ਐਸ.ਏ.ਐਸ.ਨਗਰ, 17 ਨਵੰਬਰ : ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ 19 ਨਵੰਬਰ 2022 ਅਤੇ 20 ਨਵੰਬਰ 2022 ਨੂੰ ਬੀ.ਐਲ.ਓ ਵਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ। ਜਿਲ੍ਹਾ ਚੋਣ ਅਫ਼ਸਰ, ਐਸ.ਏ.ਐਸ ਨਗਰ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹਨਾਂ ਵੋਟਰਾਂ ਦੀ ਉਮਰ 01 ਜਨਵਰੀ 2023 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਉਹ 19 ਨਵੰਬਰ 2022 ਅਤੇ 20 ਨਵੰਬਰ 2022 ਨੂੰ ਆਪਣੀ ਵੋਟ ਬਣਾਉਣ ਲਈ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਬੀ.ਐਲ.ਓਜ਼ ਰਾਹੀ ਫਾਰਮ ਭਰ ਸਕਦੇ ਹਨ। ਵੋਟਰਾਂ ਨੂੰ ਇਹ ਵੀ ਅਪੀਲ ਕੀਤੀ ਜਾਂਦੀ ਹੈ ਕਿ ਉਹ ਬੀ.ਐਲ.ਓ ਨੂੰ ਇਸ ਮੁਹਿੰਮ ਵਿੱਚ ਪੂਰਾ ਸਹਿਯੋਗ ਕਰਨ । ਇਸ ਤੋਂ ਇਲਾਵਾ ਫਾਰਮ ਨੰ.6 ਨਵੀਂ ਵੋਟ ਬਣਾਉਣ ਲਈ, ਫਾਰਮ ਨੰ.8 ਸੋਧ ਕਰਵਾਉਣ ਲਈ/ਡੂਪਲੀਕੇਟ ਵੋਟਰ ਕਾਰਡ ਲੈਣ ਲਈ/ਪਤਾ ਬਦਲਵਾਉਣ ਲਈ ਅਤੇ ਪੀ.ਡਬਲਯੂ.ਡੀ ਮਾਰਕ ਕਰਵਾਉਣ ਲਈ ਅਤੇ ਫਾਰਮ ਨੰ. 7 ਵੋਟ ਕਟਵਾਉਣ ਲਈ ਅਤੇ ਵੋਟਰ ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ ਐਨ.ਵੀ.ਐਸ.ਪੀ.ਡਾਟ ਇੰਨ ਜਾਂ ਵੋਟਰ ਹੈਲਪਲਾਈਨ ਐਪ ਤੇ ਵੀ ਭਰਿਆ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ 1950 ਟੋਲ ਫ੍ਰੀ ਨੰਬਰ ਤੇ ਸਪੰਰਕ ਕੀਤਾ ਜਾ ਸਕਦਾ ਹੈ।
No comments:
Post a Comment