਕੰਡਰੀ ਵੱਲੋ  ਤਰਸੇਮ ਸਿੰਘ ਅਤੇ ਟਰੈਫਿਕ ਪੁਲਿਸ ਵੱਲੋ ਸੁਰੇਸ਼ ਕੁਮਾਰ ਏ.ਐਸ.ਆਈ ਮੌਜੂਦ ਸਨ

No comments:


Wikipedia

Search results

Powered By Blogger