SBP GROUP

SBP GROUP

Search This Blog

Total Pageviews

Wednesday, November 23, 2022

ਗੁਜਰਾਤ ਵਿਧਾਨ ਸਭਾ ਚੋਣਾਂ: ਰਾਘਵ ਚੱਢਾ ਨੇ ਕੇਜਰੀਵਾਲ ਦੀ ਤਾਰੀਫ ਵਿੱਚ ਬੋਲਿਆ ਫਿਲਮ ਸ਼ੋਲੇ ਦਾ ਮਸ਼ਹੂਰ ਡਾਇਲਾਗ

  ਚੰਡੀਗੜ੍ਹ, 23 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਨੇਤਾ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਪ੍ਰਚਾਰ ਕਰਦੇ ਹੋਏ ਬਾਲੀਵੁੱਡ ਦੀ ਮਸ਼ਹੂਰ ਫਿਲਮ ਸ਼ੋਲੇ ਦੇ ਇੱਕ ਡਾਇਲਾਗ ਦਾ ਹਵਾਲਾ ਦਿੰਦੇ ਹੋਏ ਕਿਹਾ, ''ਅਬ ਮਿਲੋਂ ਦੂਰ ਕੋਈ ਭ੍ਰਿਸ਼ਟਾਚਾਰੀ ਰੋਤਾ ਹੈ ਤੋ ਉਸਕੀ ਮਾਂ ਕਹਤੀ ਹੈ.... ਸੋ ਜਾ ਬੇਟਾ ਵਰਨਾ ਕੇਜਰੀਵਾਲ ਆ ਜਾਏਗਾ।"

 'ਆਪ' ਉਮੀਦਵਾਰ ਦੇ ਪ੍ਰਚਾਰ ਲਈ ਬੁੱਧਵਾਰ ਨੂੰ ਕਾਂਕਰੇਜ ਵਿਧਾਨ ਸਭਾ ਪਹੁੰਚੇ ਰਾਘਵ ਚੱਢਾ ਨੇ ਕਿਹਾ ਕਿ ਭ੍ਰਿਸ਼ਟ ਲੋਕ ਅਰਵਿੰਦ ਕੇਜਰੀਵਾਲ ਤੋਂ ਬੇਹੱਦ ਡਰੇ ਹੋਏ ਹਨ।


 ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਜਨਮ ਹੀ ਮਹਿੰਗਾਈ ਅਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹੋਇਆ ਹੈ। ਸਿਰਫ਼ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਹੀ ਆਮ ਲੋਕਾਂ ਨੂੰ ਮਹਿੰਗਾਈ ਤੋਂ ਛੁਟਕਾਰਾ ਦਿਵਾਉਣ ਦੀ ਕਾਬਲੀਅਤ ਰੱਖਦੇ ਹਨ। 

 ਰਾਜ ਸਭਾ ਮੈਂਬਰ ਅਤੇ ਗੁਜਰਾਤ ਸੂਬੇ ਦੇ ਸਹਿ-ਇੰਚਾਰਜ ਰਾਘਵ ਚੱਢਾ ਪਿਛਲੇ ਕਈ ਹਫ਼ਤਿਆਂ ਤੋਂ ਗੁਜਰਾਤ ਦੇ ਵੱਖ-ਵੱਖ ਖੇਤਰਾਂ ਵਿੱਚ ਵੱਡੀਆਂ ਜਨਤਕ ਮੀਟਿੰਗਾਂ ਅਤੇ ਰੈਲੀਆਂ ਕਰ ਰਹੇ ਹਨ।  ਉਨ੍ਹਾਂ ਕਿਹਾ ਕਿ ਜਨਤਾ ਦੇ ਭਰਪੂਰ ਸਮਰਥਨ ਤੋਂ ਸਾਫ਼ ਹੈ ਕਿ ਗੁਜਰਾਤ ਵਿੱਚ ਬਦਲਾਅ ਆ ਰਿਹਾ ਹੈ।


No comments:


Wikipedia

Search results

Powered By Blogger